ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਸਾਂਸਦਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਲਗਾਤਾਰ ਤੀਜੇ ਦਿਨ ਵਿਰੋਧ ਪ੍ਰਦਰਸ਼ਨ

By  Shanker Badra July 22nd 2021 12:03 PM -- Updated: July 22nd 2021 12:06 PM

ਨਵੀਂ ਦਿੱਲੀ : ਸੰਸਦ ਦੇ ਮਾਨਸੂਨ ਸੈਸ਼ਨ ਦਾ ਪਹਿਲਾ ਅਤੇ ਦੂਜਾ ਦਿਨ ਹੰਗਾਮੇ ਦੀ ਭੇਂਟ ਚੜ ਗਿਆ ਸੀ। ਅੱਜ ਤੀਜੇ ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਸਾਨਾਂ ਦੇ ਹੱਕਾਂ 'ਚ ਆਵਾਜ਼ ਚੁੱਕੀ ਹੈ ਤੇ ਸੰਸਦ ਦੇ ਬਾਹਰ ਤਿੰਨੇ ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਹੈ। [caption id="attachment_516802" align="aligncenter" width="300"] ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਸਾਂਸਦਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਲਗਾਤਾਰ ਤੀਜੇ ਦਿਨ ਵਿਰੋਧ ਪ੍ਰਦਰਸ਼ਨ[/caption] ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਸਪਾ ਐਮ.ਪੀਜ਼ ਦੇ ਨਾਲ ਸੰਸਦ ਦੇ ਬਾਹਰ ਲਗਾਤਾਰ ਤੀਜੇ ਦਿਨ ਵੀ ਤਿੰਨੇ ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਸਾਂਸਦਾਂ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਤਖ਼ਤੀਆਂ ਫ਼ੜ ਕੇ ਸੰਸਦ ਦੇ ਬਾਹਰ ਮੁਜ਼ਾਹਰਾ ਕੀਤਾ ਗਿਆ ਹੈ। [caption id="attachment_516801" align="aligncenter" width="300"] ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਸਾਂਸਦਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਲਗਾਤਾਰ ਤੀਜੇ ਦਿਨ ਵਿਰੋਧ ਪ੍ਰਦਰਸ਼ਨ[/caption] ਇਸ ਦੌਰਾਨ ਸਾਂਸਦਾਂ ਵੱਲੋਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਮੁੜ ਤਖ਼ਤੀਆਂ ਵਿਖਾਈਆਂ ਗਈਆਂ ਹਨ। ਜਿਨ੍ਹਾਂ 'ਤੇ ਲਿਖਿਆ ; ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਨਾ ਮਤ ਕਰੋ ,ਕਾਲੇ ਕਾਨੂੰਨਾਂ ਨੂੰ ਰੱਦ ਕਰੋ , ਕਿਸਾਨ ਭਾਰਤ ਨੂੰ ਖਿਲਾਉਂਦੇ ਹਨ ਉਨ੍ਹਾਂ ਨੂੰ ਮਤ ਮਾਰੋ। ਅੰਨਦਾਤਾ ਦੇ ਨਾਲ ਇਨਸਾਫ਼ ਕਰੋ। [caption id="attachment_516803" align="aligncenter" width="300"] ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਸਾਂਸਦਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਲਗਾਤਾਰ ਤੀਜੇ ਦਿਨ ਵਿਰੋਧ ਪ੍ਰਦਰਸ਼ਨ[/caption] ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕੇਂਦਰ ਦੇਸ਼ ਦੇ ਕਿਸਾਨਾਂ ਦਾ ਅਪਮਾਨ ਨਾ ਕਰੇ।ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ 8 ਮਹੀਨਿਆਂ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੜਕਾਂ ‘ਤੇ ਬੈਠੇ ਹਨ। ਇਸ ਦੌਰਾਨ ਸਾਰੀਆਂ ਪਾਰਟੀਆਂ ਕਿਸਾਨਾਂ ਦੇ ਹੱਕ ਵਿੱਚ ਖੜੀਆਂ ਹੋਈਆਂ ਹਨ ਪਰ ਅਫ਼ਸੋਸ ਦੀ ਗੱਲ ਕਿ ਕੱਲ ਪਾਰਲੀਮੈਂਟ ਸੈਸ਼ਨ ਵਿੱਚ ਕਾਂਗਰਸ ਨੇ ਕਿਸਾਨਾਂ ਦਾ ਮੁੱਦਾ ਨਹੀਂ ਉਠਾਇਆ , ਸਗੋਂ ਦੂਜੇ ਮੁੱਦੇ ਉਠਾਏ ਗਏ। -PTCNews

Related Post