ਸ਼੍ਰੋਮਣੀ ਅਕਾਲੀ ਦਲ ਨੇ ਲੌਂਗੋਵਾਲ ਵਿਖੇ ਮਨਾਈ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 34 ਵੀਂ ਬਰਸੀ

By  Shanker Badra August 20th 2019 02:10 PM -- Updated: August 20th 2019 02:28 PM

ਸ਼੍ਰੋਮਣੀ ਅਕਾਲੀ ਦਲ ਨੇ ਲੌਂਗੋਵਾਲ ਵਿਖੇ ਮਨਾਈ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 34 ਵੀਂ ਬਰਸੀ:ਲੌਂਗੋਵਾਲ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸੰਗਰੂਰ ਜ਼ਿਲ੍ਹੇ ਦੇ ਕਸਬਾ ਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ 34 ਵੀਂ ਸਾਲਾਨਾ ਬਰਸੀ ਮਨਾਈ ਜਾ ਰਹੀ ਹੈ। ਇਸ ਬਰਸੀ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮਾਗਮ ਦਾ ਵਿਸ਼ੇਸ਼ ਪ੍ਰਬੰਧ  ਕੀਤਾ ਗਿਆ ਹੈ ,ਜਿਥੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੇ ਵੀ ਹਾਜ਼ਰੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸਮਾਗਮ 'ਚ ਸ਼ਿਰਕਤ ਕੀਤੀ ਹੈ।

SAD At Longowal Sant Harchand Singh Longowal 34th Anniversary ਸ਼੍ਰੋਮਣੀ ਅਕਾਲੀ ਦਲ ਨੇ ਲੌਂਗੋਵਾਲ ਵਿਖੇ ਮਨਾਈ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 34 ਵੀਂ ਬਰਸੀ

ਇਸ ਮੌਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਅਕਾਲੀ -ਭਾਜਪਾ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਹਨ। ਇਸ ਮੌਕੇ ਜੁੜੇ ਇੱਕਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਿਲ ਕੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।

SAD At Longowal Sant Harchand Singh Longowal 34th Anniversary ਸ਼੍ਰੋਮਣੀ ਅਕਾਲੀ ਦਲ ਨੇ ਲੌਂਗੋਵਾਲ ਵਿਖੇ ਮਨਾਈ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 34 ਵੀਂ ਬਰਸੀ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਆਪਣੇ ਅਧਿਕਾਰਤ ਹੱਕਾਂ ਲਈ ਲੜਾਈ ਲੜੀ ਹੈ ਅਤੇ ਅੱਗੇ ਵੀ ਲੜੇਗਾ। ਉਨ੍ਹਾਂ ਕਿਹਾ ਕਿ ਐਮਰਜੈਂਸੀ ਵੇਲੇ ਸਭ ਤੋਂ ਵੱਧ ਗ੍ਰਿਫ਼ਤਾਰੀਆਂ ਸ਼੍ਰੋਮਣੀ ਅਕਾਲੀ ਦਲ ਨੇ ਦਿੱਤੀਆਂ ਹਨ। ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਦੌਲਤ 1 ਜੁਲਾਈ 1985 ਨੂੰ ਪੰਜਾਬ ਨੂੰ ਪਾਣੀਆਂ ਦਾ ਹੱਕ ਮਿਲਣ ਦਾ ਫ਼ੈਸਲਾ ਹੋਇਆ ਸੀ ਪਰ ਕਾਂਗਰਸ ਸਮਝੌਤਾ ਕਰਕੇ ਮੁੱਕਰ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਮੁੱਦੇ 'ਤੇ ਵੀ ਕਾਂਗਰਸ ਮੁੱਕਰੀ ਹੈ ,ਜਿਸ ਕਰਕੇ ਕਾਂਗਰਸ ਨੂੰ ਲਾਹਨਤਾਂ ਪਈਆਂ ਸਨ।

SAD At Longowal Sant Harchand Singh Longowal 34th Anniversary ਸ਼੍ਰੋਮਣੀ ਅਕਾਲੀ ਦਲ ਨੇ ਲੌਂਗੋਵਾਲ ਵਿਖੇ ਮਨਾਈ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 34 ਵੀਂ ਬਰਸੀ

ਇਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੈਪਟਨ ਦੇ ਦੂਹਰੇ ਰਵੱਈਏ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ਨੂੰ ਬਿਆਨ ਦੇ ਰਹੇ ਹਨ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਅਤੇ ਰਾਜੀਵ ਗਾਂਧੀ ਦਾ ਜਨਮ ਦਿਨ ਮਨਾਉਣ ਲਈ ਬਿਆਨ ਦੇ ਰਹੇ ਹਨ। ਭੂੰਦੜ ਨੇ ਸਵਾਲ ਚੁੱਕਦਿਆਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਅਤੇ ਰਾਜੀਵ ਗਾਂਧੀ ਦੇ ਜਨਮ ਦਿਨ ਦੇ ਬਿਆਨ 'ਤੇ ਕੈਪਟਨ ਅਮਰਿੰਦਰ ਸਿੰਘ ਆਪਣਾ ਪੱਖ ਸਪਸੱਟ ਕਰਨ।

-PTCNews

Related Post