ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ

By  Shanker Badra August 5th 2021 12:27 PM -- Updated: August 5th 2021 12:59 PM

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਸੰਸਦ ਦੇ ਅੰਦਰ ਤੇ ਬਾਹਰ ਲਗਾਤਾਰ ਕਈ ਦਿਨਾਂ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਨੂੰ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਦੌਰਾਨ ਅੱਜ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸੰਸਦ ਮੈਂਬਰਾਂ ਨੇ ਪਾਰਲੀਮੈਂਟ ਦੇ ਬਾਹਰ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਪ੍ਰਦਰਸ਼ਨ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ

ਹਰਸਿਮਰਤ ਕੌਰ ਬਾਦਲ ਨੇ ਬਸਪਾ ਦੇ ਹੋਰ ਐਮ.ਪੀਜ਼ ਦੇ ਨਾਲ ਰਲ ਕੇ ਸੰਸਦ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਤੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰੱਖੇਗਾ ,ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਬਾਰੇ ਸੰਸਦ ਵਿਚ ਚਰਚਾ ਕਰਨ ਤੇ ਇਹਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੰਨਣ ਬਾਰੇ ਸਹਿਮਤੀ ਨਹੀਂ ਹੋ ਜਾਂਦੀ। ਉਹਨਾਂ ਕਿਹਾ ਕਿ ਕਿਸਾਨਾਂ ਤਕਰੀਬਨ ਪਿਛਲੇ 8 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਸੰਸਦ 'ਚੋਂ ਵਾਕਆਊਟ ਕਰਕੇ ਇਨ੍ਹਾਂ ਬਿਲਾਂ ਨੂੰ ਪਾਸ ਹੋਣ ਦਿੱਤਾ ਹੈ , ਜਦਕਿ ਮੈਂ ਆਪਣਾ ਅਸਤੀਫ਼ਾ ਦਿੱਤਾ ,ਜੋ ਹਿਸਟਰੀ ਵਿੱਚ ਦਰਜ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰਾ ਦੇਸ਼ ਜਾਂਦਾ ਹੈ ਕਿ ਹਰਸਿਮਰਤ ਕੌਰ ਬਾਦਲ ਅਸਤੀਫ਼ਾ ਦੇ ਕੇ ਕਿਸਾਨਾਂ ਦੇ ਹੱਕ ਵਿੱਚ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਜੋ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ , ਕਾਂਗਰਸੀ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ। ਜਿਸ ਤੋਂ ਸਾਫ਼ ਹੈ ਕਿ ਇਹ ਕਿਸਾਨਾਂ ਦੇ ਹੱਕ ਵਿੱਚ ਹਨ। ਬਲਵਿੰਦਰ ਸਿੰਘ ਭੂੰਦੜ ਨੇ ਕਾਂਗਰਸੀ ਐਮ.ਪੀ. ਰਵਨੀਤ ਬਿੱਟੂ ਵੱਲੋਂ ਸੰਸਦ ਦੇ ਬਾਹਰ ਹਰਸਿਮਰਤ ਕੌਰ ਬਾਦਲ ਨਾਲ ਬਦਸਲੂਕੀ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਇਹੀ ਲਿਖਿਆ ਸੀ। ਜਦੋ ਇਹ ਕਾਨੂੰਨ ਪਾਸ ਹੋਏ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਸਦ ਅੰਦਰ ਵਿਰੋਧ ਕੀਤਾ ਅਤੇ ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਦੇ ਦਿੱਤਾ।

Related Post