ਡੇਰਾਬੱਸੀ ਨੇੜੇ ਲੁੱਟ ਦੀ ਵੱਡੀ ਵਾਰਦਾਤ: ਪੰਜਾਬ ਨੈਸ਼ਨਲ ਬੈਂਕ ਦਾ ATM ਜੜ੍ਹੋਂ ਪੁੱਟ ਕੇ ਫ਼ਰਾਰ ਹੋਏ ਲੁਟੇਰੇ

By  Shanker Badra June 10th 2020 10:49 AM

ਡੇਰਾਬੱਸੀ ਨੇੜੇ ਲੁੱਟ ਦੀ ਵੱਡੀ ਵਾਰਦਾਤ: ਪੰਜਾਬ ਨੈਸ਼ਨਲ ਬੈਂਕ ਦਾ ATM ਜੜ੍ਹੋਂ ਪੁੱਟ ਕੇ ਫ਼ਰਾਰ ਹੋਏ ਲੁਟੇਰੇ:ਡੇਰਾਬੱਸੀ : ਅੰਬਾਲਾ-ਚੰਡੀਗੜ੍ਹ ਕੌਮੀ ਸ਼ਾਹਰਾਹ 'ਤੇ ਸਥਿਤ ਡੇਰਾਬੱਸੀ ਨੇੜਲੇ ਪਿੰਡ ਦੱਪਰ ਵਿਖੇ ਬੀਤੀ ਰਾਤ ਚੋਰ ਪੰਜਾਬ ਨੈਸ਼ਨਲ ਬੈਂਕ ਦੀ ਏ.ਟੀ.ਐਮ ਮਸ਼ੀਨ ਜੜ੍ਹੋਂ ਪੁੱਟ ਕੇ ਫ਼ਰਾਰ ਹੋ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਰਾਤ 2 ਵਜੇ ਦੀ ਦੱਸੀ ਜਾ ਰਹੀ ਹੈ। ਚੋਰਾਂ ਨੇ ਸਭ ਤੋਂ ਪਹਿਲਾਂ ਏ.ਟੀ.ਐਮ ਦੇ ਬਾਹਰ ਅਤੇ ਅੰਦਰ ਲੱਗੇ ਸੀਸੀਟੀਵੀ ਕੈਮਰੇ ਤੋੜੇ ,ਜਿਸ ਤੋਂ ਬਾਅਦ ਇਸ ਘਟਨਾ ਨੂੰ ਅੰਜ਼ਾਮ ਦਿੱਤਾ।

ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਚੋਰ ਏਟੀਐੱਮ ਨੂੰ ਵਾਹਨ 'ਚ ਲੱਦ ਕੇ ਫਰਾਰ ਹੋ ਗਏ ਹਨ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਮਸ਼ੀਨ 'ਚ 16 ਲੱਖ ਦੇ ਕਰੀਬ ਨਕਦੀ ਦੱਸੀ ਜਾਂਦੀ ਹੈ।

-PTCNews

Related Post