ਪੰਜਾਬ ਵਿਧਾਨ ਸਭਾ 'ਚ ਕਰਤਾਰਪੁਰ ਲਾਂਘੇ ਨੂੰ ਲੈ ਕੇ ਮਤਾ ਪਾਸ

By  Jashan A February 25th 2020 01:33 PM -- Updated: February 25th 2020 01:37 PM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਤੀਸਰਾ ਦਿਨ ਹੈ, ਜੋ ਕਾਫੀ ਹੰਗਾਮੇ ਭਰਪੂਰ ਰਿਹਾ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ 'ਚ ਕਰਤਾਰਪੁਰ ਲਾਂਘੇ ਨੂੰ ਲੈ ਕੇ ਮਤਾ ਪਾਸ ਕੀਤਾ ਗਿਆ ਹੈ। ਜਿਸ 'ਚ ਕਰਤਾਰਪੁਰ ਜਾਣ ਲਈ ਸ਼ਰਧਾਲੂਆਂ ਤੋਂ ਵਸੂਲੀ ਜਾ ਰਹੀ 20 ਡਾਲਰ ਫੀਸ ਘਟਾਉਣ ਤੇ ਪਾਸਪੋਰਟ ਦੀ ਸ਼ਰਤ ਨੂੰ ਖਤਮ ਕਰਨ ਦੀ ਮੰਗ ਕੀਤੀ ਗਈ ਹੈ।

ਵਿਧਾਨ ਸਭਾ 'ਚ ਪਾਸ ਕੀਤਾ ਮਤਾ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਬ ਪਾਰਟੀ ਵਫਦ ਵੀ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਯਤਨ ਕਰੇਗਾ।

ਹੋਰ ਪੜ੍ਹੋ: ਕਿਸਾਨਾਂ ਲਈ ਰੱਬ ਬਣ ਕੇ ਆਇਆ ਸਲਮਾਨ ਖ਼ਾਨ ,ਕੀਤਾ ਇਹ ਕੰਮ ਕਿ ਕਿਸਾਨਾਂ ਦੀ ਬਦਲੀ ਤਕਦੀਰ

ਤੁਹਾਨੂੰ ਦੱਸ ਦੇਈਏ ਕਿ ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ ਕਰਤਾਰਪੁਰ ਲਾਂਘੇ ਨੂੰ ਲੈ ਕੇ ਮਤਾ ਪੇਸ਼ ਕੀਤਾ ਸੀ, ਜਿਸ ਨੂੰ ਪਾਸ ਕਰ ਦਿੱਤਾ ਹੈ।

-PTC News

Related Post