ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ ,ਰਾਸ਼ਟਰਪਤੀ ਨੇ ਨਵੇਂ ਕਾਨੂੰਨਾਂ ਨੂੰ ਦਿੱਤੀ ਮਨਜ਼ੂਰੀ

By  Shanker Badra October 29th 2020 02:18 PM -- Updated: October 29th 2020 02:47 PM

ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ ,ਰਾਸ਼ਟਰਪਤੀ ਨੇ ਨਵੇਂ ਕਾਨੂੰਨਾਂ ਨੂੰ ਦਿੱਤੀ ਮਨਜ਼ੂਰੀ:ਨਵੀਂ ਦਿੱਲੀ : ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ ਹੋਵੇਗੀ ,ਕਿਉਂਕਿ ਕੇਂਦਰ ਸਰਕਾਰ ਵੱਲੋਂ ਪ੍ਰਦੂਸ਼ਣ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕੇ ਗਏ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਰਡੀਨੈਂਸ ਦੇ ਜ਼ਰੀਏ ਹਵਾ ਪ੍ਰਦੂਸ਼ਣ ਦੇ ਖ਼ਤਰੇ ਨਾਲ ਨਜਿੱਠਣ ਲਈ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਹੈ। [caption id="attachment_444626" align="aligncenter" width="700"]Rs 1 Cr fine, 5 years in Jail: New Law to Deal With Air Pollution in Delhi ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ ,ਰਾਸ਼ਟਰਪਤੀ ਨੇ ਨਵੇਂ ਕਾਨੂੰਨਾਂ ਨੂੰ ਦਿੱਤੀ ਮਨਜ਼ੂਰੀ[/caption] ਇਹ ਵੀ ਪੜ੍ਹੋ :ਬਠਿੰਡਾ : DSP ਨੂੰ ASI ਦੀ ਪਤਨੀ ਨਾਲ ਜਬਰ -ਜ਼ਿਨਾਹ ਕਰਨ ਦੇ ਮਾਮਲੇ ਵਿੱਚ ਕੀਤਾ ਗ੍ਰਿਫ਼ਤਾਰ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਰਡੀਨੈਂਸ ਦੇ ਜ਼ਰੀਏ ਕਮਿਸ਼ਨ ਗਠਨ ਨੂੰ ਮਨਜੂਰੀ ਦੇ ਦਿੱਤੀ ਹੈ। ਕੇਂਦਰ ਵਲੋਂ ਗਠਿਤ ਕਮੇਟੀ ਕਮਿਸ਼ਨ EPCA ਦੀ ਥਾਂ ਲਵੇਗਾ।ਇਹ ਕਮਿਸ਼ਨ ਕੇਂਦਰ ਸਰਕਾਰ ਦੀ ਨਿਗਰਾਨੀ ਹੇਠ 'ਚ ਕੰਮ ਕਰੇਗਾ ਅਤੇ ਇਸ 'ਚ ਕੁੱਲ 17 ਮੈਂਬਰ ਹੋਣਗੇ। [caption id="attachment_444624" align="aligncenter" width="700"]Rs 1 Cr fine, 5 years in Jail: New Law to Deal With Air Pollution in Delhi ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ ,ਰਾਸ਼ਟਰਪਤੀ ਨੇ ਨਵੇਂ ਕਾਨੂੰਨਾਂ ਨੂੰ ਦਿੱਤੀ ਮਨਜ਼ੂਰੀ[/caption] ਦਰਅਸਲ 'ਚ ਰਾਸ਼ਟਰਪਤੀ ਨੇ ਕੇਂਦਰ ਸਰਕਾਰ ਵੱਲੋਂ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ ਅਤੇ ਆਸ- ਪਾਸ ਦੇ ਇਲਾਕਿਆਂ ਵਿੱਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਇੱਕ ਸਥਾਈ ਕਮਿਸ਼ਨ ਕਾਇਮ ਕਰਨ ਲਈ ਲਿਆਂਦੇ ਇੱਕ ਆਰਡੀਨੈਂਸ 'ਤੇ ਦਸਤਖਤ ਕੀਤੇ ਹਨ। [caption id="attachment_444625" align="aligncenter" width="700"]Rs 1 Cr fine, 5 years in Jail: New Law to Deal With Air Pollution in Delhi ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ ,ਰਾਸ਼ਟਰਪਤੀ ਨੇ ਨਵੇਂ ਕਾਨੂੰਨਾਂ ਨੂੰ ਦਿੱਤੀ ਮਨਜ਼ੂਰੀ[/caption] ਇਹ ਵੀ ਪੜ੍ਹੋ :GNA ਦੇ ਮਾਲਕ ਦੇ ਬੇਟੇ ਗੁਰਿੰਦਰ ਸਿੰਘ ਨੇ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗ਼ੋਲੀ , ਹਸਪਤਾਲ 'ਚ ਹੋਈ ਮੌਤ ਜਿਸ ਤਹਿਤ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਇੱਕ ਸਾਲ ਦੀ ਕੈਦ ਤੋਂ ਲੈ ਕੇ ਪੰਜ ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਇਸ ਦੇ ਨਾਲ ਹੀ ਉਲੰਘਣਾ ਕਰਨ ਵਾਲੇ ਨੂੰ 1 ਕਰੋੜ ਰੁਪਏ ਦਾ ਜੁਰਮਾਨਾ ਲੱਗੇਗਾ। ਦਿੱਲੀ ਐਨ.ਸੀ.ਆਰ. ,ਪੰਜਾਬ ,ਹਰਿਆਣਾ, ਰਾਜਸਥਾਨ, ਅਤੇ ਉੱਤਰ ਪ੍ਰਦੇਸ਼ 'ਚ ਪ੍ਰਦੂਸ਼ਣ ਦੀ ਰੋਕਥਾਮ ਲਈ ਕਮਿਸ਼ਨ ਨਿਗਰਾਨੀ ਵਜੋਂ ਕੰਮ ਕਰੇਗਾ। ਇਹ ਕਮਿਸ਼ਨ ਕੇਂਦਰ ਸਰਕਾਰ ਦੀ ਨਿਗਰਾਨੀ ਹੇਠ 'ਚ ਕੰਮ ਕਰੇਗਾ ਅਤੇ ਇਸ 'ਚ ਕੁੱਲ 17 ਮੈਂਬਰ ਹੋਣਗੇ। ਇਸ ਕਮਿਸ਼ਨ 'ਚ ਇਕ ਚੇਅਰਪਰਸਨ ਦੇ ਨਾਲ-ਨਾਲ ਕੇਂਦਰ ਸਰਕਾਰ, ਐਨ.ਸੀ.ਆਰ. ਦੇ ਸੂਬਿਆਂ ਦੇ ਨੁਮਾਇੰਦੇ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਇਸਰੋ ਦੇ ਨੁਮਾਇੰਦੇ ਸ਼ਾਮਿਲ ਹੋਣਗੇ। ਇਹ ਕਮਿਸ਼ਨ ਭੂਰੋਲਾਲ ਦੀ ਅਗਵਾਈ ਵਾਲੇ ਵਾਤਾਵਰਣ ਪ੍ਰਦੂਸ਼ਣ ਕੰਟਰੋਲ ਅਤੇ ਸੰਭਾਲ ਅਥਾਰਿਟੀ ਦੀ ਥਾਂ ਲਵੇਗਾ। -PTCNews

Related Post