ਗਣਤੰਤਰ ਦਿਵਸ ਦੇ ਮੱਦੇਨਜ਼ਰ ਮੋਹਾਲੀ ਏਅਰਪੋਰਟ 'ਤੇ ਹਾਈ ਅਲਰਟ, ਵੱਡੀ ਗਿਣਤੀ 'ਚ ਸੁਰੱਖਿਆ ਏਜੰਸੀਆਂ ਤਾਇਨਾਤ

By  Jashan A January 24th 2020 06:00 PM -- Updated: January 24th 2020 06:27 PM

ਗਣਤੰਤਰ ਦਿਵਸ ਦੇ ਮੱਦੇਨਜ਼ਰ ਮੋਹਾਲੀ ਏਅਰਪੋਰਟ 'ਤੇ ਹਾਈ ਅਲਰਟ, ਵੱਡੀ ਗਿਣਤੀ 'ਚ ਸੁਰੱਖਿਆ ਏਜੰਸੀਆਂ ਤਾਇਨਾਤ,ਮੋਹਾਲੀ: ਗਣਤੰਤਰ ਦਿਵਸ ਦੇ ਮੱਦੇਨਜ਼ਰ ਦਿੱਲੀ ਸਮੇਤ ਦੇਸ਼ ਭਰ ‘ਚ ਸੁਰੱਖਿਆ ਨੂੰ ਲੈ ਕੇ ਖਾਸ ਚੌਕਸੀ ਵਰਤੀ ਜਾ ਰਹੀ ਹੈ ਅਤੇ ਇਸ ਸਬੰਧ ਚ ਸਾਰੇ ਦੇਸ਼ ਦੇ ਹਵਾਈ ਅੱਡਿਆ ‘ਤੇ ਹਾਈ ਅਲਰਟ ਜਾਰੀ ਕਰਦਿਆਂ ਕਰੜੇ ਸੁਰਖਿਆ ਪ੍ਰਬੰਧ ਕੀਤੇ ਜਾ ਰਹੇ ਹਨ।

Mohali Airport ਇਸ ਦੌਰਾਨ ਮੋਹਾਲੀ ਏਅਰਪੋਰਟ 'ਤੇ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਏਅਰਪੋਰਟ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਏਜੰਸੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵੱਲੋਂ ਚੱਪੇ-ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ।

ਹੋਰ ਪੜ੍ਹੋ: ਕਾਂਗਰਸ ਨੂੰ ਬਾਹਰੋਂ ਅਕਾਲੀਆਂ ਨੇ ਅਤੇ ਅੰਦਰੋ ਧੜੇਬੰਦੀ ਨੇ ਘੇਰਿਆ: ਬਿਕਰਮ ਮਜੀਠੀਆ

Mohali Airport ਪੁਲਿਸ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਨਜ਼ਰ ਆਉਣ 'ਤੇ ਪੁਲਿਸ਼ ਨੂੰ ਸੂਚਨਾ ਦਿੱਤੀ ਜਾਵੇ।

Mohali Airport ਤੁਹਾਨੂੰ ਦੱਸ ਦੇਈਏ ਕਿ ਹਵਾਈ ਅੱਡੇ ਨੂੰ ਜਾਂਦੇ ਰਸਤਿਆਂ ‘ਤੇ ਵੀ ਪੁਲਿਸ ਵਲੋਂ ਵਿਸ਼ੇਸ਼ ਨਾਕੇ ਲਗਾ ਕੇ ਹਰ ਆਉਣ ਜਾਣ ਵਾਲੇ ਵਹੀਕਲ ਦੀ ਤਲਾਸ਼ੀ ਲਈ ਜਾ ਰਹੀ ਹੈ।

-PTC News

Related Post