ਪੁਲਵਾਮਾ ਅੱਤਵਾਦੀ ਹਮਲਾ: ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਪਹੁੰਚੇ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

By  Jashan A February 22nd 2019 02:35 PM

ਪੁਲਵਾਮਾ ਅੱਤਵਾਦੀ ਹਮਲਾ: ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਪਹੁੰਚੇ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ,ਰੂਪਨਗਰ: ਰੂਪਨਗਰ ਦੇ ਪਿੰਡ ਰੌਲੀ ਦਾ ਫ਼ੌਜੀ ਜਵਾਨ ਕੁਲਵਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਪਿਛਲੇ ਦਿਨੀਂ ਪੁਲਵਾਮਾ ਅੱਤਵਾਦੀ ਹਮਲੇ ‘ਚ ਸ਼ਹੀਦ ਹੋ ਗਿਆ ਸੀ।ਇਸ ਹਮਲੇ ਤੋਂ ਬਾਅਦ ਪੂਰੇ ਦੇਸ਼ ਵਾਸੀਆਂ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ ਤੇ ਗੁਆਂਢੀ ਮੁਲਕ ਪਾਕਿਸਤਾਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

chandumajra ਪੁਲਵਾਮਾ ਅੱਤਵਾਦੀ ਹਮਲਾ: ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਪਹੁੰਚੇ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਦੁੱਖ ਦੀ ਘੜੀ 'ਚ ਸ਼ਹੀਦਾਂ ਦੇ ਪਰਿਵਾਰ ਵਾਲਿਆਂ ਨਾਲ ਦੁੱਖ ਸਾਂਝਾ ਕਰਨ ਲਈ ਕਈ ਸਿੰਗਰ ਅਤੇ ਨੇਤਾ ਆ ਰਹੇ ਹਨ। ਇਸ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਅੱਜ ਪੁਲਵਾਮਾ ਹਮਲੇ ਦੇ ਵਿੱਚ ਸ਼ਹੀਦ ਹੋਏ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਅਤੇ ਜਿੱਥੇ ਉਨ੍ਹਾਂ ਪਰਿਵਾਰ ਦੇ ਨਾਲ ਸ਼ਹੀਦ ਦੀ ਬੇਵਕਤੀ ਮੌਤ ਤੇ ਉੱਪਰ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਉੱਥੇ ਉਨ੍ਹਾਂ ਸ਼ਹੀਦ ਕੁਲਵਿੰਦਰ ਸਿੰਘ ਦੀ ਸ਼ਹਾਦਤ ਨੂੰ ਸਜਦਾ ਵੀ ਕੀਤਾ।

chandumajra ਪੁਲਵਾਮਾ ਅੱਤਵਾਦੀ ਹਮਲਾ: ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਪਹੁੰਚੇ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਉਨ੍ਹਾਂ ਕਿਹਾ ਕਿ ਉਹ ਆਪਣੇ ਅਖ਼ਤਿਆਰੀ ਫ਼ੰਡ ਤੇ ਪਿੱਛੋਂ ਪਿੰਡ ਦੇ ਵਿੱਚ ਇੱਕ ਲਾਇਬ੍ਰੇਰੀ ਦਾ ਨਿਰਮਾਣ ਕਰਵਾਉਣ ਗੇ ਤੇ ਤਾਂ ਜੋ ਆਉਣ ਵਾਲੀਆਂ ਨਸਲਾਂ ਸ਼ਹੀਦ ਦੀ ਸ਼ਹਾਦਤ ਤੋਂ ਸੇਧ ਲੈ ਸਕਣ।

chandumajra ਪੁਲਵਾਮਾ ਅੱਤਵਾਦੀ ਹਮਲਾ: ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਪਹੁੰਚੇ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੀਆਰਪੀਐਫ ਦੇ ਕਾਫਲੇ ‘ਤੇ ਅੱਤਵਾਦੀ ਹਮਲਾ ਕੀਤਾ ਗਿਆ ਸੀ।ਇਸ ਹਮਲੇ ਵਿੱਚ ਸੀ.ਆਰ.ਪੀ.ਐੱਫ ਦੇ 40 ਜਵਾਨ ਸ਼ਹੀਦ ਹੋ ਗਏ ਸਨ।ਇਨ੍ਹਾਂ ਵਿੱਚ ਇੱਕ ਫ਼ੌਜੀ ਜਵਾਨ ਕੁਲਵਿੰਦਰ ਸਿੰਘ ਪਿੰਡ ਰੌਲੀ (ਰੂਪਨਗਰ) ਵੀ ਸ਼ਹੀਦ ਹੋ ਗਿਆ ਸੀ।

-PTC News

Related Post