ਮਲੇਰਕੋਟਲਾ-ਲੁਧਿਆਣਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ, 1 ਮਜ਼ਦੂਰ ਦੀ ਮੌਤ

By  Jashan A January 27th 2020 11:30 AM

ਮਲੇਰਕੋਟਲਾ-ਲੁਧਿਆਣਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ, 1 ਮਜ਼ਦੂਰ ਦੀ ਮੌਤ,ਮਲੇਰਕੋਟਲਾ: ਮਲੇਰਕੋਟਲਾ-ਲੁਧਿਆਣਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਭੋਗੀਵਾਲ ਨੇੜੇ ਉਸ ਸਮੇਂ ਸੜਕ ਹਾਦਸਾ ਵਾਪਰ ਗਿਆ, ਜਦੋਂ ਇਥੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਭੂਸ਼ਨ ਸਿੰਘ ਤੇ ਜ਼ਖ਼ਮੀ ਦੀ ਪਹਿਚਾਣ ਸੁਸ਼ੀਲ ਕੁਮਾਰ ਵਜੋਂ ਹੋਈ ਹੈ, ਜੋ ਕਿ ਨਜ਼ਦੀਕੀ ਵੂਲਨ ਮਿੱਲ ਅਕਬਰਪੁਰ ਛੰਨਾ ਵਿਖੇ ਬਤੌਰ ਸੁਪਰਵਾਈਜ਼ਰ ਵਜੋਂ ਕੰਮ ਕਰਦੇ ਹਨ। ਹੋਰ ਪੜ੍ਹੋ: ਜਦੋਂ ਸੜਕ ’ਤੇ ਹੋਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਦੇਖੋ ਤਸਵੀਰਾਂ ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਰਿਫ਼ਲੈਕਟਰ ਤੇ ਇੰਡੀਗੇਟਰਾਂ ਦੇ ਸੜਕ 'ਤੇ ਖੜੀ ਟਰੈਕਟਰ ਟਰਾਲੀ ਦੇ ਅਣਪਛਾਤੇ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News

Related Post