ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਸਕੱਤਰ ਨੂੰ ਕਾਂਗਰਸ ਦੀ ਮੋਗਾ ਰੈਲੀ ਵਾਸਤੇ ਸਰਕਾਰੀ ਫੰਡਾਂ ਦੀ ਹੋਈ ਦੁਰਵਰਤੋਂ ਦੀ ਜਾਂਚ ਕਰਵਾਉਣ ਲਈ ਕਿਹਾ

By  Shanker Badra March 8th 2019 04:19 PM -- Updated: March 8th 2019 04:27 PM

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਸਕੱਤਰ ਨੂੰ ਕਾਂਗਰਸ ਦੀ ਮੋਗਾ ਰੈਲੀ ਵਾਸਤੇ ਸਰਕਾਰੀ ਫੰਡਾਂ ਦੀ ਹੋਈ ਦੁਰਵਰਤੋਂ ਦੀ ਜਾਂਚ ਕਰਵਾਉਣ ਲਈ ਕਿਹਾ। ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਕੱਲ ਮੋਗਾ ਵਿਖੇ ਕਾਂਗਰਸ ਪਾਰਟੀ ਦੀ ਸਿਆਸੀ ਰੈਲੀ ਆਯੋਜਿਤ ਕਰਨ ਵਾਸਤੇ ਸਰਕਾਰੀ ਫੰਡਾਂ ਦੀ ਹੋਈ ਦੁਰਵਰਤੋਂ ਦੀ ਤੁਰੰਤ ਜਾਂਚ ਕਰਵਾਈ ਜਾਵੇ। ਇਸ ਦੇ ਨਾਲ ਹੀ ਪਾਰਟੀ ਨੇ ਖਰਚੇ ਗਏ ਫੰਡ ਤੁਰੰਤ ਸਰਕਾਰੀ ਖ਼ਜ਼ਾਨੇ ਵਿਚ ਜਮ੍ਹਾ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸੰਬੰਧੀ ਮੁੱਖ ਸਕੱਤਰ ਨੂੰ ਲਿਖੀ ਚਿੱਠੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਸਰਕਾਰੀ ਖ਼ਜ਼ਾਨੇ ਨੂੰ ਇਸ ਤਰ੍ਹਾਂ ਲੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।ਉਹਨਾਂ ਲੋਕਾਂ ਦਾ ਸਰਕਾਰ ਵਿਚ ਭਰੋਸਾ ਬਹਾਲ ਕਰਨ ਲਈ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ।

SAD Chief Secretary Congress Moga Rally government funds Misuse investigation ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਸਕੱਤਰ ਨੂੰ ਕਾਂਗਰਸ ਦੀ ਮੋਗਾ ਰੈਲੀ ਵਾਸਤੇ ਸਰਕਾਰੀ ਫੰਡਾਂ ਦੀ ਹੋਈ ਦੁਰਵਰਤੋਂ ਦੀ ਜਾਂਚ ਕਰਵਾਉਣ ਲਈ ਕਿਹਾ

ਇਸ ਪੱਤਰ, ਜਿਸ ਦੀ ਇੱਕ ਨਕਲ ਕੇਂਦਰੀ ਚੋਣ ਕਮਿਸ਼ਨ ਅਤੇ ਰਾਜ ਚੋਣ ਕਮਿਸ਼ਨ ਨੂੰ ਵੀ ਭੇਜੀ ਗਈ ਹੈ, ਵਿਚ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਇਸ ਘਟਨਾ ਦੀ ਤੁਰੰਤ ਜਾਂਚ ਕਰਵਾਉਣ ਅਤੇ ਕਰਜ਼ਾ ਮੁਆਫੀ ਸਮਾਗਮ ਦੀ ਆੜ ਵਿਚ ਮੋਗਾ ਵਿਖੇ ਕਾਂਗਰਸ ਪਾਰਟੀ ਦੀ ਸਿਆਸੀ ਰੈਲੀ ਕਰਵਾਉਣ ਵਾਲੇ ਅਧਿਕਾਰੀਆਂ ਖ਼ਿਲਾਫ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।ਡਾਕਟਰ ਚੀਮਾ ਨੇ ਕਿਹਾ ਕਿ ਰੈਲੀ ਵਾਲੇ ਪੰਡਾਲ ਵਿਚ ਮਿਸ਼ਨ-13 ਦੀ ਡੌਂਡੀ ਪਿੱਟਦੇ ਕਾਂਗਰਸ ਪਾਰਟੀ ਦੇ ਬੈਨਰਾਂ ਅਤੇ ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਵਾਸਤੇ ਵੋਟਾਂ ਮੰਗਣ ਵਾਲੀਆਂ ਸਿਆਸੀ ਤਕਰੀਰਾਂ ਨੇ ਸਪੱਸ਼ਟ ਕਰ ਦਿੱਤਾ ਕਿ ਇਹ ਇੱਕ ਸਰਕਾਰੀ ਰੈਲੀ ਨਹੀਂ, ਸਗੋਂ ਕਾਂਗਰਸ ਦੀ ਚੋਣ ਰੈਲੀ ਸੀ।

SAD Chief Secretary Congress Moga Rally government funds Misuse investigation ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਸਕੱਤਰ ਨੂੰ ਕਾਂਗਰਸ ਦੀ ਮੋਗਾ ਰੈਲੀ ਵਾਸਤੇ ਸਰਕਾਰੀ ਫੰਡਾਂ ਦੀ ਹੋਈ ਦੁਰਵਰਤੋਂ ਦੀ ਜਾਂਚ ਕਰਵਾਉਣ ਲਈ ਕਿਹਾ

