ਪੰਜਾਬ 'ਚ ਇਸ ਦਿਨ ਪਵੇਗਾ ਤੇਜ ਮੀਂਹ, ਛੇਤੀ ਹੀ ਗਰਮੀ ਤੋਂ ਮਿਲ ਸਕਦੀ ਹੈ ਰਾਹਤ

By  Riya Bawa May 21st 2022 10:57 AM

Punjab Weather: ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਗਰਮੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ ਪਰ ਦਿੱਲੀ ਵਿਚ ਤੇਜ ਬਾਰਿਸ਼ ਹੋਣ ਕਰਕੇ ਮੌਸਮ ਵਿਚ ਥੋੜਾ ਬਦਲਾਅ ਆਇਆ ਹੈ। ਪੰਜਾਬ ਦੀ ਗੱਲ ਕਰੀਏ ਜੇਕਰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ 'ਚ ਅਸਮਾਨ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਇਸ ਦੇ ਨਾਲ ਹੀ ਗਰਜ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Punjab Weather

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, 25 ਮਈ ਤੱਕ ਰਾਜ ਵਿੱਚ ਮੌਸਮ ਦਾ ਮਿਜਾਜ਼ ਅਜਿਹਾ ਹੀ ਰਹਿਣ ਵਾਲਾ ਹੈ। ਇਸ ਦੌਰਾਨ ਸਾਰੀਆਂ ਥਾਵਾਂ 'ਤੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਦੇ ਆਸ-ਪਾਸ ਪਹੁੰਚ ਜਾਵੇਗਾ ਅਤੇ ਗਰਮੀ ਤੋਂ ਰਾਹਤ ਮਿਲੇਗੀ। ਇਸ ਤੋਂ ਬਾਅਦ ਮੌਸਮ ਫਿਰ ਤੋਂ ਸਾਫ਼ ਹੋਣਾ ਸ਼ੁਰੂ ਹੋ ਜਾਵੇਗਾ।

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ 23 ਮਈ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਰਾਜ ਮੌਸਮ ਕੇਂਦਰ ਵੱਲੋਂ ਦੱਸਿਆ ਗਿਆ ਕਿ ਭਲਕੇ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲੇਗੀ। ਉਥੇ ਹੀ 23 ਮਈ ਨੂੰ ਭਾਰੀ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕੱਲ੍ਹ ਸਾਰੇ ਜ਼ਿਲ੍ਹਿਆਂ ਵਿੱਚ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਸੀ। ਵੱਧ ਤੋਂ ਵੱਧ ਪਾਰਾ ਆਮ ਨਾਲੋਂ 4 ਤੋਂ 5 ਡਿਗਰੀ ਵੱਧ ਦਰਜ ਕੀਤਾ ਗਿਆ। ਇਸ ਦੌਰਾਨ ਫ਼ਿਰੋਜ਼ਪੁਰ 44.6 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ।

Punjab Weather

ਇਹ ਵੀ ਪੜ੍ਹੋ: ਸਾਬਕਾ ਖੇਤੀਬਾੜੀ ਮੰਤਰੀ ਤੇ ਜਥੇਦਾਰ ਤੋਤਾ ਸਿੰਘ ਦਾ ਅੱਜ ਹੋਇਆ ਦੇਹਾਂਤ

ਵੇਖੋ ਮੌਸਮ ਦਾ ਹਾਲ

ਅੰਮ੍ਰਿਤਸਰ 'ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਵਾਲਾ ਰਹੇਗਾ ਅਤੇ ਗਰਜ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੀ’ ਸ਼੍ਰੇਣੀ ਵਿੱਚ 118 ਦਰਜ ਕੀਤਾ ਗਿਆ।

ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਮੌਸਮ ਅੰਮ੍ਰਿਤਸਰ ਵਰਗਾ ਹੀ ਰਹੇਗਾ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 143 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।

ਪੰਜਾਬ 'ਚ ਇਸ ਦਿਨ ਪਵੇਗਾ ਤੇਜ ਮੀਂਹ, ਛੇਤੀ ਹੀ ਗਰਮੀ ਤੋਂ ਮਿਲ ਸਕਦੀ ਹੈ ਰਾਹਤ

ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਵਾਲਾ ਰਹੇਗਾ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 147 ਹੈ।

-PTC News

Related Post