ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਰੇ ਉਮੀਦਵਾਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

By  Shanker Badra November 29th 2021 11:52 AM

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪਾਏ ਜਾਣ ਉਪਰੰਤ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਵੱਲੋਂ ਵਿਧਾਨ ਸਭਾ ਚੋਣਾਂ ਲਈ ਐਲਾਨੇ ਗਏ ਉਮੀਦਵਾਰਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਰੇ ਉਮੀਦਵਾਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਜਸਵੀਰ ਸਿੰਘ ਗੜੀ, ਹਰਜਿੰਦਰ ਸਿੰਘ ਧਾਮੀ , ਗੋਬਿੰਦ ਸਿੰਘ ਲੌਂਗੋਵਾਲ , ਭਾਈ ਮਨਜੀਤ ਸਿੰਘ ,ਭਾਈ ਰਾਮ ਸਿੰਘ , ਮਹੇਸ਼ਇੰਦਰ ਸਿੰਘ ਗਰੇਵਾਲ , ਸਿਕੰਦਰ ਸਿੰਘ ਮਲੂਕਾ , ਭਾਈ ਰਜਿੰਦਰ ਸਿੰਘ ਮਹਿਤਾ , ਭਾਈ ਅਮਰਜੀਤ ਸਿੰਘ ਚਾਵਲਾ , ਤਲਬੀਰ ਸਿੰਘ ਗਿੱਲ , ਗੁਰਪ੍ਰਤਾਪ ਸਿੰਘ ਟਿੱਕਾ ਸਮੇਤ ਹੋਰ ਸੀਨੀਅਰ ਅਕਾਲੀ ਆਗੂ ਵੀ ਹਾਜ਼ਰ ਸਨ।

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਰੇ ਉਮੀਦਵਾਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਅੱਗੇ ਲਿਆਉਣ ਦਾ ਸੁਪਨਾ ਪੂਰਾ ਕਰਨ ਲਈ ਪਰਮਾਤਮਾ ਸਾਨੂੰ ਬਲ ਬਖਸ਼ਣ। ਉਨ੍ਹਾਂ ਕਿਹਾ ਕਿ ਪੰਜਾਬ ਪਿਛਲੇ 5 ਸਾਲਾਂ 'ਚ ਬਹੁਤ ਪਿੱਛੇ ਪਿਆ ਹੈ। ਉਨ੍ਹਾਂ ਕਿਹਾ ਕਿ ਜਨਤਾ ਅਤੇ ਗਰੀਬਾਂ - ਮਜ਼ਦੂਰਾਂ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਅਕਾਲੀ -ਬਸਪਾ ਸਰਕਾਰ ਆਉਣ 'ਤੇ ਪੰਜਾਬ ਦਾ ਸਰਵਪੱਖੀ ਵਿਕਾਸ ਹੋਵੇਗਾ।

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਰੇ ਉਮੀਦਵਾਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਕਾਲੀ ਦਲ ਦੇ ਐਲਾਨਾਂ ਦੀ ਨਕਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 1000 ਰੁਪਏ ਔਰਤਾਂ ਲਈ ਐਲਾਨੇ ਜਾਣ ਤੋਂ ਬਾਅਦ ਦੇਖੋ ਹੁਣ ਕੀ ਨਕਲ ਕਰਦਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰੀਆਂ ਨਾਲ ਕੀਤੇ 13 ਵਾਅਦਿਆਂ ਦੀ ਕੇਜਰੀਵਾਲ ਕੀ ਨਕਲ ਕਰਦਾ ਹੈ।

-PTCNews

Related Post