Republic Day 2020: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ "ਕੌਮੀ ਝੰਡਾ"

By  Jashan A January 26th 2020 10:28 AM -- Updated: January 26th 2020 10:30 AM

Republic Day 2020: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ "ਕੌਮੀ ਝੰਡਾ",ਨਵੀਂ ਦਿੱਲੀ: ਦੇਸ਼ ਭਰ 'ਚ ਅੱਜ 71ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ।ਦੇਸ਼ ਭਰ 'ਚ ਕਈ ਥਾਈਂ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ ਤੇ ਕੌਮੀ ਝੰਡਾ ਲਹਿਰਾਇਆ ਜਾ ਰਿਹਾ ਹੈ।

ਜਿਸ ਦੌਰਾਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਇਸ ਮੌਕੇ ਉਹਨਾਂ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਮੌਜੂਦ ਸਨ।

ਹੋਰ ਪੜ੍ਹੋ: ਮੁਸਲਮਾਨ ਭਾਈਚਾਰੇ ਨੇ ਮਨਾਇਆ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ, ਵੰਡੇ ਲੱਡੂ (ਤਸਵੀਰਾਂ)

https://twitter.com/ANI/status/1221289963884400640?s=20

ਤੁਹਾਨੂੰ ਦੱਸ ਦੇਈਏ ਕਿ ਰਾਜਪਥ 'ਤੇ ਭਾਰਤੀ ਫੌਜ ਦੀ ਪਰੇਡ ਸ਼ੁਰੂ ਹੋ ਗਈ ਹੈ। ਇਸ ਦੌਰਾਨ ਭਾਰਤੀ ਫੌਜ ਆਪਣੀ ਬਹਾਦਰੀ ਦਾ ਪ੍ਰਦਰਸ਼ਨ ਕਰੇਗੀ।ਇਸ ਸਾਲ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨੇਰੋ ਮੁੱਖ ਮਹਿਮਾਨ ਭਾਰਤ ਆਏ ਹਨ ਤੇ ਉਨ੍ਹਾਂ ਦੀ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਛੱਡੀ ਗਈ।

ਜ਼ਿਕਰ ਏ ਖਾਸ ਹੈ ਕਿ ਅੱਜ ਤੋਂ 70 ਸਾਲ ਪਹਿਲਾਂ 26 ਜਨਵਰੀ 1950 ਨੂੰ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ ਅਤੇ ਇਸ ਦਿਨ ਨੂੰ ਉਸ ਸਮੇਂ ਤੋਂ ਗਣਤੰਤਰ ਦਿਵਸ ਦੇ ਰੂਪ 'ਚ ਮਨਾਇਆ ਜਾ ਰਿਹਾ ਹੈ।

-PTC New

Related Post