ਅੰਮ੍ਰਿਤਸਰ 'ਚ ਵਾਪਰਿਆ ਭਿਆਨਕ ਹਾਦਸਾ, ਮੇਲਾ ਦੇਖਣ ਜਾ ਰਹੇ 3 ਵਿਅਕਤੀਆਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

By  Riya Bawa October 22nd 2022 11:39 AM

ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ 'ਚ ਸੜਕ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ। ਸੜਕ ਹਾਦਸੇ 'ਚ ਇਕ ਔਰਤ ਗੰਭੀਰ ਜ਼ਖਮੀ ਹੋ ਗਈ ਹੈ। ਤਿੰਨੋਂ ਰਿਸ਼ਤੇਦਾਰ ਹਨ ਅਤੇ ਦੇਰ ਰਾਤ ਮੋਟਰਸਾਈਕਲ ’ਤੇ ਅਜਨਾਲਾ ਤੋਂ ਤਲਵੰਡੀ ਨਾਹਰ ਮੇਲਾ ਦੇਖਣ ਜਾ ਰਹੇ ਸਨ। ਹਾਦਸਾ ਕਿਵੇਂ ਵਾਪਰਿਆ, ਇਸ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਹੈ। ਫਿਲਹਾਲ ਪੁਲਿਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਮੋਰਚਰੀ 'ਚ ਰਖਵਾ ਦਿੱਤਾ ਹੈ। RoadaccidentinAmritsar ਇਹ ਹਾਦਸਾ ਅੰਮ੍ਰਿਤਸਰ ਦੇ ਪਿੰਡ ਚਮਿਆਰੀ ਨੇੜੇ ਵਾਪਰਿਆ। ਪਰਿਵਾਰਕ ਮੈਂਬਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਜਿੰਦਰ ਸਿੰਘ, ਹਰਜਿੰਦਰ ਹੈਪੀ ਅਤੇ ਉਸ ਦੀ ਸਾਲੀ ਨੇਹਾ ਵਾਸੀ ਗੁੱਜਰਪੁਰਾ ਹਨ। ਜਦਕਿ ਜ਼ਖਮੀ ਕਾਜਲ ਨੂੰ ਨਿੱਜੀ ਹਸਪਤਾਲ 'ਚ ਭੇਜ ਦਿੱਤਾ ਗਿਆ ਹੈ। ਪਰ ਫਿਲਹਾਲ ਹਾਦਸੇ ਬਾਰੇ ਕੋਈ ਬਿਆਨ ਦੇਣ ਜਾਂ ਕੁਝ ਵੀ ਦੱਸਣ ਤੋਂ ਅਸਮਰੱਥ ਹੈ। ਪੁਲੀਸ ਵੱਲੋਂ ਤਿੰਨਾਂ ਦੀਆਂ ਲਾਸ਼ਾਂ ਨੂੰ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਕੁਝ ਸਮੇਂ ਬਾਅਦ ਕਾਗਜ਼ੀ ਕਾਰਵਾਈ ਕਰਨ ਮਗਰੋਂ ਉਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਇਹ ਵੀ ਪੜ੍ਹੋ: Dhanteras 2022: ਧਨਤੇਰਸ ਦੀ ਰਾਤ ਨੂੰ ਇਸ ਸਥਾਨ 'ਤੇ ਜਗਾਓ ਦੀਵਾ, ਜੀਵਨ ਦੇ ਸਾਰੇ ਦੁੱਖ ਹੋਣੇਗੇ ਦੂਰ ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਿਸ ਹਾਲਾਤ ਵਿਚ ਇਨ੍ਹਾਂ ਦੇ ਮ੍ਰਿਤਕ ਸਰੀਰ ਮਿਲੇ ਹਨ ਲੱਗਦਾ ਨਹੀਂ ਕਿ ਇਨ੍ਹਾਂ ਦਾ ਰੋਡ ਐਕਸੀਡੈਂਟ ਹੋਇਆ ਹੈ, ਉਨ੍ਹਾਂ ਨੂੰ ਪੂਰਾ ਸ਼ੱਕ ਹੈ ਕਿ ਇਨ੍ਹਾਂ ਦਾ ਕਤਲ ਕੀਤਾ ਗਿਆ ਹੈ। ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ਹੋਏ ਸੜਕ ਹਾਦਸੇ ਦਰਮਿਆਨ ਇਕ ਮਹਿਲਾ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦਕਿ ਇਕ ਮਹਿਲਾ ਨੂੰ ਅੰਮ੍ਰਿਤਸਰ ਰੈਫਰ ਕਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਜੋ ਤੱਥ ਸਾਹਮਣੇ ਆਉਣਗੇ ਉਸ ਆਧਾਰ ਉੱਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪਰਿਵਾਰਕ ਮੈਂਬਰਾਂ ਦਾ ਆਰੋਪ ਹੈ ਕਿ ਉਨ੍ਹਾਂ ਦੇ ਜੀਆਂ ਨੂੰ ਕਤਲ ਕਰ ਕੇ ਰੋਡ ਹਾਦਸੇ ਦਾ ਨਾਂ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਪਰਿਵਾਰਕ ਮੈਂਬਰ ਹੁਣ ਇਨਸਾਫ ਦੀ ਮੰਗ ਕਰ ਰਹੇ ਹਨ। -PTC News

Related Post