ਰਿੰਕਲ ਕਤਲ ਮਾਮਲਾ :ਰਿੰਕਲ ਦੀ ਮਾਂ ਵੱਲੋਂ ਕਾਂਗਰਸੀ ਕੌਂਸਲਰ ਦੇ ਘਰ ਬਾਹਰ ਆਤਮ ਹੱਤਿਆ ਦੀ ਚਿਤਾਵਨੀ

By  Shanker Badra July 30th 2018 10:05 PM -- Updated: July 30th 2018 10:06 PM

ਰਿੰਕਲ ਕਤਲ ਮਾਮਲਾ :ਰਿੰਕਲ ਦੀ ਮਾਂ ਨੇ ਕਿਹਾ ਮੈਂ ਕਾਂਗਰਸੀ ਕੌਂਸਲਰ ਦੇ ਘਰ ਬਾਹਰ ਕਰ ਲਵਾਂਗੀ ਆਤਮ ਹੱਤਿਆ:ਲੁਧਿਆਣਾ ‘ਚ ਰਿੰਕਲ ਕਤਲ ਮਾਮਲੇ ਵਿੱਚ ਪੁਲਿਸ ਨੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ ਪੀੜਤ ਪਰਿਵਾਰ ਨੇ 24 ਘੰਟੇ ਦੇ ਅੰਦਰ ਮ੍ਰਿਤਕ ਰਿੰਕਲ ਦਾ ਸਸਕਾਰ ਨਹੀਂ ਕੀਤਾ ਤਾਂ ਪੁਲਿਸ ਖੁਦ ਅੰਤਿਮ ਸਸਕਾਰ ਕਰੇਗੀ। ਮ੍ਰਿਤਕ ਰਿੰਕਲ ਦੀ ਮਾਂ ਦਾ ਕਹਿਣਾ ਹੈ ਕਿ ਜੇਕਰ ਇਸ ਤਰ੍ਹਾਂ ਹੋਇਆ ਤਾਂ ਉਹ ਕਾਂਗਰਸੀ ਕੌਂਸਲਰ ਗੁਰਦੀਪ ਸਿੰਘ ਨੀਟੂ ਦੇ ਘਰ ਬਾਹਰ ਮਿੱਟੀ ਦਾ ਤੇਲ ਪਾ ਕੇ ਆਤਮ ਹੱਤਿਆ ਕਰ ਲਵੇਗੀ।

ਮ੍ਰਿਤਕ ਨੌਜਵਾਨ ਰਿੰਕਲ ਦੇ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਮੁੱਖ ਮੁਲਜ਼ਮ ਕਾਂਗਰਸੀ ਕੌਂਸਲਰ ਗੁਰਦੀਪ ਸਿੰਘ ਨੀਟੂ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ,ਓਦੋਂ ਤੱਕ ਉਹ ਆਪਣੇ ਪੁੱਤਰ ਦਾ ਸਸਕਾਰ ਨਹੀਂ ਕਰਨਗੇ।

ਦੱਸ ਦੇਈਏ ਕਿ ਬੀਤੇ ਦਿਨੀਂ ਰਾਤ ਨੂੰ ਕਾਂਗਰਸੀ ਕੌਂਸਲਰ ਦੇ ਬੇਟੇ ਅਤੇ ਉਸ ਦੇ ਸਾਥੀਆਂ ਵੱਲੋਂ ਇੱਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।ਜਿਸ ਤੋਂ ਬਾਅਦ ਉਸ ਨੌਜਵਾਨ ਦੀ ਮੌਤ ਹੋ ਗਈ ਸੀ।ਇਸ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਪਿਛਲੇ ਦਿਨੀਂ ਕਾਂਗਰਸੀ ਕੌਂਸਲਰ ਦੇ ਪੁੱਤਰ ਤਜਿੰਦਰਪਾਲ ਸਿੰਘ ਸਨੀ ਨੂੰ ਗ੍ਰਿਫਤਾਰ ਕਰ ਲਿਆ ਸੀ।ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਕਤਲ ਦੇ ਮੁੱਖ ਦੋਸ਼ੀ ਕਾਂਗਰਸੀ ਕੌਂਸਲਰ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਂ।

-PTCNews

Related Post