ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਕਾਂਗਰਸ ਸਰਕਾਰ ਖ਼ਿਲਾਫ 2 ਮਾਰਚ ਨੂੰ ਮਨਾਉਣਗੇ ਵਿਸ਼ਵਾਸ਼ਘਾਤ ਦਿਵਸ

By  Shanker Badra February 9th 2019 09:16 PM

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਕਾਂਗਰਸ ਸਰਕਾਰ ਖ਼ਿਲਾਫ 2 ਮਾਰਚ ਨੂੰ ਮਨਾਉਣਗੇ ਵਿਸ਼ਵਾਸ਼ਘਾਤ ਦਿਵਸ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵੱਡੇ ਵਿਸ਼ਵਾਸ਼ਘਾਤ ਖ਼ਿਲਾਫ 2 ਮਾਰਚ ਨੂੰ 'ਵਿਸ਼ਵਾਸ਼ਘਾਤ ਦਿਵਸ' ਮਨਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੱਥਾਂ ਵਿਚ ਪਵਿੱਤਰ ਗੁਟਕਾ ਸਾਹਿਬ ਫੜ ਕੇ ਖਾਧੀਆਂ ਸਹੁੰਆਂ ਨੂੰ ਤੋੜਣ ਦੇ ਨਾਮੁਆਫੀਯੋਗ ਕਾਰੇ ਵੱਲ ਲੋਕਾਂ ਦਾ ਧਿਆਨ ਦਿਵਾਉਣ ਲਈ ਦੋਵੇਂ ਪਾਰਟੀਆਂ ਪੰਜਾਬ ਦੇ ਸਾਰੇ ਹਲਕਿਆਂ ਵਿਚ ਰੋਸ ਪ੍ਰਦਰਸ਼ਨ ਕਰਨਗੀਆਂ।

SAD BJP Congress government Against 2 March Celebrate Btrayal Day ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਕਾਂਗਰਸ ਸਰਕਾਰ ਖ਼ਿਲਾਫ 2 ਮਾਰਚ ਨੂੰ ਮਨਾਉਣਗੇ ਵਿਸ਼ਵਾਸ਼ਘਾਤ ਦਿਵਸ

ਅੱਜ ਸ਼ਾਮੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਦੋਵੇਂ ਪਾਰਟੀਆਂ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਮਗਰੋਂ ਇੱਕ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨੇ ਚੋਣ ਮੁਹਿੰਮ ਦੌਰਾਨ ਕੀਤੇ ਵਾਅਦਿਆਂ ਤੋਂ ਮੁਕਰ ਕੇ ਕਿਸਾਨਾਂ, ਵਪਾਰੀਆਂ, ਕਰਮਚਾਰੀਆਂ, ਦਲਿਤਾਂ ਅਤੇ ਹਰ ਵਰਗ ਦੇ ਪੰਜਾਬੀਆਂ ਦੀ ਪਿੱਛ ਵਿਚ ਛੁਰਾ ਮਾਰਿਆ ਹੈ ਅਤੇ ਸੂਬੇ ਦੇ ਲੋਕਾਂ ਦੇ ਲੋਕਾਂ ਨੂੰ ਮਰਨ ਕਿਨਾਰੇ ਕਰ ਦਿੱਤਾ ਹੈ।

SAD BJP Congress government Against 2 March Celebrate Btrayal Day ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਕਾਂਗਰਸ ਸਰਕਾਰ ਖ਼ਿਲਾਫ 2 ਮਾਰਚ ਨੂੰ ਮਨਾਉਣਗੇ ਵਿਸ਼ਵਾਸ਼ਘਾਤ ਦਿਵਸ

