ਸੁਸ਼ਾਂਤ ਸਿੰਘ ਰਾਜਪੂਤ ਮਾਮਲੇ 'ਚ ਆਇਆ ਨਵਾਂ ਮੋੜ , ਭਾਏਖਲਾ ਜੇਲ੍ਹ ਪਹੁੰਚੀ ਰਿਆ ਚੱਕਰਵਰਤੀ

By  Shanker Badra September 9th 2020 04:20 PM

ਸੁਸ਼ਾਂਤ ਸਿੰਘ ਰਾਜਪੂਤ ਮਾਮਲੇ 'ਚ ਆਇਆ ਨਵਾਂ ਮੋੜ , ਭਾਏਖਲਾ ਜੇਲ੍ਹ ਪਹੁੰਚੀ ਰਿਆ ਚੱਕਰਵਰਤੀ:ਮੁੰਬਈ : ਸੁਸ਼ਾਂਤ ਸਿੰਘ ਰਾਜਪੂਤ ਮਾਮਲੇ 'ਚ ਅੱਜ ਨਵਾਂ ਮੋੜ ਦੇਖਣ ਨੂੰ ਮਿਲਿਆ ਹੈ। ਨਾਰਕੋਟਿਸਕ ਕੰਟਰੋਲ ਬਿਊਰੋ (ਐਨਸੀਬੀ) ਨੇ ਅਦਾਕਾਰਾ ਰਿਆ ਚੱਕਰਵਰਤੀ ਨੂੰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ 'ਚ ਨਸ਼ੀਲੇ ਪਦਾਰਥਾਂ ਨਾਲ ਜੁੜੇ ਦੋਸ਼ਾਂ ਦੇ ਸਿਲਸਿਲੇ 'ਚ ਤਿੰਨ ਦਿਨਾਂ ਤੱਕ ਪੁੱਛਗਿੱਛ ਕਰਨ ਤੋਂ ਬਾਅਦ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਸੁਸ਼ਾਂਤ ਸਿੰਘ ਰਾਜਪੂਤ ਮਾਮਲੇ 'ਚ ਆਇਆ ਨਵਾਂ ਮੋੜ , ਭਾਏਖਲਾ ਜੇਲ੍ਹ ਪਹੁੰਚੀ ਰਿਆ ਚੱਕਰਵਰਤੀ

ਇਸ ਤੋਂ ਬਾਅਦ ਰਿਆ ਦਾ ਮੈਡੀਕਲ ਟੈਸਟ ਹੋਇਆ ਤੇ ਬਾਅਦ 'ਚ ਵੀਡੀਓ ਕਾਨਫਰੰਸ ਰਾਹੀਂ ਕੋਰਟ 'ਚ ਪੇਸ਼ੀ ਹੋਈ। ਬੇਲ ਦੀ ਅਰਜ਼ੀ ਰੱਦ ਹੋਣ ਤੋਂ ਬਾਅਦ ਰਿਆ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਦੇ ਆਦੇਸ਼ ਦਿੱਤੇ ਗਏ। ਜਿਸ ਤੋਂ ਬਾਅਦ ਰਿਆ ਨੇ ਐਨਸੀਬੀ ਸੈਲ 'ਚ ਹੀ ਰਾਤ ਕੱਟੀ ਤੇ ਅੱਜ ਸਵੇਰੇ ਉਨ੍ਹਾਂ ਨੂੰ ਭਾਏਖਲਾ ਜੇਲ੍ਹ 'ਚ ਸਿਫ਼ਟ ਕਰ ਦਿੱਤਾ ਗਿਆ ਹੈ।

