ਪੰਜਾਬ ਸਰਕਾਰ ਸੂਬੇ ਵਿੱਚ ਦੁਕਾਨਾਂ ਖੋਲ੍ਹਣ ਦਾ ਸਮਾਂ ਵਧਾਵੇ : ਸ਼੍ਰੋਮਣੀ ਅਕਾਲੀ ਦਲ  

By  Shanker Badra May 4th 2021 07:11 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਲੋਕਾਂ ਦੀਆਂ ਆਰਥਿਕ ਚਿੰਤਾਵਾਂ ਵੇਖਦਿਆਂ ਦੁਕਾਨਾਂ ਦੇ ਖੁੱਲ੍ਹਣ ਦਾ ਸਮਾਂ ਵਧਾਵੇ ਅਤੇ ਸਾਰੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਦੇਵੇ  ਤੇ ਪਾਰਟੀ ਨੇ ਨਾਲ ਹੀ ਕਿਹਾ ਕਿ ਨਾਲ ਹੀ ਭੀੜ ਜੁਟਣ ਤੋਂ ਰੋਕਣ ਲਈ ਪਾਬੰਦੀਆਂ ਵਾਲੇ ਹੁਕਮ ਵੀ ਜਾਰੀ ਕੀਤੇ ਜਾ ਸਕਦੇ ਹਨ।

ਪੰਜਾਬ 'ਚ ਲੱਗਿਆ ਮਿੰਨੀ ਲੌਕਡਾਊਨ, ਪੜ੍ਹੋ ਕਿਸ-ਕਿਸ ਨੂੰ ਮਿਲੇਗੀ ਛੋਟ , ਕੀ ਰਹੇਗਾ ਬੰਦ

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੂੰ ਬਜ਼ਾਰਾਂ ਵਿਚ ਭੀੜ ਇਕੱਤਰ ਨਾ ਹੋਣੀ ਯਕੀਨੀ ਬਣਾਉਣ ਲਈ ਤੁਰੰਤ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ ਪਰ ਨਾਲ ਹੀ ਸਾਰੀਆਂ ਦੁਕਾਨਾਂ ਨੁੰ ਨਿਯੰਤ੍ਰਿਤ ਤਰੀਕੇ ਨਾਲ ਖੁੱਲ੍ਹਣ ਦੀ ਆਗਿਆ ਦੇਣੀ ਚਾਹੀਦੀ ਹੈ। ਉਹਨਾਂ ਨੇ ਸਰਕਾਰ ਨੂੰ ਕਿਹਾ ਕਿ ਉਹ ਤਰਕ ਨਾਲ ਕੰਮ ਕਰੇ ਤੇ ਫਾਰਮ ਹਾਊਸ ਵਿਚ ਬੈਠ ਕੇ ਲੋਕਾਂ ਦੀ ਆਰਥਿਕ ਸਥਿਤੀ ਵੇਖੇ ਬਿਨਾਂ ਫਰਮਾਨ ਜਾਰੀ ਨਾ ਕਰੇ।

ਡਾ. ਚੀਮਾ ਨੇ ਇਹ ਵੀ ਕਿਹਾ ਕਿ ਕੋਰੋਨਾ ਹਾਲਾਤ ਆਮ ਵਰਗੇ ਹੋਣ ਅਤੇ ਅਰਥਚਾਰਾ ਮੁੜ ਲੀਹ ’ਤੇ ਪੈਣ ਤੱਕ ਟਰਾਂਸਪੋਰਟ ਸੈਕਟਰ ਲਈ ਸਾਰੇ ਟੈਕਸ ਮੁਆਫ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੂਬਾ ਸਰਕਾਰ ਨੇ ਟਰਾਂਸਪੋਰਟ ਸੈਕਟਰ ਨੂੰ ਕੋਈ ਰਾਹਤ ਪੈਕੇਜ ਨਹੀਂ ਦਿੱਤਾ। ਉਹਨਾਂ ਕਿਹਾ ਕਿ ਘੱਟੋ ਘੱਟ ਸਰਕਾਰ ਇਸ ਸੈਕਟਰ ਲਈ ਟੈਕਸ ਤਾਂ ਮੁਆਫ ਕਰੇ। ਉਹਨਾਂ ਕਿਹਾ ਕਿ ਸਕੂਲ ਬੱਸਾਂ ਵੀ ਇਕ ਸਾਲ ਤੋਂ ਵਿਹਲੀਆਂ ਖੜ੍ਹੀਆਂ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਆਟੋ ਤੇ ਟੈਕਸੀ ਅਪਰੇਟਰਾਂ ਦਾ ਹਾਲ ਹੈ। ਉਹਨਾਂ ਕਿਹਾ ਕਿ ਟਰੱਕ ਅੰਸ਼ਕ ਤੌਰ ’ਤੇ ਕੰਮ ਕਰ ਰਹੇ ਹਨ ਪਰ ਪਹਿਲਾਂ ਹੀ ਡੀਜ਼ਲ ਰੇਟਾਂ ਵਿਚ ਵਾਧੇ ਦੀ ਮਾਰ ਝੱਲ ਰਹੇ ਹਨ।

ਪੜ੍ਹੋ ਹੋਰ ਖ਼ਬਰਾਂ : ਪੜ੍ਹੋ ਕਿਨ੍ਹਾਂ ਲੋਕਾਂ ਨੂੰ ਨਹੀਂ ਲਗਵਾਉਣੀ ਚਾਹੀਦੀ ਵੈਕਸੀਨ Covaxin ਅਤੇ Covishield

ਅਕਾਲੀ ਆਗੂ ਨੇ ਕਾਂਗਰਸ ਸਰਕਾਰ ਵੱਲੋਂ ਛੋਟੀਆਂ ਮੰਡੀਆਂ ਵਿਚ ਖਰੀਦ ਬੰਦ ਕਰਨ ਦਾ ਮਾੜੀ ਸਲਾਹ ਵਾਲਾ ਫੈਸਲਾ ਲੈਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ  ਸਰਕਾਰ ਨੇ ਕਿਸਾਨਾਂ ਨੂੰ ਆਪਣੀ ਜਿਣਸ ਘਰਾਂ ਵਿਚ ਰੱਖਣ ਦੀ ਸਲਾਹ ਦਿੱਤੀ ਹੈ ਕਿਉਂਕਿ ਉਸ ਕੋਲ ਬਾਰਦਾਨੇ ਦੀ ਘਾਟ ਹੈ ਤੇ ਲਿਫਟਿੰਗ ਵੀ ਸੁਸਤ ਰਫਤਾਰ ਹੋ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਹੁਣ ਹਦਾਇਤ ਦੇ ਦਿੱਤੀ ਹੈ ਕਿ ਛੋਟੀਆਂ ਤੇ ਕੱਚੀਆਂ ਮੰਡੀਆਂ ਵਿਚੋਂ ਸਿੱਧੀ ਖਰੀਦ ਬੰਦ ਕਰ ਦਿੱਤੀ ਜਾਵੇ। ਉਹਨਾਂ ਕਿਹਾ ਕਿ ਇਸ ਨਾਲ ਅਨਾਜ ਮੰਡੀਆਂ ਵਿਚ ਭੀੜ ਉਸ ਵੇਲੇ ਵਧੇਗੀ ਜਦੋਂ ਸਰਕਾਰ ਸੂਬੇ ਵਿਚ ਅੰਸ਼ਕ ਲਾਕ ਡਾਊਨ ਲਾਗੂ ਕਰ ਰਹੀ ਹੈ।

-PTCNews

Related Post