ਸਾਕਾ ਨਨਕਾਣਾ ਸਾਹਿਬ ਨੂੰ ਸਮਰਪਿਤ ਸਮਾਗਮਾਂ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ

By  Jagroop Kaur February 21st 2021 12:10 PM

ਸਾਕਾ ਨਨਕਾਣਾ ਸਾਹਿਬ ਨੂੰ ਸਮਰਪਿਤ ਸਮਾਗਮਾਂ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ| ਸਾਕਾ ਨਨਕਾਣਾ ਸਾਹਿਬ ਦੀ ਪਹਿਲੀ ਸ਼ਹੀਦੀ ਸ਼ਤਾਬਦੀ ਦੇ ਅਵਸਰ 'ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦੀਵਾਨ ਹਾਲ ਮੰਜੀ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਇਸ ਮੌਕੇ ਹਜ਼ੂਰੀ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ ।

ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੀਆਂ MC ਚੋਣਾਂ ‘ਚ ਭਾਜਪਾ ਨੂੰ ਪੰਜਾਬੀਆਂ ਨੇ ਭਾਂਡੇ ਵਾਂਗ ਮਾਂਜ ਕੇ ਰੱਖਤਾ : ਰੁਲਦੂ ਸਿੰਘ

ਮਾਨਸਾਇੱਥੇ ਜ਼ਿਕਰਯੋਗ ਹੈ ਕਿ ਸ਼ਤਾਬਦੀ ਸਬੰਧੀ ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਸਮਾਗਮ ਪਿੰਡ ਗੋਧਰਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਕਰਵਾਇਆ ਜਾ ਰਿਹਾ ਹੈ ਉੱਥੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ਼ਤਾਬਦੀ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਵਿਸ਼ੇਸ਼ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ ।

ਪੜ੍ਹੋ ਹੋਰ ਖ਼ਬਰਾਂ: ਖੇਤੀਬਾੜੀ ਦਾ ਪੂਰਾ ਕਾਰੋਬਾਰ ਕੁੱਝ ਲੋਕਾਂ ਦੇ ਹਿੱਤਾਂ ‘ਚ ਦੇਣ ਲਈ ਇਹ ਸਭ ਕੀਤਾ ਜਾ ਰਿਹੈ : ਗੁਰਨਾਮ ਚੜੂਨੀ

ਅੱਜ ਸ਼ਾਮ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਵੀ ਸ਼੍ਰੋਮਣੀ ਕਮੇਟੀ ਵਲੋਂ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਉੱਘੇ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਤੇ ਪ੍ਰਧਾਨ ਬੀਬੀ ਜਗੀਰ ਕੌਰ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ ।

ਇਸ ਸਾਲ ਨਨਕਾਣਾ ਸਾਹਿਬ ਦਾ ਦੇ ਸਹੀਦਾ ਦੀ ਸਹਾਦਤ ਨੂੰ ਸਮਰਪਿਤ ਸਿੱਖ ਕੋਮ ਸਾਕਾ ਨਨਕਾਣਾ ਸਾਹਿਬ ਦਾ 100 ਸਾਲਾਂ ਸਤਾਬਦੀ ਸਮਾਗਮ ਮਨਾ ਰਹੀ ਹੈ,ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸਮਾਗਮ ਦੇ ਨਾਲ ਨਾਲ ਸੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਵੀ ਵੱਡੇ ਪੱਧਰ ਅੱਜ ਸਮਾਗਮ ਕੀਤੇ ਜਾ ਰਹੇ ਹਨ|

ਇਸ ਦੋਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਾਨਕਾਣਾ ਸਾਹਿਬ ਦੇ ਸਾਕੇ ਦੇ ਸਿੱਖ ਕੋਮ ਦੇ ਨਾਮ ਸੰਦੇਸ ਜਾਰੀ ਕਰਦੇ ਹੋਏ ਜਿਥੇ ਸਾਕਾ ਨਾਨਕਾਣਾ ਸਾਹਿਬ ਦੇ ਇਤਿਹਾਸ ਤੇ ਚਾਨਣਾ ਪਾਇਆਂ ਉਥੇ ਹੀ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਵਿਚਾਰਾਂਧਰਾ ਅਤੇ ਫਲਸਫੇ ਨੂੰ ਸਮਝਣ ਦੀ ਲੋੜ ਤੇ ਜੋਰ ਦਿੱਤਾ।ਉਹਨਾਂ ਕਿਹਾ ਕਿ ਬਾਣੀ ਨੂੰ ਪੜਣ ਅਤੇ ਸੁਣਨ ਦੇ ਨਾਲ ਨਾਲ ਸਮਝਣ ਵਾਲ ਵੀ ਜਾਣ ਦੀ ਜਰੂਰ ਹੈ।

Related Post