ਮੁੱਖ ਮੰਤਰੀ ਲੋਕਾਂ ਨੂੰ ਦੱਸਣ ਕਿ ਉਹਨਾਂ ਦੇ ਦਾਅਵੇ ਵਾਲੇ 5 ਨਵੇਂ ਮੈਡੀਕਲ ਕਾਲਜ ਕਿਥੇ ਬਣੇ ਹਨ : ਡਾ. ਚੀਮਾ

By  Shanker Badra March 18th 2021 09:58 AM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਖ਼ਜ਼ਾਨੇ ਵਿਚੋਂ ਕਰੋੜਾਂ ਰੁਪਏ ਖਰਚ ਕਰ ਕੇ ਆਪਣੀ ਸਰਕਾਰ ਦੀ ਕੋਰੋਨਾ ਮਹਾਮਾਰੀ ਬਾਰੇ ਕਾਰਗੁਜ਼ਾਰੀ ਬਹੁਤ ਚੰਗੀ ਹੋਣ ਦੇ ਕੀਤੇ ਦਾਅਵਿਆਂ ’ਤੇ ਸਵਾਲ ਚੁੱਕੇ ਤੇ ਕਿਹਾ ਕਿ ਮੁੱਖ ਮੰਤਰੀ ਇਹ ਦਾਅਵੇ ਉਦੋਂ ਕਰ ਰਹੇ ਹਨ ਜਦੋਂ ਸੂਬੇ ਵਿਚ ਮੌਤ ਦਰ ਦੇਸ਼ ਵਿਚੋਂ ਸਭ ਤੋਂ ਜ਼ਿਆਦਾ 3.05 ਫੀਸਦੀ ਹੈ ਤੇ ਸੂਬਾ ਮਹਾਮਾਰੀ ਨੂੰ ਨਕੇਲ ਪਾਉਣ ਵਿਚ ਬੁਰੀ ਤਰ੍ਹਾਂ ਨਾਕਾਮ ਰਿਹਾ ਹੈ। ਸੂਬੇ ਵਿਚ ਹੁਣ 6137 ਲੋਕਾਂ ਦੀ ਮੌਤ ਇਸ ਮਹਾਮਾਰੀ ਕਾਰਨ ਹੋ ਚੁੱਕੀ ਹੈ ਤੇ 2 ਲੱਖ ਤੋਂ ਵੱਧ ਲੋਕ ਇਸਦੀ ਚਪੇਟ ਵਿਚ ਆ ਚੁੱਕੇ ਹਨ। ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ’ਤੇ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਉਸ ਵੇਲੇ ਰੋੜਨ ਜਦੋਂ ਸਿਹਤ ਖੇਤਰ ਲਈ ਖਰਚ ਅੱਧਾ ਕਰ ਦਿੱਤਾ ਗਿਆ ਹੈ ’ਤੇ ਸਵਾਲ ਚੁੱਕਦਿਆਂ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਵੱਲੋਂ ਇਸ਼ਤਿਹਾਰਾਂ ਵਿਚ ਕੀਤੇ ਦਾਅਵਿਆਂ ’ਤੇ ਵੀ ਸਵਾਲ ਚੁੱਕੇ।

ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ  

SAD condemns CM for spending crores on adverts about State performance during Covid to peddle lies ਮੁੱਖ ਮੰਤਰੀ ਲੋਕਾਂ ਨੂੰ ਦੱਸਣ ਕਿ ਉਹਨਾਂ ਦੇ ਦਾਅਵੇ ਵਾਲੇ 5 ਨਵੇਂ ਮੈਡੀਕਲ ਕਾਲਜ ਕਿਥੇ ਬਣੇ ਹਨ : ਡਾ. ਚੀਮਾ

