ਰੋਹਤਕ ਦੇ ਨੌਨੰਦ ਪਿੰਡ 'ਚ ਸਕੇ ਭਰਾ ਨੇ ਆਪਣੀ ਹੀ ਭੈਣ ਦਾ ਬੇਰਹਿਮੀ ਨਾਲ ਕੀਤਾ ਕਤਲ
Shanker Badra
June 20th 2018 03:29 PM --
Updated:
June 20th 2018 03:39 PM
ਰੋਹਤਕ ਦੇ ਨੌਨੰਦ ਪਿੰਡ 'ਚ ਸਕੇ ਭਰਾ ਨੇ ਆਪਣੀ ਹੀ ਭੈਣ ਦਾ ਬੇਰਹਿਮੀ ਨਾਲ ਕੀਤਾ ਕਤਲ:ਰੋਹਤਕ ਦੇ ਨੌਨੰਦ ਪਿੰਡ 'ਚ ਇੱਕ ਭਰਾ ਵਲੋਂ ਬੇਰਹਿਮੀ ਨਾਲ ਆਪਣੀ ਭੈਣ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਦੋਸ਼ੀ ਭਰਾ ਨੇ ਬੀਅਰ ਦੀ ਬੋਤਲ ਅਤੇ ਪੱਥਰ ਨਾਲ ਆਪਣੀ ਭੈਣ ਸ਼ੀਲਾ ਦੇ ਸਿਰ 'ਤੇ ਵਾਰ ਕੀਤੇ।ਹੱਤਿਆ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਦੱਸ ਦਈਏ ਸ਼ੀਲਾ ਦਾ ਵਿਆਹ ਗੁਰੂਗ੍ਰਾਮ ਦੇ ਹਸਨਪੁਰ 'ਚ ਹੋਇਆ ਸੀ ਅਤੇ ਉਹ 4 ਮਹੀਨਿਆਂ ਤੋਂ ਆਪਣੇ ਪੇਕੇ ਘਰ 'ਚ ਰਹਿ ਰਹੀ ਸੀ।ਸ਼ੀਲਾ ਦਾ ਆਪਣੇ ਭਰਾ ਮੰਗਲ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ,ਜਿਸ ਦੇ ਨਤੀਜੇ ਵਜੋਂ ਉਸ ਨੇ ਸ਼ੀਲਾ ਦੀ ਹੱਤਿਆ ਕਰ ਦਿੱਤੀ।ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।