ਸੁਸ਼ਾਂਤ ਸਿੰਘ ਰਾਜਪੂਤ ਮਾਮਲੇ 'ਚ ਆਇਆ ਨਵਾਂ ਮੋੜ , ਭਾਏਖਲਾ ਜੇਲ੍ਹ ਪਹੁੰਚੀ ਰਿਆ ਚੱਕਰਵਰਤੀ

ਉਥੇ ਹੀ ਸੋਸ਼ਲ ਮੀਡੀਆ 'ਤੇ ਕਈ ਬਾਲੀਵੁੱਡ ਸਿਤਾਰੇ ਰਿਆ ਦੇ ਸੁਪੋਰਟ 'ਚ ਆਏ ਹਨ। ਐੱਨ.ਸੀ.ਬੀ. ਰਿਆ ਤੋਂ ਪੁੱਛਗਿੱਛ ਰਾਹੀਂ ਬਾਲੀਵੁੱਡ ਹਸਤੀਆਂ ਦੁਆਰਾ ਡਰੱਗਜ਼ ਦੀ ਵਰਤੋਂ ਦੀ ਤਹਿ ਤੱਕ ਜਾਣਾ ਚਾਹੁੰਦੀ ਹੈ। ਮੀਡੀਆ ਰਿਪੋਰਟ ਮੁਤਾਬਕ ਐੱਨ.ਸੀ.ਬੀ. ਨੇ 25 ਫ਼ਿਲਮੀ ਹਸਤੀਆਂ ਦੀ ਲਿਸਟ ਤਿਆਰ ਕਰ ਲਈ ਹੈ, ਜਿਨ੍ਹਾਂ ਖ਼ਿਲਾਫ਼ ਜਲਦੀ ਹੀ ਕਾਰਵਾਈ ਹੋ ਸਕਦੀ ਹੈ।

ਸੁਸ਼ਾਂਤ ਸਿੰਘ ਰਾਜਪੂਤ ਮਾਮਲੇ 'ਚ ਆਇਆ ਨਵਾਂ ਮੋੜ , ਭਾਏਖਲਾ ਜੇਲ੍ਹ ਪਹੁੰਚੀ ਰਿਆ ਚੱਕਰਵਰਤੀ

ਦੱਸਿਆ ਜਾ ਰਿਹਾ ਹੈ ਕਿ ਰਿਆ ਚੱਕਰਵਰਤੀ ਨੂੰ ਐੱਨ.ਸੀ.ਬੀ ਭਾਏਖਲਾ ਜੇਲ੍ਹ 'ਚ ਸ਼ਿਫਟ ਕੀਤਾ ਗਿਆ ਹੈ, ਇਸ ਤੋਂ ਪਹਿਲਾ ਰੀਆ ਨੂੰ ਐੱਨ.ਸੀ.ਬੀ. ਜੇਲ੍ਹ 'ਚ ਹੀ ਰਾਤ ਕੱਟੀ ਸੀ। ਨਾਰਕੋਟਿਕਸ ਕੰਟਰੋਲ ਬਿਊਰੋ ਭਾਵ ਐੱਨ. ਸੀ. ਬੀ. ਦੀ ਟੀਮ ਮੰਗਲਵਾਰ ਨੂੰ ਲਗਾਤਾਰ ਤੀਜੇ ਦਿਨ ਰਿਆ ਚੱਕਰਵਰਤੀ ਤੋਂ ਪੁੱਛਗਿੱਛ ਕੀਤੀ। ਪੁੱਛਗਿੱਛ ਖ਼ਤਮ ਹੋਣ ਤੋਂ ਬਾਅਦ ਰੀਆ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਸੀ।

ਸੁਸ਼ਾਂਤ ਸਿੰਘ ਰਾਜਪੂਤ ਮਾਮਲੇ 'ਚ ਆਇਆ ਨਵਾਂ ਮੋੜ , ਭਾਏਖਲਾ ਜੇਲ੍ਹ ਪਹੁੰਚੀ ਰਿਆ ਚੱਕਰਵਰਤੀ

ਦੱਸ ਦੇਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਸ਼ੱਕੀ ਹਾਲਤ 'ਚ ਮੌਤ ਦੇ ਮਾਮਲੇ ਦੀ ਜਾਂਚ ਦਾ ਇਕ ਹਿੱਸਾ ਹੁਣ ਬਾਲੀਵੁੱਡ 'ਚ ਨਸ਼ੀਲੀ ਦਵਾਈਆਂ ਦੀ ਵਰਤੋਂ ਤੇ ਖਰੀਦੋ-ਫਰੋਤ ਤਕ ਜਾ ਪਹੁੰਚਿਆ ਹੈ ਕਿਉਂਕਿ ਇਸ ਦੇ ਸੁਰਾਗ ਰਿਆ ਦੇ ਮੋਬਾਈਲ ਤੋਂ 2019-2020 'ਚ ਕੀਤੀ ਗਈ ਚੈਟ ਵਿਚੋਂ ਮਿਲੇ ਹਨ। ਇਸ ਲਈ ਰਿਆ ਤੇ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਇਸ ਮਾਮਲੇ 'ਚ ਨਾਮਜ਼ਦ ਕੀਤੇ ਗਏ ਹਨ।

-PTCNews

Related Post