ਮੋਗਾ 'ਚ ਵੋਟ ਪਾਉਣ ਜਾ ਰਹੇ ਪਤੀ -ਪਤਨੀ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਪਤਨੀ ਦੀ ਮੌਤ

By  Shanker Badra February 14th 2021 11:53 AM

ਮੋਗਾ : ਮੋਗਾ ਵਿੱਚ ਮੋਟਰਸਾਈਕਲ 'ਤੇ ਸਵਾਰ ਹੋ ਕੇ ਵੋਟ ਪਾਉਣ ਜਾ ਰਹੇ ਪਤੀ -ਪਤਨੀ ਨਾਲ ਭਿਆਨਕ ਸੜਕ ਹਾਦਸਾਵਾਪਰਿਆ ਹੈ। ਇਸ ਹਾਦਸੇ ਵਿੱਚ ਪਤਨੀ ਦੀ ਮੌਕੇ 'ਤੇ ਮੌਤ ਹੋ ਗਈ ਹੈ। ਇਸ ਦੌਰਾਨ ਮੋਟਰਸਾਈਕਲ ਸਵਾਰ 2 ਜਣਿਆਂ ਨੂੰ ਰੇਤੇ ਦੇ ਭਰੇ ਟਰਾਲੇ ਨੇ ਟੱਕਰ ਮਾਰ ਦਿੱਤੀ ਹੈ। ਪੜ੍ਹੋ ਹੋਰ ਖ਼ਬਰਾਂ : ਪੱਟੀ 'ਚ ਕਾਂਗਰਸੀ ਵਰਕਰਾਂ ਨੇ ਆਪ ਵਰਕਰਾਂ 'ਤੇ ਕੀਤਾ ਹਮਲਾ ,ਗੋਲੀ ਚੱਲਣ ਨਾਲ ਇੱਕ ਜ਼ਖਮੀ [caption id="attachment_474754" align="aligncenter" width="700"]Road accident with husband and wife going to vote in Moga, wife killed ਮੋਗਾ 'ਚ ਵੋਟ ਪਾਉਣ ਜਾ ਰਹੇ ਪਤੀ -ਪਤਨੀ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਪਤਨੀ ਦੀ ਮੌਤ[/caption] ਇਸ ਮੌਕੇ ਜਸਵੰਤ ਸਿੰਘ ਨੇ ਦੱਸਿਆ ਕਿ ਉਕਤ ਔਰਤ ਆਪਣੇ ਪਤੀ ਨਾਲ ਵੋਟ ਪਾਉਣ ਜਾ ਰਹੀ ਸੀ ਕਿ ਪਿੱਛੇ ਤੋਂ ਰੇਤੇ ਦੇ ਭਰੇ ਟਰਾਲੇ ਨੇ ਟੱਕਰ ਮਾਰ ਦਿੱਤੀ ,ਜਿਸ ਨਾਲ ਔਰਤ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। [caption id="attachment_474757" align="aligncenter" width="700"]Road accident with husband and wife going to vote in Moga, wife killed ਮੋਗਾ 'ਚ ਵੋਟ ਪਾਉਣ ਜਾ ਰਹੇ ਪਤੀ -ਪਤਨੀ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਪਤਨੀ ਦੀ ਮੌਤ[/caption] ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ ਅਤੇ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਇਸ ਦੌਰਾਨ ਵੋਟਰ ਆਪਣੇ -ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਸਵੇਰੇ ਤੋਂ ਹੀ ਕਤਾਰਾਂ ਵਿੱਚ ਖੜੇ ਹਨ। ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਹੋਵੇਗੀ। ਪੜ੍ਹੋ ਹੋਰ ਖ਼ਬਰਾਂ : ਬਠਿੰਡਾ ਦੇ ਵਾਰਡ ਨੰਬਰ -14 'ਤੇ ਜਾਅਲੀ ਵੋਟ ਪਾਉਣ ਆਏ ਵੋਟਰ ਨੂੰ ਰੰਗੇ ਹੱਥੀਂ ਫੜਿਆ [caption id="attachment_474756" align="aligncenter" width="700"]Road accident with husband and wife going to vote in Moga, wife killed ਮੋਗਾ 'ਚ ਵੋਟ ਪਾਉਣ ਜਾ ਰਹੇ ਪਤੀ -ਪਤਨੀ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਪਤਨੀ ਦੀ ਮੌਤ[/caption] ਦੱਸ ਦੇਈਏ ਕਿ ਪੰਜਾਬ ਚੋਣ ਕਮਿਸ਼ਨ ਮੁਤਾਬਕ ਨਗਰ ਨਿਗਮ ਚੋਣਾਂ ਲਈ ਕੁੱਲ 9,222 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਚੋਣਾਂ ' ਚ 2,832 ਆਜ਼ਾਦ ਉਮੀਦਵਾਰ , 2037 ਸੱਤਾਧਾਰੀ ਕਾਂਗਰਸ ਦੇ ਉਮੀਦਵਾਰ ਹਨ। ਜਦੋਂਕਿ ਚੋਣਾਂ 'ਚ 1569 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ 1,003 ਉਮੀਦਵਾਰ ਖੜ੍ਹੇ ਕੀਤੇ ਹਨ। ਉਧਰ ਪੰਜਾਬ ਦੀ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ ) ਨੇ 1,606 ਉਮੀਦਵਾਰ ਮੈਦਾਨ 'ਚ ਉਤਾਰੇ ਹਨ। -PTCNews

Related Post