ਉਹਨਾਂ ਕਿਹਾ ਕਿ ਮੁੱਖ ਮੰਤਰੀ ਦੱਸਣ ਕਿ ਤੁਹਾਡੀ ਸਰਕਾਰ ਕਿਥੇ ਮੁਫਤ ਕੋਰੋਨਾ ਵੈਕਸੀਨ ਪ੍ਰਦਾਨ ਕਰ ਰਹੀ ਹੈ ? ਉਹਨਾਂ ਕਿਹਾ ਕਿ ਮੁੱਖ ਮੰਤਰੀ ਇਹ ਵੀ ਦੱਸਣ ਕਿ ਉਹਨਾਂ ਦੇ ਦਾਅਵੇ ਮੁਤਾਬਕ ਮੁਹਾਲੀ, ਕਪੂਰਥਲਾ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਮਾਲੇਰਕੋਟਲ ਵਿਚ ਨਵੇਂ ਮੈਡੀਕਲ ਕਾਲਜ ਕਿਥੇ ਸਥਾਪਿਤ ਕੀਤੇ ਗਏ ਹਨ ? ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਇਹਨਾਂ ਮੈਡੀਕਲ ਕਾਲਜਾਂ ਨੂੰ ਹਕੀਕਤ ਬਣਾਉਣ ਲਈ ਜ਼ਮੀਨੀ ਪੱਧਰ’ਤੇ ਕੁਝ ਵੀ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਪਹਿਲੇ ਹੀ 2017-18 ਦੇ ਬਜਟ ਵਿਚ ਮੁਹਾਲੀ ਵਿਚ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕੀਤਾ ਸੀ ਪਰ ਹਾਲੇ ਤੱਕ ਪ੍ਰਾਜੈਕਟ ਦੇ ਮਾਮਲੇ ਵਿਚ ਕੁਝ ਵੀ ਨਹੀਂ ਕੀਤਾ ਗਿਆ।

SAD condemns CM for spending crores on adverts about State performance during Covid to peddle lies ਮੁੱਖ ਮੰਤਰੀ ਲੋਕਾਂ ਨੂੰ ਦੱਸਣ ਕਿ ਉਹਨਾਂ ਦੇ ਦਾਅਵੇ ਵਾਲੇ 5 ਨਵੇਂ ਮੈਡੀਕਲ ਕਾਲਜ ਕਿਥੇ ਬਣੇ ਹਨ : ਡਾ. ਚੀਮਾ

ਡਾ. ਚੀਮਾ ਨੇ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਸਿਹਤ ਖੇਤਰ  ਵਿਚ ਪ੍ਰਾਪਤੀਆਂ ਦੇ ਮਾਮਲੇ ’ਤੇ ਕਾਂਗਰਸ ਸਰਕਾਰ ਕੋਲ ਅਜਿਹੀ ਕਮੀ ਹੈ ਕਿ ਉਸਨੇ  ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਸਥਾਪਿਤ ਕਰਨ ਦਾ ਦਾਅਵਾ ਤਾਂ ਕਰ ਦਿੱਤਾ ਹੈ ਪਰ ਅਸਲ ਵਿਚ ਇਹ ਸੰਸਥਾ ਪੰਜਾਬ ਵਿਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਿਆਂਦੀ ਗਈ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਅਸਲ ਵਿਚ ਇਸ ਪ੍ਰਾਜੈਕਟ ਨੂੰ ਲਟਕਾਉਣ ਲਈ ਜ਼ਿੰਮੇਵਾਰ ਹੈ ਤੇ ਕੈਂਸਰ ਮਰੀਜ਼ਾਂ ਲਈ ਔਖ ਪੈਦਾ ਕਰਦਿਆਂ ਇਸ ਇਸ ਪ੍ਰਾਜੈਕਟ ਨੂੰ ਪੂਰਾ ਕਰਨ ਵਿਚ ਦੇਰੀ ਕਰ ਰਹੀ ਹੈ।

SAD condemns CM for spending crores on adverts about State performance during Covid to peddle lies ਮੁੱਖ ਮੰਤਰੀ ਲੋਕਾਂ ਨੂੰ ਦੱਸਣ ਕਿ ਉਹਨਾਂ ਦੇ ਦਾਅਵੇ ਵਾਲੇ 5 ਨਵੇਂ ਮੈਡੀਕਲ ਕਾਲਜ ਕਿਥੇ ਬਣੇ ਹਨ : ਡਾ. ਚੀਮਾ

