Russia-Ukraine war:ਯੂਕਰੇਨ 'ਚ ਫਸੇ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ : ਰਾਜਨਾਥ ਸਿੰਘ

By  Pardeep Singh February 24th 2022 06:38 PM

ਚੰਡੀਗੜ੍ਹ: ਪਿਛਲੇ ਕੁਝ ਦਿਨਾਂ ਤੋਂ ਯੂਕਰੇਨ ਅਤੇ ਰੂਸ ਵਿਚਾਲੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਜਿਸ ਕਾਰਨ ਬਹੁਤੇ ਦੇਸ਼ਾ 'ਚ ਡਰ ਦਾ ਮਾਹੌਲ ਵੀ ਬਣਿਆ ਹੋਇਆ ਹੈ। ਜਿਨ੍ਹਾਂ ਦੇਸ਼ਾਂ ਦੇ ਨਾਗਰਿਕ ਯੂਕਰੇਨ ਵਿਚ ਹਨ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਦੇ ਵਿਚਕਾਰ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਸਦੇ ਦੌਰਾਨ ਰੂਸ ਨੇ ਵੀਰਵਾਰ ਸਵੇਰੇ ਯੂਕਰੇਨ 'ਤੇ ਹਮਲਾ ਕੀਤਾ।

ਭਾਰਤ ਦੇ ਸੁਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਕਹਿਣਾ ਹੈ ਕਿ ਸਾਡੀ ਸਰਕਾਰ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਚਾਹੁੰਦੀ ਹੈ ਕਿ ਸ਼ਾਂਤੀ ਬਣੀ ਰਹੇ ਅਤੇ ਯੁੱਧ ਵਾਲੀ ਸਥਿਤੀ ਨੂੰ ਖਤਮ ਕੀਤਾ ਜਾਵੇ। ਰਾਜਨਾਥ ਸਿੰਘ ਦਾ ਕਹਿਣਾ ਹੈ ਕਿ ਵਿਸ਼ਵ ਸ਼ਾਂਤੀ ਬਣੀ ਰਹਿਣੀ ਚਾਹੀਦੀ ਹੈ।

ਇਸ ਤੋਂ ਇਲਾਵਾ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਯਸ਼ੰਤ ਚੌਟਾਲਾ ਦਾ ਕਹਿਣਾ ਹੈ ਕਿ ਯੂਕਰੇਨ ਵਿੱਚ ਫਸੇ ਭਾਰਤੀ ਲੋਕਾਂ ਕੋਈ ਵੀ ਮਦਦ ਚਾਹੀਦੀ ਹੈ ਉਹ ਮੇਰੇ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਯੂਕਰੇਨ ਵਿੱਚ ਫਸੇ ਭਾਰਤੀ ਲੋਕਾਂ ਦੀ ਮਦਦ ਲਈ ਮੈਂ ਹਰ ਸੰਭਵ ਕੁੱਦਮ ਚੁੱਕਾਂਗਾ।

ਰਾਈਟਰਸ ਏਜੰਸੀ ਦੇ ਮੁਤਾਬਿਕ ਯੂਕਰੇਨ ਦੀ ਫੌਜ ਦਾ ਕਹਿਣਾ ਹੈ ਕਿ ਰੂਸ ਨੇ ਯੂਕਰੇਨ ਦੇ 30 ਤੋਂ ਵਧੇਰੇ ਹਮਲਿਆ ਦੇ ਨਾਲ ਨਾਗਰਿਕਾਂ ਅਤੇ ਸੈਨਾ ਦੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਹੈ।

ਇਹ ਵੀ ਪੜ੍ਹੋ:Russia-Ukraine war: ਰੂਸੀ ਫੌਜੀ ਕਾਰਵਾਈ ਦੇ ਵਿਚਕਾਰ ਯੂਕਰੇਨੀ ਵੈੱਬਸਾਈਟ 'ਤੇ ਹੋਏ ਸਾਈਬਰ ਹਮਲੇ

-PTC News

Related Post