ਦੋਵੇਂ ਪਾਰਟੀਆਂ ਨੇ ਸਾਰੇ ਸਰਕਾਰੀ ਕਰਮਚਾਰੀਆਂ ਦੀ ਡੀਏ ਦੀਆਂ ਸਾਰੀਆਂ ਕਿਸ਼ਤਾਂ ਜਾਰੀ ਕਰਵਾਉਣ ਲਈ ਅਤੇ ਮੁਲਾਜ਼ਮਾਂ ਦੀ ਰੋਜ਼ਮਰਾ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਕਰਨ ਲਈ ਸੂਬਾ ਸਰਕਾਰ ਉੱਤੇ ਦਬਾਅ ਪਾਉਣ ਦਾ ਫੈਸਲਾ ਕੀਤਾ ਹੈ।ਤਾਲਮੇਲ ਕਮੇਟੀ ਦੀ ਮੀਟਿੰਗ ਵਿਚ ਲਏ ਫੈਸਲਿਆਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੋਵੇਂ ਆਗੂਆਂ ਨੇ ਦੱਸਿਆ ਕਿ ਅਕਾਲੀ-ਭਾਜਪਾ ਬਤੌਰ ਗਠਜੋੜ ਚੋਣ ਪ੍ਰਚਾਰ ਕਰਨਗੀਆਂ।ਦੋਵੇਂ ਪਾਰਟੀਆਂ ਵਿਚਲੀ ਸਾਂਝ ਸਿਰਫ ਇੱਕ ਸਿਆਸੀ ਗਠਜੋੜ ਹੀ ਨਹੀਂ, ਸਗੋਂ ਸੂਬੇ ਦੇ ਅਮਨ ਅਤੇ ਫਿਰਕੂ ਸਦਭਾਵਨਾ ਦੀ ਰਾਖੀ ਵਾਸਤੇ ਇੱਕ ਸਮਾਜਿਕ ਵਚਨਬੱਧਤਾ ਵੀ ਹੈ।ਦੋਵੇਂ ਪਾਰਟੀਆਂ ਨੇ ਫੈਸਲਾ ਕੀਤਾ ਹੈ ਕਿ ਦੋਵੇਂ ਪਾਰਟੀਆਂ ਦੀਆਂ ਜ਼ਿਲ•ਾ ਪੱਧਰ ਅਤੇ ਹਲਕਾ ਪੱਧਰ ਉੱਤੇ ਤਾਲਮੇਲ ਕਮੇਟੀਆਂ ਬਣਾਈਆਂ ਜਾਣਗੀਆਂ।ਇਹਨਾਂ ਕਮੇਟੀਆਂ ਨੂੰ ਦੋਵੇਂ ਪਾਰਟੀਆਂ ਦੇ ਪ੍ਰਧਾਨਾਂ ਵੱਲੋਂ ਸੰਬੋਧਨ ਕੀਤਾ ਜਾਵੇਗਾ।

SAD BJP Congress government Against 2 March Celebrate Btrayal Day ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਕਾਂਗਰਸ ਸਰਕਾਰ ਖ਼ਿਲਾਫ 2 ਮਾਰਚ ਨੂੰ ਮਨਾਉਣਗੇ ਵਿਸ਼ਵਾਸ਼ਘਾਤ ਦਿਵਸ

ਅੱਜ ਤਾਲਮੇਲ ਕਮੇਟੀ ਦੀ ਮੀਟਿੰਗ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਿੱਧੀ ਆਮਦਨ ਸਹਾਇਤਾ ਦੇਣ ਵਾਸਤੇ ਹਰ ਕਿਸਾਨ ਨੂੰ ਸਾਲਾਨਾ 6000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕੀਤਾ ਗਿਆ ਪਰ ਕਮੇਟੀ ਨੇ ਇਹ ਵੀ ਫੈਸਲਾ ਲਿਆ ਕਿ ਅਕਾਲੀ-ਭਾਜਪਾ ਦਾ ਇੱਕ ਸਾਂਝਾ ਵਫ਼ਦ ਕੇਂਦਰੀ ਵਿੱਤ ਮੰਤਰੀ ਨੂੰ ਮਿਲ ਕੇ ਇਸ ਰਾਸ਼ੀ ਵਿਚ ਵਾਧਾ ਕਰਨ ਦੀ ਬੇਨਤੀ ਕਰੇਗਾ।ਮੀਡੀਆ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਨੂੰ ਪੰਜ ਸਾਲ ਵਾਸਤੇ ਇੱਕ ਭ੍ਰਿਸ਼ਟਾਚਾਰ-ਮੁਕਤ ਪ੍ਰਸਾਸ਼ਨ ਦਿੱਤਾ ਹੈ।ਉਹਨਾਂ ਕਿਹਾ ਕਿ ਮੋਦੀ ਨੇ ਪੰਜਾਬ ਅਤੇ ਸਿੱਖਾਂ ਵਾਸਤੇ ਇਤਿਹਾਸਕ ਫੈਸਲੇ ਲਏ ਹਨ, ਜਿਹਨਾਂ ਵਿਚ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ•ਣ ਦਾ ਫੈਸਲਾ ਵੀ ਸ਼ਾਮਿਲ ਹੈ।ਬਾਦਲ ਅਤੇ ਮਲਿਕ ਨੇ ਦੱਸਿਆ ਕਿ ਅਕਾਲੀ-ਭਾਜਪਾ ਵੱਲੋ ਲੋਕ ਸਭਾ ਚੋਣਾਂ ਦੌਰਾਨ ਚੰਡੀਗੜ ਦੀ ਇੱਕ ਸੀਟ ਸਮੇਤ ਪੰਜਾਬ ਵਿਚਲੀਆਂ 13 ਸੀਟਾਂ ਉੱਤੇ ਹੂੰਝਾ ਫੇਰ ਜਿੱਤ ਹਾਸਿਲ ਕੀਤੀ ਜਾਵੇਗੀ।

-PTCNews

Related Post