ਕੋਰੋਨਾ ਪੀੜਤ ਸੁਖਬੀਰ ਸਿੰਘ ਬਾਦਲ ਇਲਾਜ ਲਈ ਦਿੱਲੀ ਹੋਏ ਰਵਾਨਾ

By  Jagroop Kaur March 17th 2021 05:13 PM -- Updated: March 17th 2021 05:17 PM

ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਰੋਨਾ ਪੋਜ਼ੀਟਿਵ ਪਾਏ ਗਏ ਸਨ। ਉਹਨਾਂ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਜਨਤਾ ਨੂੰ ਦਿੱਤੀ ਸੀ। ਉਥੇ ਹੀ ਹੁਣ ਉਹ ਆਪਣਾ ਇਲਾਜ ਕਰਵਾਉਣ ਲਈ ਦਿੱਲੀ ਦੇ ਹਸਪਤਾਲ ਮੇਦਾਂਤਾ 'ਚ ਜਾ ਰਹੇ ਹਨ। ਇਸ ਦੀ ਜਾਣਕਾਰੀ ਉਹਨਾਂ ਆਪ ਟਵੀਟ ਕਰਕੇ ਦਿਤੀ। ਉਹਨਾਂ ਕਿਹਾ ਕਿ ਉਨ੍ਹਾਂ ਦਾ ਇਲਾਜ ਮੇਦਾਂਤਾ ਹਸਪਤਾਲ 'ਚ ਹੋਵੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਅਸੀਸਾਂ ਅਤੇ ਤੁਹਾਡੀਆਂ ਸ਼ੁਭ ਕਾਮਨਾਵਾਂ ਲਈ ਧੰਨਵਾਦ ।ਮੈਂ ਅਗਲੇ ਟੈਸਟਾਂ ਲਈ ਮੇਦਾਂਤਾ ਹਸਪਤਾਲ ਗੁਰੁਗਰਾਮ ਜਾ ਰਿਹਾ ਹਾਂ।Sukhbir singh badal in medanta

Sukhbir singh badal in medanta

READ MORE : ਕੋਰੋਨਾ ਵਾਇਰਸ ‘ਤੇ ਪੀ.ਐੱਮ. ਮੋਦੀ ਨੇ ਦਿੱਤੇ ਇਹ ਅਹਿਮ ਮੰਤਰ

ਦੱਸਣਯੋਗ ਹੈ ਕਿ ਕੋਰੋਨਾ ਪੀੜਤ ਸੁਖਬੀਰ ਸਿੰਘ ਬਾਦਲ ਨੂੰ ਬੁੱਧਵਾਰ ਨੂੰ ਮੋਹਾਲੀ ਤੋਂ ਦਿੱਲੀ ਦੇ ਮੇਦਾਂਤਾ ਹਸਪਤਾਲ ਵਿਖੇ ਦਾਖਿਲ ਕਰਵਾਇਆ ਜਾ ਰਿਹਾ ਹੈ ।

ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁਖਬੀਰ ਬਾਦਲ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਮੋਹਾਲੀ ਤੋਂ ਦਿੱਲੀ ਦੇ ਮੇਦਾਂਤਾ ਹਸਪਤਾਲ ਵਿਖੇ ਦਾਖਿਲ ਕਰਵਾਇਆ ਜਾ ਰਿਹਾ ਹੈvirsa singh valtoha

virsa singh valtohaਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੀ ਸੁਖਬੀਰ ਬਾਦਲ ਵੱਲੋਂ ਖੇਮਕਰਨ ਤੇ ਜਲਾਲਾਬਾਦ 'ਚ ਰੈਲੀਆਂ ਕੀਤੀਆਂ ਗਈਆਂ ਸਨ ਅਤੇ ਇਨ੍ਹਾਂ ਰੈਲੀਆਂ ਦੌਰਾਨ ਵੱਡਾ ਇਕੱਠ ਹੋਇਆ ਸੀ। ਫਿਲਹਾਲ ਸੁਖਬੀਰ ਬਾਦਲ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਬਾਕੀ ਰੈਲੀਆਂ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ।

Related Post