ਗੁਆਟੇਮਾਲਾ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 30 ਲੋਕਾਂ ਦੀ ਮੌਤ, 4 ਜ਼ਖਮੀ

By  Jashan A March 28th 2019 04:39 PM

ਗੁਆਟੇਮਾਲਾ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 30 ਲੋਕਾਂ ਦੀ ਮੌਤ, 4 ਜ਼ਖਮੀ,ਗੁਆਟੇਮਾਲਾ ਸਿਟੀ : ਅੱਜ ਗੁਆਟੇਮਾਲਾ 'ਚ ਇੱਕ ਵੱਡਾ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ, ਜਿਸ ਕਾਰਨ ਹਾਦਸੇ 'ਚ 30 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖਮੀ ਹੋ ਗਏ।

acci ਗੁਆਟੇਮਾਲਾ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 30 ਲੋਕਾਂ ਦੀ ਮੌਤ, 4 ਜ਼ਖਮੀ

ਮਿਲੀ ਜਾਣਕਾਰੀ ਮੁਤਾਬਕ ਇਕ ਤੇਜ਼ ਗਤੀ ਨਾਲ ਆ ਰਹੇ ਟਰੱਕ ਨੇ ਇਨ੍ਹਾਂ ਲੋਕਾਂ ਨੂੰ ਟੱਕਰ ਮਾਰੀ ਅਤੇ ਮੌਕੇ 'ਤੇ ਹੀ ਇਨ੍ਹਾਂ ਸਾਰਿਆਂ ਦੀ ਮੌਤ ਹੋ ਗਈ। ਖਬਰਾਂ ਦੀਆਂ ਮੰਨੀਏ ਤਾਂ ਇਸ ਹਾਦਸੇ ਤੋਂ ਪਹਿਲਾਂ ਇਕ ਕਾਰ ਨੇ ਵਿਅਕਤੀ ਨੂੰ ਟੱਕਰ ਮਾਰ ਕੇ ਜ਼ਖਮੀ ਕਰ ਦਿੱਤਾ ਸੀ।

ਹੋਰ ਪੜ੍ਹੋ:ਇੱਕ ਹਸਪਤਾਲ ‘ਚ 9 ਦਿਨਾਂ ‘ਚ 16 ਨਵ ਜਨਮੇ ਬੱਚਿਆਂ ਦੀ ਹੋਈ ਮੌਤ

acci ਗੁਆਟੇਮਾਲਾ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 30 ਲੋਕਾਂ ਦੀ ਮੌਤ, 4 ਜ਼ਖਮੀ

ਉਸ ਵਿਅਕਤੀ ਨੂੰ ਦੇਖਣ ਲਈ ਕੁਝ ਲੋਕ ਸੜਕ ਵੱਲ ਵਧੇ ਉਦੋਂ ਪਿੱਛਿਓਂ ਦੀ ਆ ਰਹੇ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇਨ੍ਹੀ ਭਿਆਨਕ ਸੀ ਕਿ ਸਾਰਿਆਂ ਦੀ ਮੌਕੇ 'ਤੇ ਮੌਤ ਹੋ ਗਈ।ਗੁਆਟੇਮਾਲਾ ਦੇ ਰਾਸ਼ਟਰਪਤੀ ਜਿੰਮੀ ਮੋਰਾਲੇਸ ਨੇ ਘਟਨਾ 'ਤੇ ਦੁੱਖ ਪ੍ਰਗਟ ਕੀਤਾ।

-PTC News

Related Post