ਰੂਸ ਦੀ ਯੂਨੀਵਰਸਿਟੀ ਵਿਚ ਅੰਨ੍ਹੇਵਾਹ ਗੋਲੀਬਾਰੀ, ਅੱਠ ਲੋਕਾਂ ਦੀ ਮੌਤ

By  Riya Bawa September 20th 2021 03:12 PM -- Updated: September 20th 2021 03:26 PM

ਮਾਸਕੋ- ਰੂਸ ਦੀ ਇੱਕ ਯੂਨੀਵਰਸਿਟੀ ਵਿੱਚ ਗੋਲੀਬਾਰੀ ਦੀ ਘਟਨਾ ਵਾਪਰਨ ਦੀ ਖਬਰ ਮਿਲੀ ਹੈ। ਇਸ ਗੋਲੀਬਾਰੀ ਦੀ ਘਟਨਾ ਵਿਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 14 ਜਣੇ ਜ਼ਖਮੀ ਹੋ ਗਏ ਹਨ। ਰੂਸ ਦੇ ਪਰਮ ਸ਼ਹਿਰ ’ਚ ਸਥਿਤ ਪਰਮ ਸਟੇਟ ਯੂਨੀਵਰਸਿਟੀ ਵਿੱਚ ਇੱਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਗੋਲੀਆਂ ਤੋਂ ਬਚਣ ਲਈ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਣੇ ਆਪ ਨੂੰ ਕਮਰੇ ਵਿੱਚ ਬੰਦ ਕਰ ਲਿਆ।

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਬਚਣ ਲਈ, ਕੁਝ ਲੋਕਾਂ ਨੇ ਇਮਾਰਤ ਤੋਂ ਛਾਲਾਂ ਵੀ ਮਾਰੀਆਂ। ਇਹ ਖ਼ਬਰ ਲਿਖੇ ਜਾਣ ਤੱਕ ਹਮਲਾਵਰ ਮਾਰਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਇਸ ਪਰਮ ਸਟੇਟ ਯੂਨੀਵਰਸਿਟੀ ਦਾ ਵਿਦਿਆਰਥੀ ਹੋ ਸਕਦਾ ਹੈ। ਹਾਲੇ ਭਾਵੇਂ ਇਸ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ।'

ਘਟਨਾ ਤੋਂ ਬਾਅਦ ਜਾਂਚ ਕਮੇਟੀ ਨੇ ਇਸ ਕਤਲੇਆਮ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰੂਸ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਗੋਲੀਬਾਰੀ ਵਿੱਚ ਕੁਝ ਲੋਕ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਵਿੱਚੋਂ ਜ਼ਿਆਦਾਤਰ ਇਮਾਰਤ ’ਚੋਂ ਬਚਣ ਵਾਸਤੇ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

-PTC News

Related Post