ਆਗਰਾ-ਲਖਨਊ ਐਕਸਪ੍ਰੈੱਸ-ਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਹੋਈ ਮੌਤ

By  Jashan A February 18th 2020 04:27 PM

ਨਵੀਂ ਦਿੱਲੀ: ਦੇਸ਼ ਭਰ 'ਚ ਵਾਪਰ ਰਹੇ ਭਿਆਨਕ ਸੜਕ ਹਾਦਸੇ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ। ਹੁਣ ਤੱਕ ਇਹਨਾਂ ਹਾਦਸਿਆਂ 'ਚ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਭਿਆਨਕ ਸੜਕ ਹਾਦਸਾ ਆਗਰਾ-ਲਖਨਊ ਐਕਸਪ੍ਰੈੱਸ-ਵੇਅ ਦੇ ਫਲਾਈਓਵਰ 'ਤੇ ਵਾਪਰਿਆ ਹੈ, ਜਿਥੇ ਇਕ ਤੇਜ਼ ਰਫ਼ਤਾਰ ਵਾਲਵੋ ਬੱਸ ਡਿਵਾਈਡਰ ਪਾਰ ਕਰ ਕੇ ਦੂਜੀ ਦਿਸ਼ਾ ਤੋਂ ਆ ਰਹੀ ਲਗਜਰੀ ਕਾਰ ਨਾਲ ਟਕਰਾ ਕੇ ਹੇਠਾਂ ਡਿੱਗ ਗਈ, ਜਿਸ ਨਾਲ 6 ਲੋਕਾਂ ਦੀ ਮੌਤ ਹੋ ਗਈ।

ਟੱਕਰ ਇੰਨੀ ਭਿਆਨਕ ਸੀ ਕਿ ਫਾਰਚਿਊਨਰ ਕਾਰ ਦੇ ਪਰਖੱਚੇ ਉੱਡ ਗਏ ਅਤੇ ਉਸ 'ਚ ਸਵਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਕਾਰ ਸਵਾਰ ਲੋਕ ਦਿੱਲੀ ਦੇ ਰਹਿਣ ਵਾਲੇ ਹਨ।

ਹੋਰ ਪੜ੍ਹੋ:ਜ਼ਮੀਨੀ ਵਿਵਾਦ ਕਾਰਨ ਮਾਸੜ ਨੇ ਗੋਲੀਆਂ ਨਾਲ ਭੁੰਨਿਆ ਭਾਣਜਾ, ਮੌਕੇ 'ਤੇ ਤੋੜਿਆ ਦਮ

ਦੱਸਿਆ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ ਬੱਸ 'ਚ ਜ਼ਿਆਦਾਤਰ ਯਾਤਰੀ ਸੌਂ ਰਹੇ ਸਨ ਅਤੇ ਇਕ 2 ਯਾਤਰੀਆਂ ਨੂੰ ਮਾਮੂਲੀ ਸੱਟ ਲੱਗੀ ਹੈ। ਜਿਨ੍ਹਾਂ ਨੂੰ ਬਿਲਹੌਲ ਦੇ ਸਿਹਤ ਕੇਂਦਰ ਭੇਜਿਆ ਗਿਆ ਹੈ। ਉਧਰ ਘਟਨਾ ਸਥਾਨ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News

Related Post