ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਰੈਲੀ 'ਚ ਹਲਕਾ ਅਜਨਾਲਾ ਤੋਂ ਵਰਕਰਾਂ ਦੇ ਕਾਫ਼ਲੇ ਰਵਾਨਾ

By  Shanker Badra December 14th 2021 12:15 PM

ਅਜਨਾਲਾ : ਸ਼੍ਰੋਮਣੀ ਅਕਾਲੀ ਦਲ ਦੀ 100ਵੀਂ ਵਰ੍ਹੇਗੰਢ ਮੌਕੇ ਮੋਗਾ ਦੇ ਕਿੱਲੀ ਚਾਹਲਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹੋਣ ਜਾ ਰਹੀ ਇਤਿਹਾਸਿਕ ਰੈਲੀ ਵਿੱਚ ਜਿੱਥੇ ਪੰਜਾਬ ਦੇ ਵੱਖ- ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਵਰਕਰ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਪਹੁੰਚ ਰਹੇ ਹਨ, ਉਥੇ ਹੀ ਸਰਹੱਦੀ ਹਲਕਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਵਰਕਰ ਦੇ ਕਾਫ਼ਲੇ ਰਵਾਨਾ ਹੋ ਰਹੇ ਹਨ। [caption id="attachment_558161" align="aligncenter" width="300"] ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਰੈਲੀ 'ਚ ਹਲਕਾ ਅਜਨਾਲਾ ਤੋਂ ਵਰਕਰਾਂ ਦੇ ਕਾਫ਼ਲੇ ਰਵਾਨਾ[/caption] ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਵਰਕਰਾਂ ਦੇ ਕਾਫ਼ਲੇ ਮੋਗਾ ਰੈਲੀ ਲਈ ਰਵਾਨਾ ਹੋਏ ਹਨ। ਬੋਨੀ ਅਜਨਾਲਾ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੌ ਸਾਲ ਪੂਰੇ ਹੋਣ 'ਤੇ ਅੱਜ ਪ੍ਰਮਾਤਮਾ ਅੱਗੇ ਸ਼੍ਰੋਮਣੀ ਅਕਾਲੀ ਦਲ ਦੀ ਚਡ਼੍ਹਦੀ ਕਲਾ ਲਈ ਉਨ੍ਹਾਂ ਵੱਲੋਂ ਅਰਦਾਸ ਵੀ ਕੀਤੀ ਗਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਸੇ ਤਰ੍ਹਾਂ ਅੱਗੇ ਵੀ ਪੰਜਾਬ ਪੰਜਾਬੀਅਤ ਅਤੇ ਆਮ ਲੋਕਾਂ ਦੀ ਸੇਵਾ ਕਰਦਾ ਰਹੇ। [caption id="attachment_558159" align="aligncenter" width="300"] ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਰੈਲੀ 'ਚ ਹਲਕਾ ਅਜਨਾਲਾ ਤੋਂ ਵਰਕਰਾਂ ਦੇ ਕਾਫ਼ਲੇ ਰਵਾਨਾ[/caption] ਇਸ ਮੌਕੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਮੋਗਾ ਦੇ ਕਿੱਲੀ ਚਾਹਲਾਂ ਵਿੱਚ ਹੋਣ ਵਾਲੀ ਰੈਲੀ ਦਾ ਇਕੱਠ ਅੱਜ ਇਹ ਸਾਬਿਤ ਕਰ ਦੇਵੇਗਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਚਾਹੁੰਦੇ ਹਨ ਅਤੇ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪੰਜਾਬ ਅੰਦਰ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਪੰਜਾਬ ਦੀ ਕਮਾਨ ਦੇਣ ਜਾ ਰਹੇ ਹਨ ਅਤੇ ਅਕਾਲੀ ਦਲ ਦੀ ਸਰਕਾਰ ਬਣਾਉਣ ਜਾ ਰਹੇ ਹਨ। [caption id="attachment_558160" align="aligncenter" width="300"] ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਰੈਲੀ 'ਚ ਹਲਕਾ ਅਜਨਾਲਾ ਤੋਂ ਵਰਕਰਾਂ ਦੇ ਕਾਫ਼ਲੇ ਰਵਾਨਾ[/caption] ਦੱਸ ਦੇਈਏ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੀ 100ਵੀਂ ਵਰ੍ਹੇਗੰਢ ਹੈ। 14 ਦਸੰਬਰ 1920 'ਚ ਇਤਿਹਾਸਕ ਗੁਰਦੁਆਰਿਆਂ ਨੂੰ ਮਹੰਤਾਂ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਦੇ ਉਦੇਸ਼ ਨਾਲ ਬਣੀ ਇਸ ਪਾਰਟੀ ਨੇ ਕਈ ਉਤਰਾਅ-ਚੜ੍ਹਾਅ ਵੇਖੇ। ਸ਼੍ਰੋਮਣੀ ਅਕਾਲੀ ਦਲ ਭਾਰਤ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ, ਜੋ ਪੰਜਾਬ ਦੇ ਲੋਕਾਂ ਲਈ ਲੜ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਵਿਕਾਸ ਦੀ ਜਾਮਣ ਜਮਾਤ ਹੈ, ਇਸ ਪਾਰਟੀ ਨੇ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਵੱਡੀ ਘਾਲਣਾ ਘਾਲੀ ਹੈ। -PTCNews

Related Post