ਰੂਸ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਹਲਾਕ ਤੇ 7 ਜ਼ਖਮੀ

By  Jashan A August 6th 2019 03:26 PM

ਰੂਸ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਹਲਾਕ ਤੇ 7 ਜ਼ਖਮੀ,ਨਵੀਂ ਦਿੱਲੀ: ਰੂਸ 'ਚ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ 6 ਲੋਕਾਂ ਦੀ ਮੌਤ ਹੋ ਗਈ ਤੇ 7 ਹੋਰ ਲੋਕ ਜ਼ਖਮੀ ਹੋ ਗਏ ਹਨ। ਇਹ ਹਾਦਸਾ ਰੂਸ ਦੇ ਰੀਆਜ਼ਾਨ ਸੂਬੇ 'ਚ ਮੰਗਲਵਾਰ ਨੂੰ ਮਿੰਨੀ ਬੱਸ ਤੇ ਇਕ ਕਾਰ ਵਿਚਾਲੇ ਟੱਕਰ ਹੋਣ ਕਾਰਨ ਵਾਪਰਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਨੇੜੇ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ।

ਹੋਰ ਪੜ੍ਹੋ:ਭਾਰੀ ਬਾਰਿਸ਼ ਕਾਰਨ ਡਿੱਗੀ ਘਰ ਸੀ ਛੱਤ, 10 ਸਾਲਾਂ ਬੱਚੀ ਦੀ ਮੌਤ, ਪਿਤਾ ਜ਼ਖਮੀ

ਪੁਲਿਸ ਵਲੋਂ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਮਿੰਨੀ ਬੱਸ ਆਪਣੀ ਲੇਨ ਕ੍ਰਾਸ ਕਰਕੇ ਦੂਜੀ ਲੇਨ 'ਚ ਦਾਖਲ ਹੋ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

Related Post