ਗੁਜਰਾਤ ਦੇ ਵਡੋਦਰਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 11 ਲੋਕਾਂ ਦੀ ਮੌਤ

By  Jashan A February 23rd 2020 02:12 PM

ਵਡੋਦਰਾ: ਦੇਸ਼ ਭਰ 'ਚ ਵਾਪਰ ਰਹੇ ਭਿਆਨਕ ਸੜਕ ਹਾਦਸੇ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ। ਆਏ ਦਿਨ ਇਹਨਾਂ ਹਾਦਸਿਆਂ 'ਚ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਭਿਆਨਕ ਸੜਕ ਹਾਦਸਾ ਗੁਜਰਾਤ ਦੇ ਵਡੋਦਰਾ 'ਚ ਵਾਪਰਿਆ ਹੈ,ਜਿਥੇ ਟਰੱਕ ਅਤੇ ਟੈਂਪੂ ਟਰੈਵਲ ਦੀ ਟੱਕਰ ਹੋ ਗਈ।

ਇਸ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ਼ ਲਈ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਹੋਰ ਪੜ੍ਹੋ: ਸਮਾਣਾ-ਪਾਤੜਾਂ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, 1 ਨੌਜਵਾਨ ਦੀ ਮੌਤ

ਇਸ ਘਟਨਾ ਤੋਂ ਬਾਅਦ ਇਲਾਕੇ ਹੜਕੰਪ ਮੱਚ ਗਿਆ ਹੈ। ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News

Related Post