ਰੋਪੜ: ਗੁ: ਭੱਠਾ ਸਾਹਿਬ ਵਿਖੇ ਮਨਾਇਆ ਗਿਆ "ਬਾਬੇ ਨਾਨਕ" ਦਾ ਪ੍ਰਕਾਸ਼ ਦਿਹਾੜਾ, ਵੱਡੀ ਗਿਣਤੀ 'ਚ ਪੁੱਜੀਆਂ ਸੰਗਤਾਂ

By  Jashan A November 12th 2019 03:31 PM

ਰੋਪੜ: ਗੁ: ਭੱਠਾ ਸਾਹਿਬ ਵਿਖੇ ਮਨਾਇਆ ਗਿਆ "ਬਾਬੇ ਨਾਨਕ" ਦਾ ਪ੍ਰਕਾਸ਼ ਦਿਹਾੜਾ, ਵੱਡੀ ਗਿਣਤੀ 'ਚ ਪੁੱਜੀਆਂ ਸੰਗਤਾਂ,ਰੋਪੜ: ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਅੱਜ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

550th Parkash Purbਅੱਜ ਪੰਜਾਬ ਦੇ ਵੱਖ-ਵੱਖ ਹਲਕਿਆਂ 'ਚ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਅੱਜ ਰੋਪੜ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ ਜਿੱਥੇ ਵੱਡੀ ਗਿਣਤੀ ਚ ਸੰਗਤਾ ਨੇ ਹਾਜ਼ਰੀ ਭਰੀ।

ਹੋਰ ਪੜ੍ਹੋ: ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਰੇਸ਼ਮ ਸਿੰਘ ਅਨਮੋਲ, ਖੁਦ ਵੰਡੇ ਬਿਸਤਰੇ (ਵੀਡੀਓ)

550th Parkash Purbਰੋਪੜ ਦੇ ਇਤਿਹਾਸਕ ਗੁਰਦੁਆਰਾ ਭੱਠਾ ਸਾਹਿਬ,ਬਾਬਾ ਦੀਪ ਸਿੰਘ ਜੀ ਸੋਲੱਖੀਆ ਅਤੇ ਗੁਰਦੁਆਰਾ ਹੈੱਡ ਦਰਬਾਰ ਵਿਖੇ ਸਵੇਰ ਤੋਂ ਹੀ ਧਾਰਮਿਕ ਦੀਵਾਨ ਸਜਾਏ ਗਏ ਜਿੱਥੇ ਵੱਖ ਵੱਖ ਰਾਗੀ ਸਿੰਘਾਂ,ਢਾਡੀ ਸਿੰਘਾਂ ਅਤੇ ਕਥਾਵਾਚਕਾ ਵੱਲੋ ਸੰਗਤਾ ਨੂੰ ਗੁਰਬਾਣੀ ਦੇ ਨਾਲ ਜੋੜਿਆ ਗਿਆ ਤੇ ਗੁਰੂ ਸਾਹਿਬ ਦੇ ਸਿਧਾਂਤਾਂ ਤੇ ਉਪਦੇਸ਼ਾ ਤੇ ਪਹਿਰਾ ਦੇਣ ਦਾ ਸੁਨੇਹਾ ਵੀ ਦਿੱਤਾ ਗਿਆ।

-PTC News

Related Post