ਸ਼੍ਰੋਮਣੀ ਅਕਾਲੀ ਦਲ ਨੇ 99ਵੇਂ ਸਥਾਪਨਾ ਦਿਵਸ 'ਤੇ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਰਖਵਾਇਆ ਸ੍ਰੀ ਅਖੰਡ ਪਾਠ ਸਾਹਿਬ

By  Shanker Badra December 12th 2019 10:30 AM

ਸ਼੍ਰੋਮਣੀ ਅਕਾਲੀ ਦਲ ਨੇ 99ਵੇਂ ਸਥਾਪਨਾ ਦਿਵਸ 'ਤੇ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਰਖਵਾਇਆ ਸ੍ਰੀ ਅਖੰਡ ਪਾਠ ਸਾਹਿਬ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਸਥਾਪਨਾ ਦਿਵਸ ਜੋ ਕਿ 14 ਦਸੰਬਰ, 2019 ਨੂੰ ਆ ਰਿਹਾ ਹੈ। ਉਸ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਰਖਵਾਇਆ ਗਿਆ ਹੈ ,ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 14 ਦਸੰਬਰ ਨੂੰ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਵਾਲੇ ਦਿਨ ਪਵੇਗਾ।

SAD 99th Foundation Day Gurdwara Baba Gurbaksh Singh Ji Amritsar Sri Akhand Path Sahib ਸ਼੍ਰੋਮਣੀ ਅਕਾਲੀ ਦਲ ਨੇ 99ਵੇਂ ਸਥਾਪਨਾ ਦਿਵਸ 'ਤੇ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇਰਖਵਾਇਆ ਸ੍ਰੀ ਅਖੰਡ ਪਾਠ ਸਾਹਿਬ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ,ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ,ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸਰਗਰਮ ਵਰਕਰ ਮੌਜੂਦ ਸਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਵੀ ਕੀਤੀ ਜਾਵੇਗੀ।

 SAD 99th Foundation Day Gurdwara Baba Gurbaksh Singh Ji Amritsar  Sri Akhand Path Sahib ਸ਼੍ਰੋਮਣੀ ਅਕਾਲੀ ਦਲ ਨੇ 99ਵੇਂ ਸਥਾਪਨਾ ਦਿਵਸ 'ਤੇ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇਰਖਵਾਇਆ ਸ੍ਰੀ ਅਖੰਡ ਪਾਠ ਸਾਹਿਬ

ਦੱਸ ਦੇਈਏ ਕਿ ਦਸੰਬਰ 2020 ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀਦੇ 100 ਸਾਲ ਪੂਰੇ ਹੋ ਜਾਣ 'ਤੇ ਸਥਾਪਨਾ ਦਿਵਸ ਵੱਡੀ ਪੱਧਰ 'ਤੇ ਮਨਾਇਆ ਜਾਵੇਗਾ। ਇਸ ਦੇ ਲਈ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

-PTCNews

Related Post