ਅਕਾਲੀ ਆਗੂ ਨੇ ਕਿਹਾ ਕਿ ਸਿਰਫ ਇੰਨਾ ਹੀ ਨਹੀਂ ਸੀ। ਯੂਥ ਕਾਂਗਰਸ ਵੱਲੋਂ ਰੈਲੀ ਵਾਲੇ ਪੰਡਾਲ ਵਿਚ ਹਰ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਵਾਲੇ ਬੈਨਰ ਲਗਾਏ ਗਏ ਸਨ।ਉਹਨਾਂ ਕਿਹਾ ਕਿ ਇੱਕ ਸਰਕਾਰੀ ਸਮਾਗਮ ਵਿਚ ਪ੍ਰਧਾਨ ਮੰਤਰੀ ਦੇ ਦਫ਼ਤਰ ਦਾ ਨਿਰਾਦਰ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀ ਧਿਰਾਂ ਖ਼ਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪੱਤਰ ਵਿਚ ਅੱਗੇ ਕਿਹਾ ਗਿਆ ਹੈ ਕਿ ਰਾਜ ਸਰਕਾਰ ਨੇ ਪਹਿਲਾਂ ਮੋਗਾ ਜ਼ਿਲ੍ਹਾ ਪ੍ਰਸਾਸ਼ਨ ਨੂੰ ਕਿਹਾ ਸੀ ਕਿ ਰੈਲੀ ਵਾਲੀ ਥਾਂ ਵਾਸਤੇ 100 ਏਕੜ ਰਕਬੇ ਵਿਚੋਂ ਕਣਕ ਦੀ ਕੱਚੀ ਫਸਲ ਕਟਵਾਉਣ ਲਈ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।ਉਹਨਾਂ ਕਿਹਾ ਕਿ ਰੈਲੀ ਵਾਲੀ ਥਾਂ ਉੱਤੇ ਸਟੇਜ ਬਣਾਉਣ, ਭੋਜਨ, ਆਵਾਜਾਈ ਅਤੇ ਮਨੋਰੰਜਨ ਦੇ ਪ੍ਰਬੰਧਾਂ ਲਈ ਸਰਕਾਰੀ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹ ਕਿਸਾਨਾਂ ਅਤੇ ਸਮਾਜ ਦੇ ਦੂਜੇ ਵਰਗਾਂ ਨਾਲ ਇੱਕ ਕੋਝਾ ਮਜ਼ਾਕ ਹੈ, ਕਿਉਂਕਿ ਇਹੀ ਪੈਸਾ ਉਹਨਾਂ ਦੀਆਂ ਵਿੱਤੀ ਤਕਲੀਫਾਂ ਦੂਰ ਕਰਨ ਲਈ ਵੀ ਇਸਤੇਮਾਲ ਕੀਤਾ ਜਾ ਸਕਦਾ ਸੀ।

SAD Chief Secretary Congress Moga Rally government funds Misuse investigation ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਸਕੱਤਰ ਨੂੰ ਕਾਂਗਰਸ ਦੀ ਮੋਗਾ ਰੈਲੀ ਵਾਸਤੇ ਸਰਕਾਰੀ ਫੰਡਾਂ ਦੀ ਹੋਈ ਦੁਰਵਰਤੋਂ ਦੀ ਜਾਂਚ ਕਰਵਾਉਣ ਲਈ ਕਿਹਾ

ਡਾਕਟਰ ਚੀਮਾ ਨੇ ਚੈਕ ਦੇਣ ਲਈ ਸੱਦੇ ਕਿਸਾਨਾਂ ਨਾਲ ਕੀਤੇ ਦੁਰਵਿਵਹਾਰ ਦੀ ਵੀ ਨਿੰਦਾ ਕੀਤੀ, ਜਿਹਨਾਂ ਨੂੰ ਚੈਕ ਦੇਣ ਤੋਂ ਪਹਿਲਾਂ ਘੰਟਿਆਂ ਬੱਧੀ ਸਿਆਸੀ ਤਕਰੀਰਾਂ ਸੁਣਨ ਵਾਸਤੇ ਰੋਕ ਕੇ ਰੱਖਿਆ ਗਿਆ। ਉਹਨਾਂ ਨੇ ਮੁੱਖ ਸਕੱਤਰ ਨੂੰ ਕਾਂਗਰਸ ਪਾਰਟੀ ਨੂੰ ਇਹ ਨਿਰਦੇਸ਼ ਦੇਣ ਲਈ ਆਖਿਆ ਕਿ ਉਹ ਖਰਚਿਆ ਗਿਆ ਸਰਕਾਰੀ ਪੈਸਾ ਤੁਰੰਤ ਖਜ਼ਾਨੇ ਵਿਚ ਜਮ੍ਹਾ ਕਰਵਾਏ।ਡਾਕਟਰ ਚੀਮਾ ਨੇ ਕਿਹਾ ਕਿ ਇਸ ਸੰਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਹੋਣੇ ਚਾਹੀਦੇ ਹਨ ਤਾਂ ਕਿ ਭਵਿੱਖ ਵਿਚ ਕਾਂਗਰਸ ਪਾਰਟੀ ਦੀਆਂ ਸਿਆਸੀ ਰੈਲੀਆਂ ਉੱਤੇ ਸਰਕਾਰੀ ਫੰਡਾਂ ਨੂੰ ਨਾ ਖਰਚਿਆ ਜਾਵੇ।

-PTCNews

Related Post