ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ’ਤੇ ਅੱਜ ਮੋਗਾ ਦੇ ਪਿੰਡ ਕਿਲੀ ਚਾਹਲਾਂ ਚ ਵਿਸ਼ਾਲ ਰੈਲੀ

By  Shanker Badra December 14th 2021 10:38 AM
ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ’ਤੇ ਅੱਜ ਮੋਗਾ ਦੇ ਪਿੰਡ ਕਿਲੀ ਚਾਹਲਾਂ ਚ ਵਿਸ਼ਾਲ ਰੈਲੀ

ਮੋਗਾ : ਅੱਜ ਸ਼੍ਰੋਮਣੀ ਅਕਾਲੀ ਦਲ ਦੀ 100ਵੀਂ ਵਰ੍ਹੇਗੰਢ ਹੈ। 14 ਦਸੰਬਰ 1920 'ਚ ਇਤਿਹਾਸਕ ਗੁਰਦੁਆਰਿਆਂ ਨੂੰ ਮਹੰਤਾਂ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਦੇ ਉਦੇਸ਼ ਨਾਲ ਬਣੀ ਇਸ ਪਾਰਟੀ ਨੇ ਕਈ ਉਤਰਾਅ-ਚੜ੍ਹਾਅ ਵੇਖੇ। ਸ਼੍ਰੋਮਣੀ ਅਕਾਲੀ ਦਲ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ, ਜੋ ਪੰਜਾਬ ਦੇ ਲੋਕਾਂ ਲਈ ਲੜ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਵਿਕਾਸ ਦੀ ਜਾਮਣ ਜਮਾਤ ਹੈ, ਇਸ ਪਾਰਟੀ ਨੇ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਵੱਡੀ ਘਾਲਣਾ ਘਾਲੀ ਹੈ। [caption id="attachment_558118" align="aligncenter"] ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ’ਤੇ ਅੱਜ ਮੋਗਾ ਦੇ ਪਿੰਡ ਕਿਲੀ ਚਾਹਲਾਂ 'ਚ ਵਿਸ਼ਾਲ ਰੈਲੀ[/caption] ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ’ਤੇ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਕਿੱਲੀ ਚਾਹਲਾਂ ਵਿਚ ਕੀਤੀ ਜਾ ਰਹੀ ਇਤਿਹਾਸਕ ਰੈਲੀ ਵਿਚ 2 ਲੱਖ ਤੋਂ ਜ਼ਿਆਦਾ ਲੋਕ ਭਾਗ ਲੈਣਗੇ ਅਤੇ ਇਹ ਰੈਲੀ ਸਰਕਾਰ ਬਦਲਣ ਤੇ ਪੰਜਾਬ ਦੇ ਸਰਵ ਪੱਖੀ ਵਿਕਾਸ ਤੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਦੌਰ ਦੀ ਸ਼ੁਰੂਆਤ ਦਾ ਮੁੱਢ ਬੰਨੇਗੀ। ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। [caption id="attachment_558119" align="aligncenter"] ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ’ਤੇ ਅੱਜ ਮੋਗਾ ਦੇ ਪਿੰਡ ਕਿਲੀ ਚਾਹਲਾਂ 'ਚ ਵਿਸ਼ਾਲ ਰੈਲੀ[/caption] ਮੋਗਾ ਰੈਲੀ ਵਿੱਚ ਅਕਾਲੀ ਦਲ ਦੇ ਵਰਕਰਾਂ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਪੰਜਾਬ ਦੇ ਕੋਨੇ -ਕੋਨੇ ਤੋਂ ਵਰਕਰਾਂ ਦੇ ਕਾਫ਼ਲੇ ਮੋਗਾ ਪਹੁੰਚ ਰਹੇ ਹਨ। ਇਸ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੀਨੀਅਰ ਮੀਤ ਪ੍ਰਧਾਨ ਸਤੀਸ਼ ਮਿਸ਼ਰਾ ਵੀ ਸ਼ਾਮਲ ਹੋਣਗੇ। [caption id="attachment_558116" align="aligncenter"] ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ’ਤੇ ਅੱਜ ਮੋਗਾ ਦੇ ਪਿੰਡ ਕਿਲੀ ਚਾਹਲਾਂ 'ਚ ਵਿਸ਼ਾਲ ਰੈਲੀ[/caption] 100 ਏਕੜ 'ਚ ਰੈਲੀ ਦਾ ਪ੍ਰਬੰਧ ਕੀਤਾ ਗਿਆ ਹੈ ਤੇ ਮੁੱਖ ਪੰਡਾਲ ਹੀ 40 ਏਕੜ ਵਿਚ ਲਗਾਇਆ ਗਿਆ ਹੈ। ਲੰਗਰਾਂ ਤੇ ਕਾਰ ਪਾਰਕਿੰਗ ਲਈ ਵੀ ਥਾਂ ਰੱਖੀ ਗਈ ਹੈ। ਸਰਦਾਰ ਬਾਦਲ ਨੇ ਦੱਸਿਆ ਕਿ ਰੈਲੀ ਵਾਲੀ ਥਾਂ ’ਤੇ ਫੋਟੋ ਪ੍ਰਦਰਸ਼ਨੀ ਲਗਾਈ ਗਈ ਹੈ, ਜਿਸ ਵਿਚ ਪਾਰਟੀ ਦਾ ਇਤਿਹਾਸ ਅਤੇ ਲਗਾਏ ਗਏ ਮੋਰਚਿਆਂ 'ਤੇ ਕਿਸਾਨਾਂ, ਗਰੀਬਾਂ ਤੇ ਕਮਜ਼ੋਰ ਵਰਗਾਂ ਦੇ ਹਿੱਤਾਂ ਲਈ ਕੀਤੇ ਗਏ ਕੰਮਾਂ ਦਾ ਵੇਰਵਾ ਦਰਸਾਇਆ ਗਿਆ ਹੈ। -PTCNews

Related Post