ਗੜ੍ਹਸ਼ੰਕਰ ਨੇੜੇ ਵਾਪਰਿਆ ਸੜਕ ਹਾਦਸਾ, 2 ਨੌਜਵਾਨਾਂ ਦੀ ਹੋਈ ਮੌਤ

By  Riya Bawa September 22nd 2021 11:00 AM -- Updated: September 22nd 2021 11:01 AM

ਗੜ੍ਹਸ਼ੰਕਰ - ਪੰਜਾਬ ਵਿਚ ਸੜਕ ਹਾਦਸੇ ਲਗਾਤਾਰ ਵੱਧ ਹਰ ਹਨ। ਅੱਜ ਤਾਜਾਂ ਮਾਮਲਾ ਗੜ੍ਹਸ਼ੰਕਰ ਨੇੜੇ ਵਾਪਰਿਆ ਹੈ ਜਿਸ ਨਾਲ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਪੰਜਾਬ ਰੋਡਵੇਜ਼ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਨੇ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਦੀ ਜਾਨ ਲੈ ਲਈ।

ਇਸ ਹਾਦਸੇ ਵਿਚ ਮੋਟਰਸਾਈਕਲ ਤੇ ਬੱਸ ਦਰਮਿਆਨ ਹੋਈ ਜ਼ਬਰਦਸਤ ਟੱਕਰ ਵਿਚ ਲਖਵੀਰ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਗੰਭੀਰ ਜ਼ਖ਼ਮੀ ਜਗਦੀਪ ਸਿੰਘ ਦੀ ਇਲਾਜ ਲਈ ਸਿਵਲ ਹਸਪਤਾਲ ਨੂੰ ਲਿਜਾਂਦੇ ਸਮੇਂ ਮੌਤ ਹੋ ਗਈ।

ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਏ। ਮੌਕੇ 'ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਬ-ਇੰਸਪੈਕਟਰ ਪਰਮਿੰਦਰ ਕੌਰ ਵਲੋਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਸੀ।

-PTC News

Related Post