ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਸਚਿਨ ਤੇਂਦੁਲਕਰ ਹੋਏ ਕੋਰੋਨਾ ਪਾਜ਼ੀਟਿਵ , ਖ਼ੁਦ ਨੂੰ ਕੀਤਾ ਇਕਾਂਤਵਾਸ

By  Shanker Badra March 27th 2021 12:36 PM

ਨਵੀਂ ਦਿੱਲੀ : ਕੋਰੋਨਾ ਵਾਇਰਸ ਦਾ ਕਹਿਰ ਭਾਰਤ ਵਿਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸ ਵਾਇਰਸ ਨੇ ਕਈ ਮਸ਼ਹੂਰ ਲੋਕਾਂ ਨੂੰ ਵੀ ਆਪਣੀ ਚਪੇਟ ਵਿਚ ਲੈ ਲਿਆ ਹੈ। ਹੁਣ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਦਿੱਗਜ ਖਿਡਾਰੀ ਮਾਸਟਰ ਬਲਾਸਟਰ ਸਚਿਨ ਤੇਂਦੂਲਕਰ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖਬਰ ਸਾਹਮਣੇ ਆਈ ਹੈ।

Sachin Tendulkar tests positive for Covid-19, goes into home quarantine ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਸਚਿਨ ਤੇਂਦੁਲਕਰ ਹੋਏ ਕੋਰੋਨਾ ਪਾਜ਼ੀਟਿਵ , ਖ਼ੁਦ ਨੂੰ ਕੀਤਾ ਇਕਾਂਤਵਾਸ

ਪੜ੍ਹੋ ਹੋਰ ਖ਼ਬਰਾਂ : ਅਗਲੇ ਮਹੀਨੇ ਰੱਦ ਹੋ ਸਕਦਾ ਹੈ ਤੁਹਾਡਾ ਪੈਨ ਕਾਰਡ , ਅੱਜ ਹੀ ਕਰੋ ਇਹ ਜ਼ਰੂਰੀ ਕੰਮ

ਜਾਣਕਾਰੀ ਅਨੁਸਾਰ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਬੱਲੇਬਾਜ਼ ਨੇ ਟਵੀਟ ਜ਼ਰੀਏ ਇਸਦੀ ਜਾਣਕਾਰੀ ਦਿੱਤੀ ਹੈ। ਉਹਨਾਂ ਕਿਹਾ ਲਿਖਿਆ ਕਿ,' ਮੈਂ ਨਿਰੰਤਰ ਟੈਸਟ ਕਰਵਾ ਰਿਹਾ ਸੀ ਅਤੇ ਨਾਲ ਹੀ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰ ਰਿਹਾ ਹਾਂ।

Sachin Tendulkar tests positive for Covid-19, goes into home quarantine ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਸਚਿਨ ਤੇਂਦੁਲਕਰ ਹੋਏ ਕੋਰੋਨਾ ਪਾਜ਼ੀਟਿਵ , ਖ਼ੁਦ ਨੂੰ ਕੀਤਾ ਇਕਾਂਤਵਾਸ

ਹਾਲਾਂਕਿ ਮੇਰੇ ਹਲਕੇ ਲੱਛਣਾਂ ਕਰਕੇ ਮੈਂ ਟੈਸਟ ਕਰਵਾਇਆ ਤੇ ਮੈਂ ਕੋਰੋਨਾ ਸਕਾਰਾਤਮਕ ਪਾਇਆ ਗਿਆ ਹਾਂ। ਘਰ ਦੇ ਬਾਕੀ ਮੈਂਬਰਾਂ ਦੀਆਂ ਰਿਪੋਰਟਾਂ ਨਕਾਰਾਤਮਕ ਆਈਆਂ ਹਨ। ਸਚਿਨ ਦਾ ਪਰਿਵਾਰ ਕੋਰੋਨਾ ਵਾਇਰਸ ਦੀ ਲਪੇਟ ਵਿਚ ਆਉਣੋਂ ਬਚ ਗਿਆ ਹੈ। ਸਚਿਨ ਦੇ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਦਾ ਵੀ ਟੈਸਟ ਕਰਵਾਇਆ ਗਿਆ ਸੀ ,ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ।

Sachin Tendulkar tests positive for Covid-19, goes into home quarantine ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਸਚਿਨ ਤੇਂਦੁਲਕਰ ਹੋਏ ਕੋਰੋਨਾ ਪਾਜ਼ੀਟਿਵ , ਖ਼ੁਦ ਨੂੰ ਕੀਤਾ ਇਕਾਂਤਵਾਸ

ਮੈਂ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ ਅਤੇ ਸਾਰੇ ਪ੍ਰੋਟੋਕੋਲ ਦੀ ਪਾਲਣਾ ਵੀ ਕਰ ਰਿਹਾ ਹਾਂ। ਮੈਂ ਡਾਕਟਰਾਂ ਦੀ ਸਲਾਹ ਤੇ ਅਮਲ ਕਰ ਰਿਹਾ ਹਾਂ। ਮੇਰਾ ਅਤੇ ਵੱਖ-ਵੱਖ ਦੇਸ਼ਾਂ ਵਿਚ ਲੱਖਾਂ ਲੋਕਾਂ ਦੀ ਦੇਖਭਾਲ ਕਰਨ ਵਾਲੇ ਸਾਰੇ ਸਿਹਤ ਕਰਮਚਾਰੀਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ।

Sachin Tendulkar tests positive for Covid-19, goes into home quarantine ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਸਚਿਨ ਤੇਂਦੁਲਕਰ ਹੋਏ ਕੋਰੋਨਾ ਪਾਜ਼ੀਟਿਵ , ਖ਼ੁਦ ਨੂੰ ਕੀਤਾ ਇਕਾਂਤਵਾਸ

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦਾ ਖ਼ਤਰਾ ਇਕ ਵਾਰ ਫਿਰ ਤੋਂ ਵਧਦਾ ਜਾ ਰਿਹਾ ਹੈ। ਕੋਰੋਨਾ ਕਾਰਣ ਇਸ ਵੇਲੇ ਮਹਾਰਾਸ਼ਟਰ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋ ਰਿਹਾ ਹੈ। ਅਜਿਹੇ ਵਿਚ ਬਾਲੀਵੁੱਡ ਫਿਲਮ ਇੰਡਸਟਰੀ ਉੱਤੇ ਵੀ ਕੋਵਿਡ-19 ਦਾ ਪ੍ਰਭਾਵ ਵਧਦਾ ਜਾ ਰਿਹਾ ਹੈ। ਉਥੇ ਹੀ ਹੁਣ ਬਾਲੀਵੁੱਡ ਦਿੱਗਜ ਐਕਟਰ ਪਰੇਸ਼ ਰਾਵਲ ਵੀ ਕੋਰੋਨਾ ਨਾਲ ਇਨਫੈਕਟਿਡ ਹੋ ਗਏ ਹਨ। ਐਕਟਰ ਨੇ ਖੁਦ ਦੇ ਪਾਜ਼ੀਟਿਵ ਹੋਣ ਦੀ ਜਾਣਕਾਰੀ ਟਵੀਟ ਕਰ ਦੇ ਦਿੱਤੀ ਹੈ।

-PTCNews

Related Post