PM ਮੋਦੀ ਨੇ ਸਵੇਰੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪਹੁੰਚ ਕੇ ਸ਼ਹੀਦ ਜਵਾਨਾਂ ਨੂੰ ਭੇਟ ਕੀਤੀ ਸ਼ਰਧਾਂਜਲੀ

By  Shanker Badra January 26th 2021 10:52 AM

ਨਵੀਂ ਦਿੱਲੀ : ਦੇਸ਼ ਭਰ 'ਚ ਅੱਜ 72ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇਦਿੱਲੀ ਦੇ ਰਾਜਪਥ' ਤੇ ਫ਼ੌਜ ਦੇ ਜਵਾਨਾਂ ਵੱਲੋਂ ਪਰੇਡ ਕੀਤੀ ਜਾ ਰਹੀ ਹੈ। ਜਿੱਥੇ ਭਾਰਤ ਵਿਸ਼ਵ ਦੇ ਸਾਹਮਣੇ ਆਪਣੀ ਤਾਕਤ ਦਿਖਾਏਗਾ, ਉਥੇ ਵੱਖ-ਵੱਖ ਹਿੱਸਿਆਂ ਦੇ ਸਭਿਆਚਾਰ ਦੀ ਝਲਕ ਵੀ ਦਿਖਾਈ ਜਾਵੇਗੀ। ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਹੋਰ ਮਸ਼ਹੂਰ ਹਸਤੀਆਂ ਨੇ ਦੇਸ਼ ਵਾਸੀਆਂ ਨੂੰ ਇਸ ਰਾਸ਼ਟਰੀ ਤਿਉਹਾਰ ਲਈ ਵਧਾਈ ਦਿੱਤੀ ਹੈ।

Republic Day 2021 Parade : National flag unfurled at Rajpath , India’s military might on display PM ਮੋਦੀ ਨੇ ਸਵੇਰੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪਹੁੰਚ ਕੇ ਸ਼ਹੀਦ ਜਵਾਨਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਪੜ੍ਹੋ ਹੋਰ ਖ਼ਬਰਾਂ : Farmers’ Tracker Parade :ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀ ਟਰੈਕਟਰ ਪਰੇਡ

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਰਾਸ਼ਟਰੀ ਯੁੱਧ ਯਾਦਗਾਰ ਵਿੱਚ ਪਹੁੰਚੇ ਅਤੇ ਦੇਸ਼ ਦੇ ਸ਼ਹੀਦਾਂ ਨੂੰ ਸਲਾਮ ਕੀਤਾ। ਗਣਤੰਤਰ ਦਿਵਸ ਪਰੇਡ ਰਾਸ਼ਟਰਪਤੀ ਦੇ ਕਾਫਲੇ ਰਾਜਪਥ ਪਹੁੰਚਣ ਤੋਂ ਬਾਅਦ ਹੀ ਸ਼ੁਰੂ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪਹੁੰਚ ਚੁੱਕੇ ਹਨ। ਗਣਤੰਤਰ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪਹੁੰਚਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

Republic Day 2021 Parade : National flag unfurled at Rajpath , India’s military might on display PM ਮੋਦੀ ਨੇ ਸਵੇਰੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪਹੁੰਚ ਕੇ ਸ਼ਹੀਦ ਜਵਾਨਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਤਿਰੰਗਾ ਲਹਿਰਾਇਆ ਹੈ ਅਤੇ ਇਸ ਦੇ ਨਾਲ ਪਰੇਡ ਜਲਦੀ ਹੀ ਸ਼ੁਰੂ ਹੋ ਜਾਵੇਗੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਰਾਜਪਥ ਲਈ ਰਵਾਨਾ ਹੋ ਰਹੇ ਹਨ। ਰਾਸ਼ਟਰਪਤੀ ਦਾ ਕਾਫਲਾ ਰਾਸ਼ਟਰਪਤੀ ਭਵਨ ਤੋਂ ਰਾਜਪਥ ਪਹੁੰਚੇਗਾ, ਜਿਸ ਤੋਂ ਬਾਅਦ ਗਣਤੰਤਰ ਦਿਵਸ ਪਰੇਡ ਦੀ ਸ਼ੁਰੂਆਤ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਰਾਜਪਥ ਪਹੁੰਚ ਗਏ ਹਨ, ਜਿਥੇ ਉਨ੍ਹਾਂ ਦਾ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਵਾਗਤ ਕੀਤਾ।

Republic Day 2021 Parade : National flag unfurled at Rajpath , India’s military might on display PM ਮੋਦੀ ਨੇ ਸਵੇਰੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪਹੁੰਚ ਕੇ ਸ਼ਹੀਦ ਜਵਾਨਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਦੱਸ ਦੇਈਏ ਕਿ ਕੋਰੋਨਾ ਸੰਕਟ ਕਾਰਨ ਪਰੇਡ ਦੇ ਆਕਾਰ ਨੂੰ ਵੀ ਇਸ ਵਾਰ ਛੋਟਾ ਰੱਖਿਆ ਗਿਆ ਹੈ। ਇੰਡੀਆ ਗੇਟ ਦੇ ਸਾਹਮਣੇ ਦੇਸ਼ ਦੀਆਂ ਫੌਜਾਂ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਗੀਆਂ। ਗਣਤੰਤਰ ਦਿਵਸ ਦੀ ਪਰੇਡ ਇਸ ਵਾਰ ਕਈ ਮਾਇਨਿਆਂ ਵਿੱਚ ਬਹੁਤ ਖਾਸ ਹੋਣ ਜਾ ਰਹੀ ਹੈ, ਕਿਉਂਕਿ ਪਹਿਲੀ ਵਾਰ ਰਾਫੇਲ ਇਸ ਪਰੇਡ ਵਿੱਚ ਆਪਣੀ ਤਾਕਤ ਦਿਖਾਏਗਾ। ਇਸਦੇ ਨਾਲ ਹੀ ਹਰ ਕਿਸੇ ਦੀ ਨਜ਼ਰ ਕਿਸਾਨਾਂ ਦੀ ਟ੍ਰੈਕਟਰ ਰੈਲੀ 'ਤੇ ਵੀ ਹੈ।

-PTCNews

Related Post