ਲਾਕਡਾਊਨ ਦੌਰਾਨ ਫਸੇ ਵਿਦਿਆਰਥੀਆਂ, ਪਰਵਾਸੀ ਮਜ਼ਦੂਰਾਂ ਅਤੇ ਸ਼ਰਧਾਲੂਆਂ ਨੂੰ ਵੱਡੀ ਰਾਹਤ, MHA ਵੱਲੋਂ ਜਾਰੀ ਨਵੀਂ ਗਾਈਡਲਾਈਨ

By  Shanker Badra April 29th 2020 08:09 PM

ਲਾਕਡਾਊਨ ਦੌਰਾਨ ਫਸੇ ਵਿਦਿਆਰਥੀਆਂ, ਪਰਵਾਸੀ ਮਜ਼ਦੂਰਾਂ ਅਤੇ ਸ਼ਰਧਾਲੂਆਂ ਨੂੰ ਵੱਡੀ ਰਾਹਤ, MHA ਵੱਲੋਂ ਜਾਰੀ ਨਵੀਂ ਗਾਈਡਲਾਈਨ:ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਫਸੇ ਪ੍ਰਵਾਸੀ ਮਜ਼ਦੂਰਾਂ, ਸ਼ਰਧਾਲੂਆਂ ਅਤੇ ਵਿਦਿਆਰਥੀਆਂ ਨੂੰ ਅੱਜ ਵੱਡੀ ਰਾਹਤ ਦਿੱਤੀ ਹੈ। ਕੇਂਦਰ ਸਰਕਾਰ ਨੇ ਲਾਕਡਾਊਨ ਦੌਰਾਨਫਸੇ ਲੋਕਾਂ ਨੂੰ ਇੱਕ ਸੂਬੇ ਤੋਂ ਦੂਜੇ ਸੂਬੇ 'ਚ ਜਾਣ ਦੀ ਮਨਜ਼ੂਰੀਦਿੱਤੀ ਹੈ।

ਦਰਅਸਲ 'ਚ ਲਾਕਡਾਊਨ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵੱਡੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰ,  ਅਤੇ ਵਿਦਿਆਰਥੀ ਫਸੇ ਹੋਏ ਹਨ। ਇਸ ਦੇ ਇਲਾਵਾ ਕਈ ਥਾਵਾਂ 'ਤੇ ਸ਼ਰਧਾਲੂ ਵੀ ਲਾਕਡਾਊਨ ਦੀ ਪਾਬੰਦੀ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਵਿਚ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਰਾਹਤ ਦੇਣ ਲਈ ਅਜਿਹਾ ਕਦਮ ਚੁੱਕਿਆ ਹੈ।

Great relief to students, migrant workers and pilgrims stranded during lockdown, MHA issues new guidelines
Relief for stranded pilgrims, migrant workers, students as MHA allows inter-state movement

ਇਸ ਨਵੀਂ ਗਾਈਡਲਾਈਨ ਦੇ ਤਹਿਤ ਲਾਕਡਾਊਨ ਦੌਰਾਨਫਸੇ ਹੋਏ ਲੋਕਾਂ ਨੂੰ ਇਕ ਸੂਬੇ ਤੋਂ ਦੂਜੇ ਸੂਬੇ ਵਿਚ ਭੇਜਿਆ ਜਾ ਸਕੇਗਾ। ਇਸ ਦੇ ਲਈ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਅਪਣੇ ਨੋਡਲ ਅਧਿਕਾਰੀ ਨਿਯੁਕਤ ਕਰਨ ਅਤੇ ਫਸੇ ਹੋਏ ਲੋਕਾਂ ਨੂੰ ਵਾਪਸ ਭੇਜਣ ਤੇ ਲਿਆਉਣ ਲਈ ਐਸਓਪੀ ਦੀ ਤੈਨਾਤੀ ਕਰਨੀ ਹੋਵੇਗੀ।ਇਸ ਦੇ ਨਾਲ ਹੀ ਇਹਨਾਂ ਲੋਕਾਂ ਨੂੰ ਅਰੋਗਿਆ ਸੇਤੂ ਐਪ ਦੀ ਵਰਤੋਂ ਲਈ ਉਤਸ਼ਾਹਿਤ ਕੀਤਾ ਜਾਵੇਗਾ।

Great relief to students, migrant workers and pilgrims stranded during lockdown, MHA issues new guidelines
Relief for stranded pilgrims, migrant workers, students as MHA allows inter-state movement

ਇਸ ਦੌਰਾਨ ਇੱਕ ਤੋਂ ਦੂਜੀ ਥਾਂ ਜਾਣ ਤੋਂ ਪਹਿਲਾਂ ਅਤੇ ਪਹੁੰਚਣ ਤੋਂ ਬਾਅਦ ਉਨ੍ਹਾਂ ਦੀ ਮੈਡੀਕਲ ਜਾਂਚਹੋਵੇਗੀ। ਜਾਂਚ ਤੋਂ ਬਾਅਦ ਹੀ ਲੋਕਾਂ ਨੂੰ ਅੱਗੇ ਭੇਜਿਆ ਜਾਵੇਗਾ। ਇਕ ਸੂਬੇ ਤੋਂ ਦੂਜੇ ਸੂਬੇ ਜਾਣ ਵਾਲੇ ਲੋਕਾਂ ਲਈ ਸੂਬਿਆਂ ਨੂੰ ਆਪਸ ਵਿਚ ਗੱਲ ਕਰਨੀ ਹੋਵੇਗੀ। ਘਰ ਪਹੁੰਚਣ ਮਗਰੋਂ ਘਰ ਜਾਂ ਸਰਕਾਰੀ ਥਾਂ 'ਤੇ ਇਕਾਂਤਵਾਸ ਕਰਨ ਦੇ ਵੀ ਹੁਕਮ ਜਾਰੀ ਕੀਤੇ ਹਨ।

-PTCNews

Related Post