Fri, Dec 19, 2025
Whatsapp

IND vs AUS: ਰੋਹਿਤ ਸ਼ਰਮਾ ਨੇ ਟੀਮ ਇੰਡੀਆ ਦੀ ਤਿਆਰੀ ਅਤੇ ਸ਼ੁਭਮਨ ਗਿੱਲ ਦੀ ਫਿਟਨੈੱਸ ਨੂੰ ਲੈ ਕੇ ਦਿੱਤਾ

IND vs AUS: ਆਸਟ੍ਰੇਲੀਆ ਤੇ ਭਾਰਤ ਦੀਆਂ ਦੋਵੇਂ ਟੀਮਾਂ ਚੇਨਈ ਦੇ ਚੇਪੌਕ ਸਟੇਡੀਅਮ 'ਚ ਆਹਮੋ-ਸਾਹਮਣੇ ਹੋਣਗੀਆਂ।

Reported by:  PTC News Desk  Edited by:  Amritpal Singh -- October 07th 2023 04:19 PM
IND vs AUS: ਰੋਹਿਤ ਸ਼ਰਮਾ ਨੇ ਟੀਮ ਇੰਡੀਆ ਦੀ ਤਿਆਰੀ ਅਤੇ ਸ਼ੁਭਮਨ ਗਿੱਲ ਦੀ ਫਿਟਨੈੱਸ ਨੂੰ ਲੈ ਕੇ ਦਿੱਤਾ

IND vs AUS: ਰੋਹਿਤ ਸ਼ਰਮਾ ਨੇ ਟੀਮ ਇੰਡੀਆ ਦੀ ਤਿਆਰੀ ਅਤੇ ਸ਼ੁਭਮਨ ਗਿੱਲ ਦੀ ਫਿਟਨੈੱਸ ਨੂੰ ਲੈ ਕੇ ਦਿੱਤਾ

IND vs AUS: ਆਸਟ੍ਰੇਲੀਆ ਤੇ ਭਾਰਤ ਦੀਆਂ ਦੋਵੇਂ ਟੀਮਾਂ ਚੇਨਈ ਦੇ ਚੇਪੌਕ ਸਟੇਡੀਅਮ 'ਚ ਆਹਮੋ-ਸਾਹਮਣੇ ਹੋਣਗੀਆਂ। ਇਸ ਦੇ ਨਾਲ ਹੀ ਇਹ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਹਾਲਾਂਕਿ ਇਸ ਮੈਚ ਤੋਂ ਪਹਿਲਾਂ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟੀਮ ਇੰਡੀਆ ਦੀ ਤਿਆਰੀ ਅਤੇ ਸ਼ੁਭਮਨ ਗਿੱਲ ਦੀ ਫਿਟਨੈੱਸ 'ਤੇ ਪ੍ਰਤੀਕਿਰਿਆ ਦਿੱਤੀ ਹੈ।

ਆਸਟ੍ਰੇਲੀਆ ਖਿਲਾਫ ਮੈਚ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ...


ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਕਿਹਾ ਕਿ ਸਾਡੀ ਟੀਮ ਦੇ ਖਿਡਾਰੀਆਂ ਦਾ ਮੂਡ ਸ਼ਾਨਦਾਰ ਹੈ। ਸਾਡੀ ਤਿਆਰੀ ਸ਼ਾਨਦਾਰ ਹੈ, ਸਾਡੇ ਖਿਡਾਰੀ ਆਤਮਵਿਸ਼ਵਾਸ ਨਾਲ ਭਰੇ ਹੋਏ ਹਨ। ਇਸ ਤੋਂ ਇਲਾਵਾ ਰੋਹਿਤ ਸ਼ਰਮਾ ਨੇ ਸ਼ੁਭਮਨ ਗਿੱਲ ਦੀ ਫਿਟਨੈੱਸ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ। ਰੋਹਿਤ ਸ਼ਰਮਾ ਨੇ ਕਿਹਾ ਕਿ ਸ਼ੁਭਮਨ ਗਿੱਲ 100 ਫੀਸਦੀ ਫਿੱਟ ਨਹੀਂ ਹੈ। ਦਰਅਸਲ ਸ਼ੁਭਮਨ ਗਿੱਲ ਬੀਮਾਰ ਹਨ। ਸਾਡੀਆਂ ਨਜ਼ਰਾਂ ਸ਼ੁਭਮਨ ਗਿੱਲ ਦੀ ਫਿਟਨੈੱਸ 'ਤੇ ਹਨ।

ਦਰਅਸਲ ਸ਼ੁਭਮਨ ਗਿੱਲ ਦੀ ਫਿਟਨੈੱਸ ਭਾਰਤੀ ਟੀਮ ਮੈਨੇਜਮੈਂਟ ਲਈ ਪਰੇਸ਼ਾਨੀ ਦਾ ਕਾਰਨ ਬਣ ਗਈ ਹੈ। ਸ਼ੁਭਮਨ ਗਿੱਲ ਸ਼ਾਨਦਾਰ ਫਾਰਮ ਵਿੱਚ ਹਨ। ਏਸ਼ੀਆ ਕੱਪ ਤੋਂ ਬਾਅਦ ਸ਼ੁਭਮਨ ਗਿੱਲ ਨੇ ਆਸਟ੍ਰੇਲੀਆ ਸੀਰੀਜ਼ 'ਚ ਸ਼ਾਨਦਾਰ ਬੱਲੇਬਾਜ਼ੀ ਦਾ ਪ੍ਰਦਰਸ਼ਨ ਕੀਤਾ। ਪਰ ਹੁਣ ਵਿਸ਼ਵ ਕੱਪ ਤੋਂ ਠੀਕ ਪਹਿਲਾਂ ਟੀਮ ਇੰਡੀਆ ਲਈ ਬੁਰੀ ਖਬਰ ਆ ਰਹੀ ਹੈ।

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਮੈਚ 8 ਅਕਤੂਬਰ ਨੂੰ ਚੇਪੌਕ, ਚੇਨਈ 'ਚ ਖੇਡਿਆ ਜਾਣਾ ਹੈ। ਇਸ ਤੋਂ ਬਾਅਦ ਭਾਰਤੀ ਟੀਮ ਅਫਗਾਨਿਸਤਾਨ ਦੀ ਚੁਣੌਤੀ ਦਾ ਸਾਹਮਣਾ ਕਰੇਗੀ। ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਮੈਚ 11 ਅਕਤੂਬਰ ਨੂੰ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ 'ਚ ਖੇਡਿਆ ਜਾਵੇਗਾ। ਭਾਰਤੀ ਟੀਮ ਆਪਣੇ ਤੀਜੇ ਮੈਚ ਵਿੱਚ ਪਾਕਿਸਤਾਨ ਖ਼ਿਲਾਫ਼ ਮੈਦਾਨ ਵਿੱਚ ਉਤਰੇਗੀ। ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 14 ਅਕਤੂਬਰ ਨੂੰ ਖੇਡਿਆ ਜਾਵੇਗਾ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਪਾਕਿਸਤਾਨ ਨਾਲ ਭਿੜੇਗੀ।

- PTC NEWS

Top News view more...

Latest News view more...

PTC NETWORK
PTC NETWORK