ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਲਸਾ ਪੰਥ ਦੇ ਸਾਜਣਾ ਦਿਵਸ ਮੌਕੇ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਪੁੱਜੇ

By  Shanker Badra April 14th 2018 10:47 AM -- Updated: April 19th 2018 04:02 PM

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਲਸਾ ਪੰਥ ਦੇ ਸਾਜਣਾ ਦਿਵਸ ਮੌਕੇ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਪੁੱਜੇ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਲਸਾ ਪੰਥ ਦੇ ਸਾਜਣਾ ਦਿਵਸ ਮੌਕੇ ਅੱਜ ਖ਼ਾਸ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਲਸਾ ਪੰਥ ਦੇ ਸਾਜਣਾ ਦਿਵਸ ਮੌਕੇ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਪੁੱਜੇਦੇਸ਼ ਵਿਦੇਸ਼ਾਂ ਤੋਂ ਆਏ ਲੱਖਾਂ ਸ਼ਰਧਾਲੂਆ ਨੇ ਅੱਜ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿਚ ਡੁਬਕੀ ਲਗਾਈ ਅਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਥ ਦੀ ਚੜ੍ਹਦੀ ਕਲਾ ਅਤੇ ਦੁਨੀਆ ਵਿਚ ਅਮਨ ਸ਼ਾਂਤੀ ਲਈ ਅਰਦਾਸ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਲਸਾ ਪੰਥ ਦੇ ਸਾਜਣਾ ਦਿਵਸ ਮੌਕੇ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਪੁੱਜੇਖ਼ਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਮੂਹ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ। 319 ਸਾਲ ਪਹਿਲਾਂ 1699 ਦੀ ਵਿਸਾਖੀ ਵਾਲੇ ਦਿਨ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਖਾਲਸਾ ਪੰਥ ਦੀ ਸਥਾਪਨਾ ਕਰਦੇ ਹੋਏ ਪੰਜ ਸਿੰਘਾਂ ਨੂੰ ਅੰਮ੍ਰਿਤ ਪਾਨ ਕਰਵਾਇਆ ਅਤੇ ਆਪ ਵੀ ਊਨ੍ਹਾਂ ਪਾਸੋਂ ਰੀਤ ਪੈਣ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਲਸਾ ਪੰਥ ਦੇ ਸਾਜਣਾ ਦਿਵਸ ਮੌਕੇ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਪੁੱਜੇਦਸ਼ਮ ਪਿਤਾ ਨੇ ਸਿਖਾਂ ਨੂੰ ਖੰਡੇ ਬਾਟੇ ਦਾ ਪਾਹੁਲ ਛਕਾ ਕੇ ਸਿੱਖ ਧਰਮ 'ਚ ਊਚ ਨੀਚ ਅਤੇ ਜਾਤ ਪਾਤ ਦੇ ਫਰਕ ਮਿਟਾ ਕੇ ਕੁਲ ਲੋਕਾਈ ਨੂੰ ਬਰਾਬਰੀ ਦਾ ਸੰਦੇਸ਼ ਦਿੱਤਾ ਸੀ।ਇਸ ਦਿਨ ਨੂੰ ਸਿੱਖ ਪੰਥ ਦੁਆਰਾ ਖਾਲਸਾ ਸਾਜਨਾ ਦਿਵਸ ਵਜੋਂ ਮਨਾਇਆ ਜਾਂਦਾ ਹੈ।ਅੱਜ ਦੇ ਇਸ ਪਾਵਨ ਪਵਿਤਰ ਦਿਹਾੜੇ ਮੌਕੇ ਲੱਖਾਂ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸਚਖੰਡ ਵਿਖੇ ਨਾਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਲਸਾ ਪੰਥ ਦੇ ਸਾਜਣਾ ਦਿਵਸ ਮੌਕੇ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਪੁੱਜੇਸੰਗਤਾਂ ਅਨੁਸਾਰ ਅੱਜ ਦੇ ਇਸ ਪਵਿੱਤਰ ਦਿਹਾੜੇ ਮੌਕੇ ਗੁਰੂ ਘਰ ਦੇ ਦਰਸ਼ਨਾਂ ਦਾ ਮੌਕਾ ਮਿਲਣਾ ਵੱਡੇ ਭਾਗਾਂ ਵਾਲੀ ਗੱਲ ਹੈ।ਸ੍ਰੀ ਅਕਾਲ ਤਖਤ ਸਾਹਿਬ ਵਲੋ ਸਮੂਹ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਮੁਬਾਰਕਬਾਦ ਦਿੰਦਿਆ ਗੁਰੂ ਸਾਹਿਬਾਨ ਦੁਆਰਾਂ ਦਿਖਾਏ ਰਸਤੇ ਤੇ ਚਲਦਿਆਂ ਬਾਣੀ ਤੇ ਬਾਣੀ ਦੇ ਧਾਰਨੀ ਬਣਨ ਅਤੇ ਖੰਡੇ ਬਾਟੇ ਦਾ ਪਾਹੁਲ ਛਕ ਕੇ ਗੁਰੂ ਵਾਲੇ ਬਣਨ ਦੀ ਆਪਿਲ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਲਸਾ ਪੰਥ ਦੇ ਸਾਜਣਾ ਦਿਵਸ ਮੌਕੇ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਪੁੱਜੇਵਿਸਾਖੀ ਦੇ ਸਬੰਧ ਵਿਚ ਅੱਜ ਗੁਰੁਦੁਆਰਾ ਮੰਜੀ ਸਾਹਿਬ ਹੱਲਾਂ ਵਿਖੇ ਵਿਸ਼ੇਸ਼ ਦੀਵਾਨ ਸਜਾਏ ਜਾ ਰਹੇ ਹਨ ਜਿਨ੍ਹਾਂ ਵਿਚ ਪੰਥ ਦੇ ਪ੍ਰਸਿੱਧ ਰਾਗੀ,ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾ ਰਹੇ ਹਨ।ਸ਼ਾਮ ਵੇਲੇ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਜਾਵੇਗੀ।

-PTCNews

Related Post