ਡਾ. ਚੀਮਾ ਨੇ ਕਿਹਾ ਕਿ ਮਿਸ਼ਨ ਫਤਿਹ ਦੇ ਨਾਂ ’ਤੇ ਮੁੱਖ ਮੰਤਰੀ ਵੱਲੋਂ ਸਿਰਜੇ ਝੁਠੇ ਦਾਅਵੇ ਬਾਰੇ ਹਾਲੇ ਤੱਕ ਲੋਕ ਸਮਝ ਨਹੀਂ ਪਾਏ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੌਰਾਨ ਲੱਖਾਂ ਲੋਕਾਂ ਨੂੰ ਮੁਸ਼ਕਿਲਾਂ ਦੇ ਦੌਰ ਵਿਚ ਧੱਕਿਆ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲ ਅਪ੍ਰੈਲ ਵਿਚ ਕੋਰੋਨਾ ਮਹਾਮਾਰੀ ਦਾ ਉਦੋਂ ਸਿਖਰ ਸੀ ਜਦੋਂ ਪੰਜਾਬ ਵਿਚ ਮੌਤ ਦਰ ਦੇਸ਼ ਵਿਚ ਸਭ ਤੋਂ ਜ਼ਿਆਦਾ 6 ਫੀਸਦੀ ਸੀ। ਉਹਨਾਂ ਕਿਹਾ ਕਿ ਪਿਛਲੇ ਸਾਲ 2 ਸਤੰਬਰ ਨੂੰ ਇਕ ਹੀ ਦਿਨ ਵਿਚ 106 ਲੋਕਾਂ ਦੀ ਮੌਤ ਹੋ ਗਈ। ਉਹਨਾਂ ਕਿਹਾ ਕਿ ਫਰੀਦਕੋਟ ਮੈਡੀਕਲ ਕਾਲਜ ਦੇ ਮੈਡੀਕਲ ਸੁਪਰਡੈਂਟ ਨੂੰ ਵੀ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਅਸਤੀਫਾ ਦੇਣਾ ਪਿਆ ਸੀ। ਉਹਨਾਂ ਕਿਹਾ ਕਿ ਇਹ ਸਭ ਕੁਝ ਸਰਕਾਰ ਦੀ ਬੇਰੁਖੀ ਕਾਰਨ ਤੇ  ਹਸਪਤਾਲਾਂ ਵਿਚ ਬੁਨਿਆਦੀ ਢਾਂਚੇ ਨੁੰ ਮਜ਼ਬੂਤ ਕਰਨ ਤੋਂ ਇਨਕਾਰ ਕਰਨ ਅਤੇ ਆਈ ਸੀ ਯੂ ਵਿਚਗਿਣਤੀ, ਵੈਂਟੀਲੇਟਰਾਂ, ਐਂਬੂਲੈਂਸਾਂ ਤੇ ਪੀ ਪੀ ਈ ਕਿੱਟਾਂ ਵਿਚ ਸਮੇਂ ਸਿਰਵਾਧਾ ਕਰਨ ਤੋਂ ਇਨਕਾਰ ਕਰਨ ਕਾਰਨ ਵਾਪਰਿਆ ਹੈ।

SAD condemns CM for spending crores on adverts about State performance during Covid to peddle lies ਮੁੱਖ ਮੰਤਰੀ ਲੋਕਾਂ ਨੂੰ ਦੱਸਣ ਕਿ ਉਹਨਾਂ ਦੇ ਦਾਅਵੇ ਵਾਲੇ 5 ਨਵੇਂ ਮੈਡੀਕਲ ਕਾਲਜ ਕਿਥੇ ਬਣੇ ਹਨ : ਡਾ. ਚੀਮਾ

ਅਕਾਲੀ ਆਗੂ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਵੇਲੇ ਵੀ ਮੁੱਖ ਮੰਤਰੀ ਘੁਟਾਲਿਆਂ ਪ੍ਰਤੀ  ਮੂਕ ਦਰਸ਼ਕ ਬਣ ਕੇ ਬੈਠੇ ਰਹੇ ਤੇ ਉਹਨਾਂ ਨੇ ਅੰਮ੍ਰਿਤਸਰ ਵਿਚ ਸਰਕਾਰੀ ਹਸਪਤਾਲ ਵਿਚ ਪੀਪੀਈ ਕਿੱਟ ਘੁਟਾਲੇ ਲਈ ਜ਼ਿੰਮੇਵਾਰੀ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕੁਝ ਨਹੀਂ ਕੀਤਾ। ਉਹਨਾਂ ਕਿਹਾ ਕਿ ਇਸੇ ਤਰੀਕੇ ਅੰਮ੍ਰਿਤਸਰ ਵਿਚ ਤੁਲੀ ਲੈਬ ਜਿਸਨੇ ਕਈ ਪਾਜ਼ੀਟਿਵ ਮਰੀਜ਼ਾਂ ਨੁੰ ਨੈਗੇਟਿਵ ਕਰਾਰ ਦਿੱਤਾ ਦੇ ਪ੍ਰਬੰਧਕਾਂ ਨੂੰ ਕਾਂਗਰਸੀ ਆਗੂਆਂ ਵੱਲੋਂ ਸੁਰੱਖਿਆ ਦੇਣ ਦੇ ਮਾਮਲੇ ਵਿੱਚ ਕੁਝ ਨਹੀਂ ਕੀਤਾ ਜਦਕਿ ਇਹਨਾਂ ਲੋਕਾਂ ਦਾ ਇਕੋ ਮੰਤਵ ਲੱਖਾਂ ਰੁਪਏ ਬਣਾਉਣਾ ਸੀ। ਡਾ. ਚੀਮਾ ਨੇ ਕਿਹਾ ਕਿ ਸਰਕਾਰ ਨੇ ਜੇਕਰ ਸਰਕਾਰ ਨੇ ਕੋਰੋਨਾ ਮਰੀਜ਼ਾਂ ਨੂੰ ਮਿਆਰੀ ਇਲਾਜ ਸਹੂਲਤ ਪ੍ਰਦਾਨ ਕੀਤੀ ਹੁੰਦੀ ਤਾਂ ਫਿਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਖੁਦ ਆਪਣਾ ਇਲਾਜ ਕੋਰੋਨਾ ਪਾਜ਼ੀਟਿਵ ਆਉਣ ਮਗਰੋਂ ਪ੍ਰਾਈਵੇਟ ਹਸਪਤਾਲ ਵਿਚ ਕਿਉਂ ਕਰਵਾਇਆ।

