ਸ਼੍ਰੋਮਣੀ ਅਕਾਲੀ ਦਲ ਨੇ ਐੱਸ.ਆਈ.ਟੀ ਦੇ ਬਾਇਕਾਟ ਦਾ ਕੀਤਾ ਐਲਾਨ ,SIT 'ਤੇ ਲਾਏ ਗੰਭੀਰ ਇਲਜ਼ਾਮ

By  Shanker Badra March 7th 2019 04:14 PM -- Updated: March 7th 2019 04:19 PM

ਸ਼੍ਰੋਮਣੀ ਅਕਾਲੀ ਦਲ ਨੇ ਐੱਸ.ਆਈ.ਟੀ ਦੇ ਬਾਇਕਾਟ ਦਾ ਕੀਤਾ ਐਲਾਨ ,SIT 'ਤੇ ਲਾਏ ਗੰਭੀਰ ਇਲਜ਼ਾਮ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਦੇ ਵਿੱਚ ਪ੍ਰੈਸ ਕਾਨਫਰੰਸ ਕੀਤੀ ਹੈ।ਇਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ,ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਮਹੇਸ ਇੰਦਰ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਚੀਮਾ ਮੌਜੂਦ ਸਨ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਐੱਸ.ਆਈ.ਟੀ ਦੇ ਬਾਇਕਾਟ ਦਾ ਐਲਾਨ ਕੀਤਾ ਹੈ।ਬਹਿਬਲ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ 'ਤੇ ਅਕਾਲੀ ਦਲ ਨੇ ਗੰਭੀਰ ਇਲਜ਼ਾਮ ਲਗਾਏ ਹਨ।

SAD Chandigarh Press Conference SIT Boycott Announcement
ਸ਼੍ਰੋਮਣੀ ਅਕਾਲੀ ਦਲ ਨੇ ਐੱਸ.ਆਈ.ਟੀ ਦੇ ਬਾਇਕਾਟ ਦਾ ਕੀਤਾ ਐਲਾਨ ,SIT 'ਤੇ ਲਾਏ ਗੰਭੀਰ ਇਲਜ਼ਾਮ

ਉਨ੍ਹਾਂ ਦਾ ਕਹਿਣਾ ਹੈ ਕਿ ਸਿਆਸੀ ਦਖਲ ਅੰਦਾਜ਼ੀ ਨਾਲ ਐੱਸ.ਆਈ.ਟੀ ਚੱਲ ਰਹੀ ਹੈ।ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਐੱਸ.ਆਈ.ਟੀ ਮੁਖੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿਆਸੀ ਦਬਾਅ ਹੇਠ ਕੰਮ ਕਰ ਰਹੇ ਹਨ।ਉਨ੍ਹਾਂ ਨੇ ਕੈਪਟਨ ਨੂੰ ਸਿਆਸੀ ਬਦਲਾਖੋਰੀ ਦਾ ਰਾਹ ਛੱਡਣ ਦੀ ਚਿਤਾਵਨੀ ਦਿੱਤੀ ਹੈ।

SAD Chandigarh Press Conference SIT Boycott Announcement
ਸ਼੍ਰੋਮਣੀ ਅਕਾਲੀ ਦਲ ਨੇ ਐੱਸ.ਆਈ.ਟੀ ਦੇ ਬਾਇਕਾਟ ਦਾ ਕੀਤਾ ਐਲਾਨ ,SIT 'ਤੇ ਲਾਏ ਗੰਭੀਰ ਇਲਜ਼ਾਮ

ਅਕਾਲੀ ਆਗੂਆਂ ਨੇ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਾਂਡ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਤੋਂ ਕਰਵਾਉਣੀ ਚਾਹੀਦੀ ਹੈ।ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ।ਉਨ੍ਹਾਂ ਨੇ ਕਿਹਾ ਕਿ ਇਹ ਐੱਸ.ਆਈ.ਟੀ ਅਕਾਲੀ ਦਲ ਦੇ ਸਾਬਕਾ ਐੱਮ.ਐੱਲ.ਏ ਨੂੰ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ।

-PTCNews

Related Post