ਕਰੋਨਾ ਵਾਇਰਸ ਦਾ ਅਸਰ, ਜਾਣੋ, ਡਾਲਰ ਦੇ ਮੁਕਾਬਲੇ ਕਿੰਨਾ ਘਟਿਆ ਰੁਪਇਆ

By  Jashan A March 13th 2020 11:06 AM -- Updated: March 13th 2020 11:07 AM

ਨਵੀਂ ਦਿੱਲੀ: ਕਰੋਨਾ ਵਾਇਰਸ ਦਾ ਅਸਰ ਹੁਣ ਕਾਰੋਬਾਰ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਸ਼ੇਅਰ ਬਾਜ਼ਾਰਾਂ 'ਚ ਗਿਰਾਵਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮਿਲੀ ਜਾਣਕਾਰੀ ਵਾਇਰਸ ਦੀ ਵਜ੍ਹਾ ਨਾਲ ਭਾਰਤੀ ਕਰੰਸੀ ਰੁਪਏ 'ਚ ਵੀ ਗਿਰਾਵਟ ਦੇਖੀ ਗਈ ਹੈ, ਜਿਸ ਦੇ ਨਾਲ ਡਾਲਰ ਦੇ ਮੁਕਾਬਲੇ ਰੁਪਇਆ 74.50 'ਤੇ ਆ ਗਿਆ ਹੈ।

Rupee vs Dollarਮੀਡੀਆ ਰਿਪੋਰਟਾਂ ਮੁਤਾਬਕ ਬੀਤੇ ਵੀਰਵਾਰ ਨੂੰ ਰੁਪਇਆ ਡਾਲਰ ਦੇ ਮੁਕਾਬਲੇ 74.44 (NSE) 'ਤੇ ਬੰਦ ਹੋਇਆ ਸੀ। ਹਾਲਾਂਕਿ ਵਿਦੇਸ਼ੀ ਬਾਜ਼ਾਰ 'ਚ ਅਮਰੀਕੀ ਕਰੰਸੀ ਦੇ ਕਮਜ਼ੋਰ ਪੈਣ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨਾਲ ਰੁਪਏ ਨੂੰ ਥੋੜਾ ਸਹਾਰਾ ਮਿਲਿਆ ਸੀ, ਪਰ ਵਪਾਰੀਆਂ ਦਾ ਮੰਨਣਾ ਹੈ ਕਿ ਕਰੋਨਾ ਦੇ ਕਾਰਨ ਪ੍ਰਮੁੱਖ ਅਰਥ-ਵਿਵਸਥਾ 'ਚ ਮੰਦੀ ਦੀ ਆਸ਼ੰਕਾ ਵੱਧ ਗਈ ਹੈ।

ਹੋਰ ਪੜ੍ਹੋ: ਪਟਿਆਲਾ 'ਚ ਮਿਲੇ ਕਰੋਨਾ ਵਾਇਰਸ ਦੇ 2 ਸ਼ੱਕੀ ਮਰੀਜ਼, ਹਸਪਤਾਲ 'ਚ ਜ਼ੇਰੇ ਇਲਾਜ

Rupee vs Dollarਜ਼ਿਕਰਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊਐੱਚਓ (World Health Organisation, WHO) ਨੇ ਦੁਨੀਆ ਭਰ ‘ਚ ਤੇਜ਼ੀ ਨਾਲ ਫੈਲ ਰਹੇ ਕਰੋਨਾ ਵਾਇਰਸ ਨੂੰ ਮਹਾਮਾਰੀ (Pandemic) ਐਲਾਨ ਕਰ ਦਿੱਤਾ ਹੈ, ਜਿਸ ਤੋਂ ਬਾਅਦ ਦੁਨੀਆ ਭਰ ਦੇ ਬਾਜ਼ਾਰਾਂ 'ਚ ਕਮਜ਼ੋਰੀ ਦੇਖੀ ਗਈ ਹੈ।

ਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ ਕਰੋਨਾ ਦੇ ਵੱਧ ਰਹੇ ਖਤਰੇ ਨੂੰ ਮੱਦੇਨਜ਼ਰ ਰੱਖਦਿਆਂ ਭਾਰਤ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਵਿਦੇਸ਼ਾਂ 'ਚੋਂ ਆਉਣ ਵਾਲੇ ਸਾਰੇ ਭਾਰਤੀਆਂ ਦੇ ਵੀਜ਼ੇ ਰੱਦ ਕਰ ਦਿੱਤੇ ਹਨ।

-PTC News

Related Post