ਬਟਾਲਾ : ਰੂਰਲ ਫਾਰਮੇਸੀ ਅਫ਼ਸਰਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਲਈ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਖਿਲਾਫ਼ ਖੋਲ੍ਹਿਆ ਮੋਰਚਾ

By  Shanker Badra June 25th 2020 01:38 PM

ਬਟਾਲਾ : ਰੂਰਲ ਫਾਰਮੇਸੀ ਅਫ਼ਸਰਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਲਈ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਖਿਲਾਫ਼ ਖੋਲ੍ਹਿਆ ਮੋਰਚਾ:ਬਟਾਲਾ : ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਪਿਛਲੇ 14 ਸਾਲਾਂ ਤੋਂ ਠੇਕੇ 'ਤੇ ਕੰਮ ਕਰ ਰਹੇ ਰੂਰਲ ਫਾਰਮੇਸੀ ਅਫ਼ਸਰਾਂ ਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ 6 ਦਿਨਾਂ ਤੋਂ ਜ਼ਿਲ੍ਹਾ ਪੱਧਰ 'ਤੇ ਧਰਨੇ ਦਿੱਤੇ ਜਾ ਰਹੇ ਹਨ। ਇਸ ਦੌਰਾਨ ਰੂਰਲ ਫਾਰਮੇਸੀ ਅਫ਼ਸਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਅੱਜ ਬਟਾਲਾ ਦੇ ਕਾਦੀਆਂ ਵਿਖੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਹੈ। ਜਦੋਂ ਅੱਜ ਪੇਂਡੂ ਸਿਹਤ ਫਾਰਮਸਿਸਟ ਅਤੇ ਦਰਜਾ ਚਾਰ ਮੁਲਾਜ਼ਮ ਵੱਡੀ ਗਿਣਤੀ ਦੇ ਵਿੱਚ ਇਕੱਠੇ ਹੋ ਕੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕਾਦੀਆਂ ਵਿਖੇ ਕੋਠੀ ਦਾ ਘਿਰਾਓ ਕਰਨ ਗਏ ਤਾਂ ਪੁਲਿਸ ਨੇ ਕੋਠੀ ਦੇ ਬਾਹਰ ਹੀ ਧਰਨਾਕਾਰੀਆਂ ਨੂੰ ਰੋਕ ਦਿੱਤਾ। ਜਿਸ ਤੋਂ ਬਾਅਦ ਕੱਚੇ ਫਾਰਮੇਸੀ ਅਫਸਰਾਂ ਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਕੈਬਨਿਟ ਮੰਤਰੀ ਬਾਜਵਾ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। [caption id="attachment_413933" align="aligncenter" width="300"]Rural pharmacy officers Protest against Tripat Bajwa in Batala  ਬਟਾਲਾ : ਰੂਰਲ ਫਾਰਮੇਸੀ ਅਫ਼ਸਰਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਲਈ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਖਿਲਾਫ਼ ਖੋਲ੍ਹਿਆ ਮੋਰਚਾ[/caption] ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਪੰਜਾਬ ਭਰ ਦੇ 1186 ਕੱਚੇ ਫਾਰਮੇਸੀ ਅਫ਼ਸਰਾਂ ਤੇ 1186 ਦਰਜਾ ਚਾਰ ਮੁਲਾਜ਼ਮਾਂ ਵਲੋਂ ਰੋਸ ਵਜੋਂ ਸਮੂਹਿਕ ਅਸਤੀਫੇ ਦੇਣ ਦਾ ਐਲਾਨ ਕੀਤਾ ਤੇ ਸਰਕਾਰ ਨੂੰ ਆਪਣੇ ਅਸਤੀਫ਼ੇ ਭੇਜ ਦਿੱਤੇ ਹਨ। ਇਸ ਦੌਰਾਨ ਧਰਨਾਕਾਰੀਆਂ ਨੇ ਦੋਸ਼ ਲਗਾਇਆ ਹੈ ਕਿ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉਨ੍ਹਾਂ ਨੂੰ ਪੱਕੇ ਕਰਨ ਦਾ ਵਾਧਾ ਕੀਤਾ ਸੀ ਪਰ ਹੁਣ ਮੁੱਕਰ ਗਏ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੂਰਲ ਫਾਰਮੇਸੀ ਅਫ਼ਸਰਾਂ ਨੇ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਮੂਹ ਫਾਰਮਸਿਸਟ ਪਿਛਲੇ 14 ਸਾਲਾਂ ਤੋਂ ਠੇਕੇ ਤੇ ਨਿਗੁਣੀਆਂ ਤਨਖਾਹਾਂ 'ਤੇ ਡਿਊਟੀਆਂ ਕਰ ਰਹੇ ਹਨ ਅਤੇ ਹੁਣ ਇਸ ਵੇਲੇ ਕੋਰੋਨਾ ਮਹਾਮਾਰੀ 'ਚ ਪਿਛਲੇ 2 ਮਹੀਨਿਆਂ ਤੋਂ ਆਪਣੀ ਅਤੇ ਆਪਣੇ ਪਰਿਵਾਰਾਂ ਦੀ ਜਾਨ ਜ਼ੋਖਮ 'ਚ ਪਾ ਕੇ ਨਿਰਵਿਘਨ ਡਿਊਟੀਆਂ ਨਿਭਾਅ ਰਹੇ ਹਨ ਪਰ ਸਾਡੀ ਕੋਈ ਜੋਬ ਸਕਿਓਰਟੀ ਨਹੀਂ ਹੈ। -PTCNews

Related Post