ਭਿਆਨਕ ਸੜਕ ਹਾਦਸੇ 'ਚ 2 ਵਿਦਿਆਰਥੀਆਂ ਦੀ ਹੋਈ ਮੌਤ

By  Jashan A February 10th 2020 09:19 AM

ਫਗਵਾੜਾ: ਪੰਜਾਬ 'ਚ ਲਗਾਤਾਰ ਵਾਪਰ ਰਹੇ ਭਿਆਨਕ ਸੜਕ ਹਾਦਸੇ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ। ਇਹਨਾਂ ਹਾਦਸਿਆਂ 'ਚ ਕਈ ਲੋਕ ਆਪਣੀਆਂ ਜਾਨਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਫਗਵਾੜਾ ਦੇ ਪਿੰਡ ਸਪਰੋਡ ਨੇੜੇ ਵਾਪਰਿਆ ਹੈ, ਜਿਥੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਸਥਾਨਕ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਪੜ੍ਹ ਰਹੇ 2 ਵਿਦਿਆਰਥੀਆਂ ਦੀ ਮੌਤ ਤੇ ਇਕ ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ।

ਇਸ ਹਾਦਸੇ ਮਗਰੋਂ ਵਾਹਨ ਚਾਲਕ ਮੌਕੇ 'ਤੇ ਫਰਾਰ ਹੋ ਗਿਆ। ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਗੰਭੀਰ ਰੂਪ 'ਚ ਜ਼ਖਮੀ ਹੋਏ ਵਿਦਿਆਰਥੀ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ, ਜਿਥੇ ਉਸ ਦੀ ਹਾਲਤ ਗੰਭੀਰ ਹੋਣ ਕਰ ਕੇ ਉਸ ਨੂੰ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਹੈ।

ਹੋਰ ਪੜ੍ਹੋ:ਪੁਰਤਗਾਲ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਪੰਜਾਬੀ ਤੇ 1 ਹਰਿਆਣਵੀ ਨੌਜਵਾਨ ਦੀ ਮੌਤ

ਉਧਰ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਤੇ ਪੂਰੇ ਮਾਮਲੇ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਛੇਤੀ ਹੀ ਮੁਲਜ਼ਮ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਆਏ ਦਿਨ ਸੂਬੇ 'ਚ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ਦਾ ਮੁੱਖ ਕਾਰਨ ਤੇਜ਼ ਰਫਤਾਰ ਹੈ। ਤੇਜ਼ ਰਫਤਾਰ ਨੇ ਹੁਣ ਤੱਕ ਕਈ ਲੋਕਾਂ ਦੀ ਜਾਨ ਲੈ ਲਈ ਹੈ, ਪਰ ਲੋਕ ਅਜੇ ਵੀ ਤੇਜ਼ ਰਫ਼ਤਾਰੀ ਤੋਂ ਬਾਜ਼ ਨਹੀਂ ਆ ਰਹੇ ਹਨ।

-PTC News

Related Post