ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ 26 ਉਮੀਦਵਾਰਾਂ ਦੇ ਨਾਮ ਦਾ ਕੀਤਾ ਐਲਾਨ

By  Jagroop Kaur April 2nd 2021 05:05 PM -- Updated: April 2nd 2021 05:10 PM

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ , ਇਕ ਪ੍ਰੈਸ ਕਾਨਫਰੰਸ ਕਰਦੇ ਹੋਏ DSGMC ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਅਤੇ ਸ਼ੁੱਕਰਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ 26 ਉਮੀਦਵਾਰਾਂ ਦਾ ਐਲਾਨ ਕੀਤਾ।

READ MORE :ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਘਟਨਾ ਸਬੰਧੀ SGPC ਦਾ ਵਫ਼ਦ ਮਹਾਰਾਸ਼ਟਰ ਦੇ CM ਨਾਲ...

ਇਸ ਦੌਰਾਨ ਡੀਐਸਜੀਐਮਸੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਬਲਵਿੰਦਰ ਸਿੰਘ ਭੂੰਦੜ ਪ੍ਰੈਸ ਕਾਨਫਰੰਸ ਦੌਰਾਨ ਮੌਜੂਦ ਹੋਰਨਾਂ ਵਿੱਚੋਂ ਇੱਕ ਸਨ।ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪਾਰਟੀ ਨੇ ਹਮੇਸ਼ਾਂ ਸਿੱਖ ਕੌਮ ਲਈ ਸਟੈਂਡ ਲਿਆ ਹੈ, ਅਤੇ ਹਮੇਸ਼ਾ ਹੀ ਸਿੱਖ ਕੌਮ ਅਤੇ ਹੱਕ ਸੱਚ ਲਈ ਖੜੀ ਰਹੇਗੀ।SAD candidates for DSGMC elections 2021: Shiromani Akali Dal announced candidates for the Delhi Sikh Gurdwara Management Committee elections.READ MORE: ਕੋਰੋਨਾ ਵਾਇਰਸ ਨਾਲ ਪੀੜਤ ਸਚਿਨ ਤੇਂਦੁਲਕਰ ਨੂੰ ਕੀਤਾ ਗਿਆ ਹਸਪਤਾਲ ‘ਚ ਭਰਤੀ

ਇਸ ਦੇ ਨਾਲ ਹੀ ਸਿਰਸਾ ਨੇ ਇਹ ਵੀ ਕਿਹਾ ਕਿ ਅਜੇ ਮਹਿਜ਼ 26 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ 'ਚ ਹੋਰ ਵੀ ਉਮੀਦਵਾਰਾਂ ਦੇ ਨਾਮ ਦੀ ਸੂਚੀ ਜਾਰੀ ਕੀਤੀ ਜਾਵੇਗੀ।SAD candidates for DSGMC elections 2021: Shiromani Akali Dal announced candidates for the Delhi Sikh Gurdwara Management Committee elections.ਚੋਣਾਂ 25 ਅਪ੍ਰੈਲ ਨੂੰ ਹੋਣੀਆਂ ਹਨ ਜਦੋਂਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਗੁਰੂਦੁਆਰਾ ਇਲੈਕਸ਼ਨਜ਼ ਦੇ ਡਾਇਰੈਕਟਰ ਨੇ ਐਲਾਨ ਕਰਦਿਆਂ ਕਿਹਾ ਕਿ ਉਮੀਦਵਾਰ 7 ਅਪ੍ਰੈਲ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 8 ਅਪ੍ਰੈਲ ਨੂੰ ਹੋਵੇਗੀ। ਉਮੀਦਵਾਰੀ ਵਾਪਸ ਲੈਣ ਦੀ ਆਖਰੀ ਤਰੀਕ 10 ਅਪ੍ਰੈਲ ਹੈ।

Related Post