ਲਾਲ ਹਿੰਸਾ ਮਾਮਲੇ 'ਚ ਦਿੱਲੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ

By  Riya Bawa September 17th 2021 08:23 PM -- Updated: September 17th 2021 08:26 PM

ਨਵੀਂ ਦਿੱਲੀ - ਗਣਤੰਤਰ ਹਿੰਸਾ ਮਾਮਲੇ ਵਿਚ ਦਿੱਲੀ ਦੀ ਰੋਹਿਣੀ ਅਦਾਲਤ ਨੇ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਪੇਸ਼ ਹੋਏ ਵਕੀਲ ਨੇ ਸਿਧਾਣਾ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਸਿਧਾਣਾ ਨੇ ਪ੍ਰਦਰਸ਼ਨਕਾਰੀਆਂ ਨੂੰ ਲਾਲ ਕਿਲ੍ਹੇ ਵਿੱਚ ਬੁਲਾਇਆ ਸੀ ਅਤੇ ਉਹ ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਹੈ।

 

ਮਹੱਤਵਪੂਰਨ ਗੱਲ ਇਹ ਹੈ ਕਿ 26 ਜਨਵਰੀ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਟਰੈਕਟਰ ਰੈਲੀ ਕੱਢੀ ਸੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਲਾਲ ਕਿਲ੍ਹੇ ਵਿੱਚ ਦਾਖਲ ਹੋਏ ਸਨ ਅਤੇ ਉੱਥੇ ਇੱਕ ਗੁੰਬਦ ਉੱਤੇ ਧਾਰਮਿਕ ਝੰਡਾ ਲਹਿਰਾਇਆ ਸੀ, ਇਸ ਦੌਰਾਨ ਹੋਈ ਹਿੰਸਾ ਵਿੱਚ ਕਈ ਪੁਲਿਸ ਕਰਮਚਾਰੀ, ਕਿਸਾਨ ਜ਼ਖਮੀ ਹੋਏ ਹਨ।

ਗੌਰਤਲਬ ਹੈ ਕਿ ਲੱਖਾ ਸਿਧਾਣਾ ਪੰਜਾਬ ਦਾ ਇੱਕ ਗੈਂਗਸਟਰ ਹੈ ਜਿਸ 'ਤੇ ਭੜਕਾਉ ਭਾਸ਼ਣ ਦੇ ਕੇ ਲੋਕਾਂ ਨੂੰ ਉਕਸਾਉਣ ਦਾ ਦੋਸ਼ ਹੈ। ਪੁਲਿਸ ਅਨੁਸਾਰ ਜਦੋਂ 26 ਜਨਵਰੀ ਦੀ ਕਿਸਾਨ ਹਿੰਸਾ ਵਿੱਚ ਫਸੇ ਦੀਪ ਸਿੱਧੂ ਨੇ 25 ਜਨਵਰੀ ਨੂੰ ਸਿੰਘੂ ਸਰਹੱਦ 'ਤੇ ਭੜਕਾ ਭਾਸ਼ਣ ਦਿੱਤਾ ਤਾਂ ਲੱਖਾ ਸਿਧਾਣਾ ਵੀ ਉੱਥੇ ਮੌਜੂਦ ਸੀ।

Delhi violence : 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ 'ਚ ਗੈਂਗਸਟਰ ਲੱਖਾ ਸਿਧਾਣਾ ਗ੍ਰਿਫ਼ਤਾਰ

-PTC News

Related Post