ਰੋਪੜ: 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਗਤਾਂ ਵੱਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

By  Jashan A November 10th 2019 10:07 AM

ਰੋਪੜ: 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਗਤਾਂ ਵੱਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ,ਰੋਪੜ: ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਗਤਾਂ ਵੱਲੋਂ ਰੋਪੜ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛੱਤਰ ਛਾਇਆ ਹੇਠ ਸਜਾਏ ਗਏ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾ ਨੇ ਹਾਜ਼ਰੀ ਭਰੀ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾਇਆ। Nagar Kirtanਇਸ ਮੌਕੇ ਰਾਗੀ ਜਥਿਆ ਨੇ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਿੱਤੇ ਉਪਦੇਸ਼ਾ ਨੂੰ ਸੰਗਤ ਦੇ ਨਾਲ ਸਾਂਝਾ ਕੀਤਾ ਅਤੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਉਪਦੇਸ਼ਾ ਤੋਂ ਸੇਧ ਲੈਣ ਦੇ ਲਈ ਪ੍ਰੇਰਿਤ ਵੀ ਕੀਤਾ।ਇਸ ਦੋਰਾਨ ਵੱਖ ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਪ੍ਰੈਸ ਕਲੱਬ ਵੱਲੋਂ ਵੀ ਸੰਗਤਾਂ ਦੇ ਲਈ ਲੰਗਰਾਂ ਦਾ ਆਯੋਜਨ ਕੀਤਾ ਗਿਆ। ਹੋਰ ਪੜ੍ਹੋ: 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬਾਹਲੇ ਸੂਬਿਆਂ ’ਚ ਸੰਗਤਾਂ ਨਾਲ ਰਾਬਤਾ Nagar Kirtanਇਸ ਦੌਰਾਨ ਗੁਰੂ ਜੀ ਦੀਆਂ ਲਾਡਲੀਆਂ ਫੌਜਾਂ ਵੱਲੋਂ ਗੱਤਕੇ ਦੇ ਜੋਹਰ ਵੀ ਦਿਖਾਏ ਗਏ ਤੇ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਤੇ ਉਤਸ਼ਾਹ ਦੇ ਨਾਲ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ ਗਈ। Nagar Kirtanਜ਼ਿਕਰ ਏ ਖਾਸ ਹੈ ਕਿ ਗੁਰੂ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੁਨੀਆ ਭਰ ‘ਚ ਵੱਸਦੀ ਨਾਨਕ ਨਾਮ ਲੇਵਾ ਸੰਗਤਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਸੰਗਤਾਂ ਵੱਲੋਂ ਵੱਡੇ ਪੱਧਰ ‘ਤੇ ਵੱਖ-ਵੱਖ ਥਾਵਾਂ ‘ਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ।ਉਥੇ ਹੀ ਉਹ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਵੱਡੀ ਗਿਣਤੀ ‘ਚ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਪਹੁੰਚ ਰਹੀਆਂ ਹਨ। -PTC News

Related Post