ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ,ਸੈਸ਼ਨ ਦੀ ਮਿਆਦ ਵਧਾਏ ਜਾਣ ਦੀ ਕੀਤੀ ਮੰਗ

By  Shanker Badra September 3rd 2021 10:58 AM

ਚੰਡੀਗੜ੍ਹ : ਅੱਜ ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਇਹ ਇਜਲਾਸ 9ਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਦਿਆ ਗਿਆ ਹੈ। ਇਸ ਸੈਸ਼ਨ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋ ਗਈ ਹੈ ਅਤੇ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸਦਨ ਦੀ ਕਾਰਵਾਈ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ,ਸੈਸ਼ਨ ਦੀ ਮਿਆਦ ਵਧਾਏ ਜਾਣ ਦੀ ਕੀਤੀ ਮੰਗ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵੱਖ -ਵੱਖ ਮੁੱਦਿਆਂ 'ਤੇ ਸੈਸ਼ਨ ਦੀ ਮਿਆਦ ਵਧਾਏ ਜਾਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਦੀ ਵਾਅਦਾ ਖ਼ਿਲਾਫ਼ੀ ਖਿਲਾਫ਼ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਜਲਾਸ ਦੀ ਮਿਆਦ ਵਧਾਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਦੇ ਨਿਸ਼ਾਨੇ 'ਤੇ ਸਿੱਧੂ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ,ਸੈਸ਼ਨ ਦੀ ਮਿਆਦ ਵਧਾਏ ਜਾਣ ਦੀ ਕੀਤੀ ਮੰਗ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਕੇਂਦਰ ਤੇ ਕਾਂਗਰਸ ਵੱਲੋਂ ਮਿਲ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ 'ਚ ਰਾਸ਼ਟਰਪਤੀ ਰਾਜ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ 'ਤੇ ਚਰਚਾ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਤੋਂ ਸੂਬੇ ਦਾ ਹਰ ਵਰਗ ਦੁਖੀ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ,ਸੈਸ਼ਨ ਦੀ ਮਿਆਦ ਵਧਾਏ ਜਾਣ ਦੀ ਕੀਤੀ ਮੰਗ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਤਖਤੀਆਂ 'ਤੇ ਨਾਅਰੇ ਲਿਖ ਕੇ ਕੈਪਟਨ ਨੂੰ ਵਾਅਦੇ ਯਾਦ ਕਰਵਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਸੈਸ਼ਨ ਖਾਨਾਪੂਰਤੀ ਲਈ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇੱਕ ਦਿਨ ਦਾ ਸੈਸ਼ਨ ਸੱਦ ਕੇ ਕੈਪਟਨ ਸਰਕਾਰ ਅਸਲ ਮੁੱਦਿਆਂ ਤੋਂ ਭੱਜ ਰਹੀ ਹੈ। ਇਸ ਦੇ ਲਈ ਸ਼੍ਰੋਮਣੀ ਅਕਾਲੀ ਦਲ ਸੈਸ਼ਨ ਦੀ ਮਿਆਦ ਵਧਾਉਣ ਲਈ ਸਪੀਕਰ ਨਾਲ ਮੁਲਾਕਾਤ ਕਰੇਗਾ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ,ਸੈਸ਼ਨ ਦੀ ਮਿਆਦ ਵਧਾਏ ਜਾਣ ਦੀ ਕੀਤੀ ਮੰਗ

ਦੱਸ ਦੇਈਏ ਕਿ 11 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੋਵੇਗੀ। ਇਸ ਵਿਸ਼ੇਸ਼ ਇਜਲਾਸ ਦੌਰਾਨ ਭਾਰਤ ਦੇ ਸਾਬਕਾ ਚੀਫ਼ ਜਸਟਿਸ ਜਗਦੀਸ਼ ਸਿੰਘ ਖੇਹਰ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪੋ-ਆਪਣੇ ਵਿਚਾਰ ਰੱਖਣਗੇ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉਨ੍ਹਾਂ ਦੀ ਜੀਵਨੀ ,ਫਲਸਫੇ ਤੇ ਸਿਖਿਆਵਾਂ 'ਤੇ ਚਾਨਣਾ ਪਾਉਣਗੇ।

-PTCNews

Related Post