ਮੁੱਖ ਮੰਤਰੀ ਲੋਕਾਂ ਨੂੰ ਦੱਸਣ ਕਿ ਉਹਨਾਂ ਦੇ ਦਾਅਵੇ ਵਾਲੇ 5 ਨਵੇਂ ਮੈਡੀਕਲ ਕਾਲਜ ਕਿਥੇ ਬਣੇ ਹਨ : ਡਾ. ਚੀਮਾ

ਉਹਨਾਂ ਕਿਹਾ ਕਿ ਇਸੇ ਤਰੀਕੇ ਸ਼ੁਤਰਾਣਾ ਹਲਕੇ ਦੇ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਨੇ ਪਟਿਆਲਾ ਦੇ ਮੈਡੀਕਲ ਕਾਲਜ ਤੋਂ ਭੱਜ ਕੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਹੋ ਕੇ ਆਪਣਾ ਇਲਾਜ ਕਰਵਾਇਆ ਜਦੋਂ ਉਹਨਾਂ ਨੂੰ ਮਹਿਸੂਸ ਹੋਇਆ ਕਿਸਰਕਾਰੀ ਹਸਪਤਾਲ ਵਿਚ ਇਲਾਜ ਸਹੀ ਨਹੀਂ ਹੋ ਰਿਹਾ। ਉਹਨਾਂ ਕਿਹਾ ਕਿ ਅਸੀਂ ਸਾਰੇ ਪਦਮਸ੍ਰੀ ਨਿਰਮਲ ਸਿੰਘ ਖਾਲਸਾ ਜਿਹਨਾਂ ਦਾ ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ ਕੋਰੋਨਾ ਨਾਲ ਦਿਹਾਂਤ ਹੋ ਗਿਆ, ਬਾਰੇ ਸਭ ਕੁਝ ਜਾਣਦੇ ਹਾਂ।ਡਾ. ਚੀਮਾ ਨੇ ਇਹ ਵੀ ਕਿਹਾ ਕਿ ਜਦੋਂ ਇਹ ਸਭ ਕੁਝ ਵਾਪਰ ਰਿਹਾ ਸੀ ਕਿ ਤਾਂ ਕਾਂਗਰਸ ਸਰਕਾਰ ਨੇ ਐਮ ਬੀ ਬੀ ਐਸ ਵਿਦਿਆਰਥੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਦਾ ਪੀੜਤ ਬਣਾਇਆ। ਉਹਨਾਂ ਕਿਹਾ ਕਿ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਐਮ ਬੀ ਬੀ ਐਸ ਵਿਦਿਆਰਥੀਆਂ ਲਈ ਫੀਸਾਂ ਵਿਚ ਪੰਜ ਫੀਸਦੀ ਵਾਧਾ ਕਰ ਦਿੱਤਾ। ਉਹਨਾਂ ਕਿਹਾ ਕਿ ਸਰਕਾਰ ਨੇ ਕੋਰੋਨਾ ਮਹਾਮਾਰੀ ਵੇਲੇ ਨਿਸ਼ਕਾਮ ਸੇਵਾ ਕਰ ਰਹੇ ਰੈਜ਼ੀਡੈਂਟ ਡਾਕਟਰਾਂ ਨਾਲ ਵੀ ਵਿਤਕਰਾ ਕੀਤਾ।

-PTCNews

Related Post