ਪੰਜਾਬ 'ਚ ਕੋਰੋਨਾ ਦੇ ਵੱਧਦੇ ਮਾਮਲੇ ਬਣੇ ਚਿੰਤਾ ਦਾ ਵਿਸ਼ਾ, ਤਿੰਨ ਮੌਤਾਂ

By  Ravinder Singh June 30th 2022 09:37 AM -- Updated: June 30th 2022 09:38 AM

ਚੰਡੀਗੜ੍ਹ : ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਦਿਨ-ਬ-ਦਿਨ ਮਾਮਲੇ ਵੱਧਦੇ ਜਾ ਰਹੇ ਹਨ ਜੋ ਕਿ ਸਿਹਤ ਵਿਭਾਗ ਅਤੇ ਲੋਕਾਂ ਨੂੰ ਲਈ ਚਿੰਤਾ ਦਾ ਵਿਸ਼ਾ ਹੈ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਤੇ ਲਾਗ ਦੀ ਦਰ ਲਗਾਤਾਰ ਵੱਧ ਰਹੀ ਹੈ। ਬੁੱਧਵਾਰ ਨੂੰ ਸਿਹਤ ਵਿਭਾਗ ਨੇ 11,925 ਨਮੂਨਿਆਂ ਦੀ ਜਾਂਚ ਕੀਤੀ ਅਤੇ ਇਨ੍ਹਾਂ ਵਿੱਚੋਂ 223 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ। ਇਨਫੈਕਸ਼ਨ ਦੀ ਦਰ 1.87 ਫੀਸਦੀ ਰਹੀ। ਕੋਰੋਨਾ ਵਾਇਰਸ ਕਾਰਨ ਤਿੰਨ ਲੋਕਾਂ ਦੀ ਮੌਤ ਵੀ ਹੋਈ ਹੈ। ਲੁਧਿਆਣਾ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਇੱਕ-ਇੱਕ ਮਰੀਜ਼ ਦੀ ਮੌਤ ਹੋ ਗਈ ਹੈ। ਪੰਜਾਬ 'ਚ ਕੋਰੋਨਾ ਦੇ ਵੱਧਦੇ ਮਾਮਲੇ ਬਣੇ ਚਿੰਤਾ ਦਾ ਵਿਸ਼ਾ, ਤਿੰਨ ਮੌਤਾਂਇਨ੍ਹਾਂ ਵਿੱਚੋਂ ਇੱਕ ਮਰੀਜ਼ ਐੱਚਆਈਵੀ ਪਾਜ਼ੀਟਿਵ ਵੀ ਸੀ। ਸੂਬੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 1079 ਹੋ ਗਈ ਹੈ। ਇਨ੍ਹਾਂ 'ਚੋਂ 28 ਮਰੀਜ਼ ਆਕਸੀਜਨ 'ਤੇ ਅਤੇ ਦੋ ਵੈਂਟੀਲੇਟਰ 'ਤੇ ਹਨ। ਪੰਜਾਬ 'ਚ ਕੋਰੋਨਾ ਦੇ ਵੱਧਦੇ ਮਾਮਲੇ ਬਣੇ ਚਿੰਤਾ ਦਾ ਵਿਸ਼ਾ, ਤਿੰਨ ਮੌਤਾਂਮੋਹਾਲੀ ਵਿੱਚ ਸਭ ਤੋਂ ਵੱਧ 324 ਐਕਟਿਵ ਮਰੀਜ਼ ਹਨ, ਜਦੋਂ ਕਿ ਲੁਧਿਆਣਾ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 207, ਪਟਿਆਲਾ ਵਿੱਚ 92, ਬਠਿੰਡਾ ਵਿੱਚ 76 ਅਤੇ ਜਲੰਧਰ ਵਿੱਚ 67 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 125 ਮਰੀਜ਼ਾਂ ਨੇ ਵੀ ਕੋਰੋਨਾ ਨੂੰ ਹਰਾਇਆ ਹੈ। ਪੰਜਾਬ 'ਚ ਲੁਧਿਆਣਾ ਤੇ ਮੋਹਾਲੀ ਤੋਂ ਬਾਅਦ ਹੁਣ ਪਟਿਆਲਾ 'ਚ ਵੀ ਹਾਲਾਤ ਖਰਾਬ ਹੋਣ ਲੱਗੇ ਹਨ। ਬੁੱਧਵਾਰ ਨੂੰ ਇਨ੍ਹਾਂ 3 ਜ਼ਿਲ੍ਹਿਆਂ ਵਿੱਚ 3 ਮੌਤਾਂ ਹੋਈਆਂ ਹਨ। ਮੋਹਾਲੀ ਵਿੱਚ ਵੀ ਸਭ ਤੋਂ ਵੱਧ 52 ਪੌਜ਼ੇਟਿਵ ਕੇਸ ਪਾਏ ਗਏ ਹਨ। ਜਿੱਥੇ ਪੌਜੇਟੀਵਿਟੀ ਦਰ ਵੀ 9.04% ਸੀ। ਦੂਜੇ ਨੰਬਰ 'ਤੇ 1.11% ਪਾਜ਼ੇਟਿਵਿਟੀ ਦਰ ਦੇ ਨਾਲ 39 ਮਰੀਜ਼ ਮਿਲੇ ਹਨ। ਪਟਿਆਲਾ ਵਿੱਚ 6.91% ਦੀ ਪੌਜੇਟੀਵਿਟੀ ਦਰ ਦੇ ਨਾਲ 26 ਮਰੀਜ਼ ਮਿਲੇ ਹਨ। ਪੰਜਾਬ 'ਚ ਕੋਰੋਨਾ ਦੇ ਵੱਧਦੇ ਮਾਮਲੇ ਬਣੇ ਚਿੰਤਾ ਦਾ ਵਿਸ਼ਾ, ਤਿੰਨ ਮੌਤਾਂਜ਼ਿਕਰਯੋਗ ਹੈ ਕਿ ਤਿੰਨ ਮਹੀਨਿਆਂ ਵਿੱਚ ਕੋਰੋਨਾ ਕਾਰਨ 27 ਮੌਤਾਂ ਹੋ ਚੁੱਕੀਆਂ ਹਨ। ਇਸ ਵਿੱਚ ਸਭ ਤੋਂ ਵੱਧ 13 ਮਰੀਜ਼ਾਂ ਦੀ ਮੌਤ ਲੁਧਿਆਣਾ ਵਿੱਚ ਹੋਈ ਹੈ। ਮੁਹਾਲੀ ਵਿੱਚ 5 ਤੇ ਅੰਮ੍ਰਿਤਸਰ ਵਿੱਚ 2 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 3700 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ ਸਿਰਫ਼ 2,653 ਹੀ ਠੀਕ ਹੋਏ ਹਨ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। -PTC News ਇਹ ਵੀ ਪੜ੍ਹੋ : ਹੁਣ ਭਾਜਪਾ ਆਗੂ ਤੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੂੰ ਮਿਲੀ ਧਮਕੀ

Related Post