ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਦੀ ਸੰਸਦ ਵੱਲ ਰੋਸ ਮਾਰਚ ਕਰਨ ਦੀ ਇਜਾਜ਼ਤ ਨਾ ਦੇਣ ਦੀ ਨਿਖੇਧੀ

By  Shanker Badra September 16th 2021 01:58 PM

ਚੰਡੀਗੜ੍ਹ : ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ 17 ਸਤੰਬਰ ਨੂੰ ਕੱਢੇ ਜਾਣ ਵਾਲੇ ਰੋਸ ਮਾਰਚ ਵਿਚ ਸ਼ਾਮਲ ਹੋਣ ਲਈ ਅੱਜ ਪੰਜਾਬ 'ਚੋਂ ਵਿਸ਼ਾਲ ਕਾਫ਼ਲੇ ਦਿੱਲੀ ਦੇ ਰੋਸ ਧਰਨੇ ਲਈ ਰਵਾਨਾ ਹੋ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਦੀ ਸੰਸਦ ਵੱਲ ਰੋਸ ਮਾਰਚ ਕਰਨ ਦੀ ਇਜਾਜ਼ਤ ਨਾ ਦੇਣ ਦੀ ਨਿਖੇਧੀ

ਇਸ ਦੌਰਾਨ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਕੇਂਦਰ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ 'ਚ ਸੰਸਦ ਵੱਲ ਰੋਸ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ , ਜਿਸ ਦੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਸ਼ਾਂਤਮਈ ਮਾਰਚ ਕੀਤਾ ਜਾਵੇਗਾ। ਉਨ੍ਹਾਂ ਇਸ ਕਦਮ ਨੂੰ ਲੋਕਤੰਤਰੀ ਦੱਸਿਆ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਦੀ ਸੰਸਦ ਵੱਲ ਰੋਸ ਮਾਰਚ ਕਰਨ ਦੀ ਇਜਾਜ਼ਤ ਨਾ ਦੇਣ ਦੀ ਨਿਖੇਧੀ

ਸ਼੍ਰੋਮਣੀ ਅਕਾਲੀ ਦਲ 17 ਸਤੰਬਰ ਨੂੰ ਕਾਲੇ ਕਾਨੂੰਨਾਂ ਖਿਲਾਫ਼ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰਕੇ ਸੰਸਦ ਦਾ ਘਿਰਾਓ ਕਰੇਗਾ ,ਜਿਸ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਜਥਾ ਦਿੱਲੀ ਜਾ ਰਿਹਾ ਹੈ। ਯੂਥ ਅਕਾਲੀ ਦਲ ਦਾ ਵੱਡਾ ਕਾਫਲਾ ਜ਼ਿਲਾ ਫਤਹਿਗਡ਼੍ਹ ਸਾਹਿਬ ਤੋਂ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਦਿੱਲੀ ਲਈ ਰਵਾਨਾ ਹੋਇਆ ਹੈ।ਅੰਮ੍ਰਿਤਸਰ ਦੇ ਮਾਨਾਵਾਲਾ ਤੋਂ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਦੀ ਅਗਵਾਈ ਹੇਠ ਹਲਕਾ ਅਟਾਰੀ ਦਾ ਵੱਡਾ ਜਥਾ ਦਿੱਲੀ ਲਈ ਰਵਾਨਾ ਹੋਇਆ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਦੀ ਸੰਸਦ ਵੱਲ ਰੋਸ ਮਾਰਚ ਕਰਨ ਦੀ ਇਜਾਜ਼ਤ ਨਾ ਦੇਣ ਦੀ ਨਿਖੇਧੀ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕਰ ਕੇ ਦੱਸਿਆ ਗਿਆ ਕਿ 17 ਸਤੰਬਰ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਰੋਸ ਮਾਰਚ ਵਿਚ ਹਿੱਸਾ ਲੈਣ ਲਈ ਜਥੇ ਦਿੱਲੀ ਲਈ ਰਵਾਨਾ ਹੋਏ ਹਨ। ਖੇਤੀ ਕਾਨੂੰਨਾਂ ਨੂੰ 17 ਸਤੰਬਰ ਨੂੰ ਪਾਸ ਹੋਏ ਕੱਲ੍ਹ ਇਕ ਸਾਲ ਹੋ ਜਾਵੇਗਾ।

-PTCNews

Related Post