ਰੇਵਾੜੀ ਗੈਂਗਰੇਪ ਮਾਮਲੇ 'ਚ ਹਰਿਆਣਾ ਪੁਲਿਸ ਨੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

By  Shanker Badra September 17th 2018 10:56 AM

ਰੇਵਾੜੀ ਗੈਂਗਰੇਪ ਮਾਮਲੇ 'ਚ ਹਰਿਆਣਾ ਪੁਲਿਸ ਨੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ:ਹਰਿਆਣਾ ਦੇ ਰੇਵਾੜੀ 'ਚ ਬੀਤੇ ਦਿਨੀਂ ਸੀਬੀਐਸਈ ਟਾਪਰ ਰਹੀ ਇੱਕ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ।ਇਸ ਮਾਮਲੇ ਵਿੱਚ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ।ਪੁਲਿਸ ਨੇ ਤਿੰਨ ਮੁਲਜ਼ਮਾਂ ਵਿੱਚੋਂ ਇੱਕ ਮੁਲਜ਼ਮ ਨੀਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਸ ਦੀ ਜਾਣਕਾਰੀ ਐਸਆਈਟੀ ਚੀਫ਼ ਨਾਜਨੀਨ ਭਸੀਨ ਨੇ ਪ੍ਰੈੱਸ ਕਾਨਫਰੰਸ ਰਾਹੀਂ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਐਸਆਈਟੀ ਨੇ 30 ਘੰਟਿਆਂ ਦੇ ਅੰਦਰ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।ਜਿਸ ਤੋਂ ਬਾਅਦ ਹੁਣ ਤਿੰਨ ਮੁਲਜ਼ਮਾਂ ਵਿੱਚੋਂ ਇੱਕ ਮੁੱਖ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਇਸ ਪੂਰੀ ਵਾਰਦਾਤ ਨੂੰ ਪਹਿਲਾਂ ਤੋਂ ਯੋਜਨਾ ਬਣਾ ਕੇ ਅੰਜਾਮ ਦਿੱਤਾ ਗਿਆ ਸੀ।

ਐਸਆਈਟੀ ਮੁਖੀ ਨਾਜਨੀਨ ਭਸੀਨ ਨੇ ਦੱਸਿਆ ਕਿ ਮੁਲਜ਼ਮ ਨੂੰ ਸੋਮਵਾਰ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਉੱਤੇ ਲਿਆ ਜਾਵੇਗਾ।ਇਸ ਤੋਂ ਇਲਾਵਾ ਬਾਕੀ ਦੋ ਮੁਲਜ਼ਮਾਂ ਬਾਰੇ ਪੁੱਛਗਿਛ ਕੀਤੀ ਜਾਵੇਗੀ।ਇਸ ਦੇ ਨਾਲ ਹੀ ਬਾਕੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਦੀਆਂ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ।ਇਸ ਘਟਨਾ 'ਚ ਮੁ਼ਲਜ਼ਮਾਂ ਦੀ ਮਦਦ ਕਰਨ ਵਾਲੇ ਦੀਨ ਦਿਆਲ( ਮੁਲਜ਼ਮਾਂ ਨੂੰ ਕਮਰਾ ਦੇਣ ਵਾਲਾ) ਅਤੇ ਡਾਕਟਰ ਸੰਜੀਵ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਰੇਵਾੜੀ ਗੈਂਗਰੇਪ ਮਾਮਲਾ:ਮੁੱਖ ਮੰਤਰੀ ਨੇ ਡੀਜੀਪੀ ਨੂੰ ਕੀਤਾ ਤਲਬ ,ਐਸ.ਪੀ ਦਾ ਤਬਾਦਲਾ

ਦੱਸ ਦੇਈਏ ਕਿ ਲੜਕੀ ਨਾਲ ਕਥਿਤ ਤੌਰ ਤੇ ਬਲਾਤਕਾਰ ਦੇ ਤਿੰਨ ਦੋਸ਼ੀਆਂ ਚੋਂ ਰਾਜਸਥਾਨ ਦਾ ਇੱਕ ਫ਼ੌਜੀ ਵੀ ਸ਼ਾਮਲ ਹੈ, ਜਿਸ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਦੀ ਟੀਮ ਰਾਜਸਥਾਨ ਰਵਾਨਾ ਹੋ ਗਈ ਹੈ।ਇਨ੍ਹਾਂ ਤਿੰਨਾਂ ਦੋਸ਼ੀਆਂ ਨੇ ਰੇਵਾੜੀ ਜ਼ਿਲ੍ਹੇ ਦੇ ਕਨੀਨਾ ਬੱਸ ਅੱਡੇ ਤੋਂ ਕੋਚਿੰਗ ਸੈਂਟਰ ਜਾ ਰਹੀ 19 ਸਾਲਾ ਲੜਕੀ ਨੂੰ ਕਥਿਤ ਤੌਰ ਤੇ ਅਗਵਾ ਕਰ ਲਿਆ ਅਤੇ ਇਸ ਤੋਂ ਬਾਅਦ ਉਸ ਨੂੰ ਨਸ਼ੀਲਾ ਪਦਾਰਥ ਖਵਾ ਕੇ ਉਸ ਨਾਲ ਗੈਂਗਰੇਪ ਕੀਤਾ।

-PTCNews

Related Post